Arth Parkash : Latest Hindi News, News in Hindi
ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਪਹੁੰਚੀ 89 ਲੱਖ ਮੀਟਰਿਕ ਟਨ ਕਣਕ ਵਿੱਚੋਂ 83 ਲੱਖ ਮੀਟਰਿਕ ਟਨ ਕਣਕ ਦੀ ਵੱਖ-ਵੱਖ ਏਜੰ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਪਹੁੰਚੀ 89 ਲੱਖ ਮੀਟਰਿਕ ਟਨ ਕਣਕ ਵਿੱਚੋਂ 83 ਲੱਖ ਮੀਟਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲ਼ੋਂ ਕੀਤੀ ਗਈ ਖ਼ਰੀਦ-ਸ੍ਰੀ ਲਾਲ ਚੰਦ ਕਟਾਰੂਚੱਕ
Friday, 25 Apr 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਪਹੁੰਚੀ 89 ਲੱਖ ਮੀਟਰਿਕ ਟਨ ਕਣਕ ਵਿੱਚੋਂ 83 ਲੱਖ ਮੀਟਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲ਼ੋਂ ਕੀਤੀ ਗਈ ਖ਼ਰੀਦ-ਸ੍ਰੀ ਲਾਲ ਚੰਦ ਕਟਾਰੂਚੱਕ
ਖਰੀਦੀ ਫਸਲ ਦੀ ਕਿਸਾਨਾਂ ਦੇ ਖਾਤਿਆਂ ’ਚ 15 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕੀਤੀ ਅਦਾਇਗੀ
ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਤਰਨ ਤਾਰਨ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਦਾ ਲਿਆ ਜਾਇਜ਼ਾ
ਆਪਣੇ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸੁਣੀਆਂ ਮੁਸ਼ਕਿਲਾਂ

ਤਰਨ ਤਾਰਨ, 26 ਅਪ੍ਰੈਲ :
ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦਾਣਾ ਮੰਡੀ ਤਰਨ ਤਾਰਨ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਹਰਜੋਤ ਸਿੰਘ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟਰਿਕ ਟਨ ਕਣਕ ਮੰਡੀਆਂ ਵਿੱਚ ਆਉਣ ਦੀ ਸੰਭਾਵਨਾ ਹੈ।
ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ’ਚ 89 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਲਗਭਗ 83 ਲੱਖ ਮੀਟਰਿਕ ਟਨ ਦੀ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਵੱਲ਼ੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਫਸਲ ਦੀ ਕਿਸਾਨਾਂ ਦੇ ਖਾਤਿਆਂ ’ਚ 15 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ।
ਕੈਬਨਿਟ ਮੰਤਰੀ ਸ੍ਰੀ ਕਟਾਰੂਚੱਕ ਨੇ ਖ਼ਰੀਦ ਕਾਰਜਾਂ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਕਿ ਮੰਡੀਆਂ ’ਚ ਕੋਈ ਵੀ ਢਿੱਲ-ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ 24 ਘੰਟੇ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ।