Arth Parkash : Latest Hindi News, News in Hindi
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ  ਕ੍ਰਾਂਤੀ ਹੇਠ 1 ਕਰੋੜ 35 ਲੱਖ ਰੁਪਏ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ  ਕ੍ਰਾਂਤੀ ਹੇਠ 1 ਕਰੋੜ 35 ਲੱਖ ਰੁਪਏ ਦੇ ਪ੍ਰੋਜੈਕਟ ਲੋਕ ਅਰਪਣ
Monday, 21 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ

—— ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ  ਕ੍ਰਾਂਤੀ ਹੇਠ 1 ਕਰੋੜ 35 ਲੱਖ ਰੁਪਏ ਦੇ ਪ੍ਰੋਜੈਕਟ ਲੋਕ ਅਰਪਣ

—— ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਵਿਧਾਇਕ ਗਿੱਦੜਬਾਹਾ ਵੱਲੋਂ ਸਰਕਾਰੀ ਪ੍ਰਾਇਮਰੀ  ਸਕੂਲ ਛੱਤੇਆਣਾਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾਸਰਕਾਰੀ ਪ੍ਰਾਇਮਰੀ ਸਕੂਲ ਰੁਖਾਲਾਸਰਕਾਰੀ ਮਿਡਲ ਸਕੂਲ ਰੁਖਾਲਾਸਰਕਾਰੀ ਪ੍ਰਾਇਮਰੀ ਸਕੂਲ ਮਨੀਆਂਵਾਲਾਸਰਕਾਰੀ ਪ੍ਰਾਇਮਰੀ ਸਕੂਲ ਖੂਨਣ ਖ਼ੁਰਦਸਰਕਾਰੀ ਪ੍ਰਾਇਮਰੀ ਸਕੂਲ ਦੂਹੇਵਾਲਾਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾਸਰਕਾਰੀ ਪ੍ਰਾਇਮਰੀ ਸਕੂਲ ਗਿਲਜੇਵਾਲਾ ਵਿਖੇ ਕੀਤਾ ਪ੍ਰੋਜੈਕਟਾਂ ਦਾ ਉਦਘਾਟਨ

ਗਿੱਦੜਬਾਹਾ, 22 ਅਪ੍ਰੈਲ

                                                ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਗਿੱਦੜਬਾਹਾ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੱਤੇਆਣਾਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾਸਰਕਾਰੀ ਪ੍ਰਾਇਮਰੀ ਸਕੂਲ ਰੁਖਾਲਾਸਰਕਾਰੀ ਮਿਡਲ ਸਕੂਲ ਰੁਖਾਲਾਸਰਕਾਰੀ ਪ੍ਰਾਇਮਰੀ ਸਕੂਲ ਮਨੀਆਂਵਾਲਾਸਰਕਾਰੀ ਪ੍ਰਾਇਮਰੀ ਸਕੂਲ ਖੂਨਣ ਖ਼ੁਰਦਸਰਕਾਰੀ ਪ੍ਰਾਇਮਰੀ ਸਕੂਲ ਦੂਹੇਵਾਲਾਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾਸਰਕਾਰੀ ਪ੍ਰਾਇਮਰੀ ਸਕੂਲ ਗਿਲਜੇਵਾਲਾ ਵਿਖੇ 79 ਲੱਖ 41 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।

                                               

                                                ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਛੱਤਿਆਣਾ ਵਿਖੇ  ਕੁੱਲ 6.75 ਲੱਖ ਰੁਪਏ ਨਾਲ ਚਾਰਦੀਵਾਰੀ  ਚਾਰਦੀਵਾਰੀ ਦੀ ਉਸਾਰੀ ਕਰਵਾਈ ਗਈ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਤੇਆਣਾ ਵਿਖੇ ਕੁੱਲ 15.02 ਲੱਖ ਰੁਪਏ ਦੀ ਲਾਗਤ ਨਾਲ ਦੋ ਨਵੇਂ ਕਮਰਿਆਂ ਦੰਦ ਨਿਰਮਾਣ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਰੁਖਾਲਾ ਵਿਖੇ ਕੁੱਲ 7.51 ਲੱਖ ਰੁਪਏ ਦੀ ਲਾਗਤ ਨਾਲ ਇੱਕ ਕਮਰੇ ਦਾ ਨਿਰਮਾਣ ਕਰਵਾਇਆ ਗਿਆ। ਸਰਕਾਰੀ ਮਿਡਲ ਸਕੂਲ ਰੁਖਾਲਾ ਵਿਖੇ ਕੁੱਲ 7.51 ਲੱਖ ਰੁਪਏ ਦੀ ਲਾਗਤ ਨਾਲ ਇੱਕ ਕਮਰੇ ਦਾ ਨਿਰਮਾਣ ਕਰਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਮਣੀਵਾਲਾ ਵਿਖੇ ਕੁੱਲ 4.60 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਤਿਆਰ ਕਰਵਾਈ ਗਈ। ਸਰਕਾਰੀ ਪ੍ਰਾਇਮਰੀ ਸਕੂਲ ਖੁੰਨਣ ਖੁਰਦ ਵਿਖੇ ਕੁੱਲ 1.60 ਲੱਖ ਰੁਪਏ ਦੀ ਲਾਗਤ ਨਾਲ ਬੈਡਮਿੰਟਨ ਕੋਰਟ ਬਣਵਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਦੂਹੇਵਾਲਾ ਵਿਖੇ ਕੁੱਲ 19.77 ਲੱਖ ਰੁਪਏ ਦੀ ਲਾਗਤ ਨਾਲ ਦੋ ਨਵੇਂ ਕਮਰੇ ਅਤੇ ਚਾਰ ਦੀਵਾਰੀ ਦਾ ਨਿਰਮਾਣ ਕਰਵਾਇਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿਖੇ ਕੁੱਲ 15.15 ਲੱਖ ਰੁਪਏ ਦੀ ਲਾਗਤ ਨਾਲ ਲਾਇਬਰੇਰੀ ਅਤੇ ਚਾਰ ਦਵਾਰੀ ਦਾ ਨਿਰਮਾਣ ਕਰਵਾਇਆ ਗਿਆ। ਇਸੇ ਤਰ੍ਹਾਂ  ਸਰਕਾਰੀ ਪ੍ਰਾਇਮਰੀ ਸਕੂਲ ਗਿਲਜੇਵਾਲਾ ਵਿਖੇ ਕੁੱਲ 1.50 ਲੱਖ ਰੁਪਏ ਦੀ ਲਾਗਤ ਨਾਲ ਚਾਰ ਦੀਵਾਰੀ ਦਾ ਨਿਰਮਾਣ ਕਰਵਾਇਆ ਗਿਆ।

                                                ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਕੂਲ ਦੇ ਅਧਿਆਪਕ ਅਤੇ ਪਤਵੰਤੇ ਵਿਅਕਤੀ ਹਾਜਰ ਸਨ।