ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ੍ਰੀ ਮੁਕਤਸਰ ਸਾਹਿਬ
--ਸਿੱਖਿਆ ਕ੍ਰਾਂਤੀ ਮੁਹਿੰਮ ਬਦਲ ਰਹੀ ਹੈ ਸਕੂਲਾਂ ਦੀ ਨੁਹਾਰ
--ਸਰਕਾਰੀ ਪ੍ਰਾਇਮਰੀ ਸਕੂਲ ਲਖਮੀਰੇਆਣਾ, ਸਰਕਾਰੀ ਪ੍ਰਾਇਮਰੀ ਸਕੂਲ ਲੱਕੜਵਾਲਾ, ਸਰਕਾਰੀ ਪ੍ਰਾਇਮਰੀ ਭੁਲੇਰੀਆਂ, ਸਰਕਾਰੀ ਮਿਡਲ ਸਕੂਲ ਚੱਕ ਸ਼ੇਰੇਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਖਾਣ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ੇਰੇ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਖੁੰਨਣ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੰਨਣ ਕਲਾਂ ਵਿਖੇ 1 ਕਰੋੜ 39 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ
ਮਲੋਟ, 25 ਅਪ੍ਰੈਲ
ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸਾਂ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਉਦਘਾਟਨੀ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਸ.ਜਸ਼ਨ ਸਿੰਘ ਬਰਾੜ, ਚੇਅਰਮੈਨ ਮਾਰਕੀਟ ਕਮੇਟੀ ਤੇ ਸ. ਜਗਦੇਵ ਸਿੰਘ ਬਾਮ, ਚੇਅਰਮੈਨ ਕੋਪਰੇਟਿਵ ਬੈਂਕ, ਪੰਜਾਬ ਅਤੇ ਸਿੱਖਿਆ ਕੋਆਰਡੀਨੇਟਰ ਸ੍ਰੀ ਰਮੇਸ਼ ਅਰਨੀਵਾਲਾ ਉਚਚੇ ਤੌਰ ’ਤੇ ਪਹੁੰਚੇ। ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਲਖਮੀਰੇਆਣਾ, ਸਰਕਾਰੀ ਪ੍ਰਾਇਮਰੀ ਸਕੂਲ ਲੱਕੜਵਾਲਾ, ਸਰਕਾਰੀ ਪ੍ਰਾਇਮਰੀ ਭੁਲੇਰੀਆਂ, ਸਰਕਾਰੀ ਮਿਡਲ ਸਕੂਲ ਚੱਕ ਸ਼ੇਰੇਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਖਾਣ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ੇਰੇ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਖੁੰਨਣ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੰਨਣ ਕਲਾਂ ਵਿਖੇ 1 ਕਰੋੜ 39 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਲਖਮੀਰੇਆਣਾ ਵਿਖ਼ੇ ਕੁੱਲ 13.51 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਲੱਕੜਵਾਲਾ ਵਿਖੇ ਕੁੱਲ 15 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਭੁਲੇਰੀਆਂ ਵਿਖੇ ਕੁੱਲ 9.70 ਲੱਖ ਰੁਪਏ, ਸਰਕਾਰੀ ਮਿਡਲ ਸਕੂਲ ਚੱਕ ਸ਼ੇਰੇਵਾਲਾ ਵਿਖੇ ਕੁੱਲ 7.51 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਖਾਣ ਵਾਲਾ ਵਿਖੇ 24 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸ਼ੇਰੇ ਵਾਲਾ ਵਿਖੇ 7.51 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਖੁੰਨਣ ਕਲਾਂ ਵਿਖੇ ਕੁੱਲ 10 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੰਨਣ ਕਲਾਂ ਵਿਖੇ ਕੁੱਲ 52 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਸ. ਬਰਾੜ ਅਤੇ ਸ.ਬਾਮ ਨੇ ਕਿਹਾ ਕਿ ਪੰਜਾਬ ਸਰਕਾਰ ਵਿੱਚ ਸਰਦਾਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਰਫ਼ਤਾਰ ਪਕੜ ਰਹੀ ਹੈ, ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤੇਜ਼ੀ ਨਾਲ ਸਕੂਲਾਂ ਦੇ ਵਿਕਾਸ ਕਾਰਜ ਕੀਤੇ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਸਿੱਖਿਆ ਸੁਧਾਰ ਪੰਜਾਬ ਸਰਕਾਰ ਪਹਿਲ ਦੇ ਅਧਾਰ 'ਤੇ ਕਰ ਰਹੀ ਹੈ। ਸਿੱਖਿਆ ਸਾਰੇ ਵਰਗ, ਧਰਮਾਂ ਅਤੇ ਜਾਤੀ ਦੇ ਲੋਕਾਂ ਲਈ ਅਤਿ ਮਹੱਤਵਪੂਰਨ ਹੈ ਇਸ ਨਾਲ ਹੀ ਨਵੇਂ ਅਤੇ ਸਾਰਥਕ ਸਮਾਜ ਦੀ ਸਿਰਜਣਾ ਹੋ ਸਕਦੀ ਹੈ। ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੌਕੇ ਬੀ ਪੀ ਈ ਓ ਮਨੋਜ ਬੇਦੀ, ਸਿੱਖਿਆ ਕੋਆਰਡੀਨੇਟਰ ਹਰਵਿੰਦਰ ਸਿੰਘ ਖਲਾਰਾ ਸਕੂਲਾਂ ਦਾ ਸਮੂਹ ਸਟਾਫ ਅਤੇ ਪਿੰਡ ਦੇ ਪਤਵੰਤੇ ਸੱਜਣ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਤੇ ਮੈਂਬਰ ਹਾਜਰ ਸਨ।