Arth Parkash : Latest Hindi News, News in Hindi
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ, ਬੀਤੀ ਸ਼ਾਮ ਤੱਕ 220082 ਮੀਟਰਿਕ ਟਨ ਖ਼ਰੀਦੀ - ਡਿਪਟੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ, ਬੀਤੀ ਸ਼ਾਮ ਤੱਕ 220082 ਮੀਟਰਿਕ ਟਨ ਖ਼ਰੀਦੀ - ਡਿਪਟੀ ਕਮਿਸ਼ਨਰ
Thursday, 24 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ, ਬੀਤੀ ਸ਼ਾਮ ਤੱਕ 220082 ਮੀਟਰਿਕ ਟਨ ਖ਼ਰੀਦੀ - ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ 443.22 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ

ਗੁਰਦਾਸਪੁਰ, 25 ਅਪ੍ਰੈਲ (2025 ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 220082 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਕਿਸਾਨਾਂ ਦੀ ਫ਼ਸਲ  ਖ਼ਰੀਦਣ ਤੋਂ ਬਾਅਦ 24 ਘੰਟੇ ਦੇ ਅੰਦਰ-ਅੰਦਰ ਫ਼ਸਲ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 443.22 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਨੂੰ ਕੀਤਾ ਜਾ ਚੁੱਕਾ ਹੈ।

ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 257508 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 220082 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀ ਪਨਗਰੇਨ ਨੇ 66733 ਮੀਟਰਿਕ ਟਨ, ਮਾਰਕਫੈੱਡ ਨੇ 62374 ਮੀਟਰਿਕ ਟਨ, ਪਨਸਪ ਨੇ 50680 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 30104 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 9351 ਮੀਟਰਿਕ ਟਨ ਕਣਕ ਖ਼ਰੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 443.22 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਬੀਤੇ ਕੱਲ੍ਹ ਤੱਕ 56130 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਗਈ ਹੈ।  

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਲਈ 92 ਮੰਡੀਆਂ ਬਣਾਈਆਂ ਗਈਆਂ ਹਨ, ਜਦਕਿ 2 ਆਰਜ਼ੀ ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਚੱਲ ਰਹੀ ਹੈ।