Arth Parkash : Latest Hindi News, News in Hindi
ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ "ਵਿਸ਼ਵ ਆਬਾਦੀ ਦਿਵਸ” ਸਬੰਧੀ  ਵਿਸ਼ੇਸ਼ ਪੰਦਰਵਾੜਾ ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ "ਵਿਸ਼ਵ ਆਬਾਦੀ ਦਿਵਸ” ਸਬੰਧੀ  ਵਿਸ਼ੇਸ਼ ਪੰਦਰਵਾੜਾ
Sunday, 25 Jun 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹਾ ਹੈ "ਵਿਸ਼ਵ ਆਬਾਦੀ ਦਿਵਸ” ਸਬੰਧੀ  ਵਿਸ਼ੇਸ਼ ਪੰਦਰਵਾੜਾ
-ਡਾ ਸਤੀਸ਼ ਗੋਇਲ 
 
ਸਿਹਤ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰਿਵਾਰ ਨਿਯੋਜਨ ਸਬੰਧੀ ਇਕ ਵਿਸ਼ੇਸ਼ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ ਸਤੀਸ਼ ਗੋਇਲ  ਸਿਵਲ ਸਰਜਨ ਫਾਜ਼ਿਲਕਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਧ ਰਹੀ ਆਬਦੀ ਨੂੰ ਘਟਾਉਣ ਲਈ ਇਕ ਵਿਸ਼ੇਸ਼ ਪੰਦਰਵਾੜਾ ਮਿਤੀ 27 ਜੂਨ ਤੋਂ 24 ਜੁਲਾਈ ਤੱਕ ਮਨਾ ਰਿਹਾ ਹੈ। ਜਿਸ ਵਿੱਚ 27 ਜੂਨ ਤੋਂ 10 ਜੁਲਾਈ ਤੱਕ "ਜਾਗਰੂਕਤਾ ਪੰਦਰਵਾੜਾ" ਅਤੇ 11 ਜੁਲਾਈ ਤੋਂ 24 ਜੁਲਾਈ ਤਕ "ਆਬਾਦੀ ਸਥਿਰਤਾ ਪੰਦਰਵਾੜਾ" ਮਨਾਇਆ ਜਾਵੇਗਾ।

ਸਿਵਲ ਸਰਜਨ ਨੇ ਦੱਸਿਆ ਕਿ ਇਸ ਵਾਰ ਇਹ ਪੰਦਰਵਾੜਾ " ਆਜਾਦੀ ਦੇ ਅੰਮ੍ਰਿਤ ਮਹੋਤਸਵ ਵਿੱਚ ਅਸੀ ਲਈਏ ਇਹ ਸਕੰਲਪ , ਪਰਿਵਾਰ ਨਿਯੋਜਨ ਨੂੰ ਬਣਾਵਾਂਗੇ , ਖੁਸ਼ੀਆਂ ਦਾ ਵਿਕਲਪ" ਥੀਮ ਅਧੀਨ ਪਿੰਡ ਪੱਧਰ ਤੱਕ ਮਨਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਮਿਤੀ 27 ਜੂਨ ਤੋਂ 10 ਜੁਲਾਈ ਤੱਕ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪਰਿਵਾਰ ਨਿਯੋਜਨ ਇਕ ਖੁਸ਼ਹਾਲ ਪਰਿਵਾਰ ਦੀ ਚਾਬੀ ਹੈ।ਇਸ ਲਈ  ਪਰਿਵਾਰ ਨਿਯੋਜਨ ਲਈ ਸਥਾਈ ਤੇ ਅਸਥਾਈ ਨਿਯੋਜਨ ਦੇ ਤਰੀਕਿਆਂ ਸਬੰਧੀ ਜਾਗਰੂਕਤਾ ਫੈਲਾਈ ਜਾ ਰਹੀ ਹੈ
।ਡਾ ਔਲ਼ਖ ਨੇ ਦੱਸਿਆ ਕਿ ਮਿਤੀ 11 ਜੁਲਾਈ ਤੋਂ 24 ਜੁਲਾਈ ਤੱਕ ਔਰਤ ਨਲਬੰਦੀ ਤੇ ਪੁਰਸ਼ ਨਸਬੰਦੀ ਦੇ ਆਪ੍ਰੇਸ਼ਨ ਕੀਤੇ ਜਾਣਗੇ।

ਡਾ ਕਵਿਤਾ ਸਿੰਘ   ਜਿਲਾ ਪਰਿਵਾਰ ਭਲਾਈ ਅਫਸਰ ਨੇ ਦੱਸਿਆ ਕਿ ਲੋਕਾਂ ਨੂੰ "ਛੋਟਾ ਪਰਿਵਾਰ,ਸੁਖੀ ਪਰਿਵਾਰ" ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਯੋਗ ਜੋੜਿਆਂ ਨੁੰ ਵਿਆਹ ਤੋਂ 2 ਸਾਲ ਬਾਅਦ ਪਹਿਲਾਂ ਬੱਚਾ ਅਤੇ 2 ਬੱਚਿਆਂ ਵਿਚਕਾਰ ਤਿੰਨ ਸਾਲ ਦਾ ਫਰਕ ਰੱਖਣ ਬਾਰੇ ਸਿਹਤ ਕਰਮਚਾਰੀਆਂ,ਆਸ਼ਾ ਵੱਲੋਂ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ 11 ਜੁਲਾਈ ਨੂੰ ਸਾਰੇ ਸਿਹਤ ਕੇਂਦਰਾਂ  ਵਿਸ਼ਵ ਆਬਾਦੀ ਦਿਵਸ ਮਨਾਇਆ ਜਾਵੇਗਾ|
ਉਹਨਾ ਦੱਸਿਆ ਕਿ ਡਿਲੀਵਰੀ ਤੋਂ ਤੁਰੰਤ ਬਾਦ ਪੀ ਪੀ ਆਈ ਉ ਸੀ ਡੀ ਰੱਖਣ ਲਈ ਆਸ਼ਾ ਵਰਕਰ ਨੂੰ ਹਿਦਾਇਤ ਕੀਤੀ ਹੈ ਉਹ ਗਰਭਵਤੀ ਔਰਤ ਅਤੇ ਉਸਦੇ ਪਰਿਵਾਰ ਨੂੰ ਪਹਿਲਾ ਹੀ ਮੋਟਿਵੇਟ ਕੀਤਾ ਜਾਵੇ ਤਾਕਿ ਪਰਿਵਾਰ ਨਿਯੋਜਨ ਦਾ ਟੀਚਾ ਪੂਰਾ ਹੋ ਸਕੇ।\