Arth Parkash : Latest Hindi News, News in Hindi
ਸਿਹਤ ਟੀਮਾਂ ਵੱਲੋਂ ਡਰਾਈ ਡੇ ਮੌਕੇ 25825 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ ਸਿਹਤ ਟੀਮਾਂ ਵੱਲੋਂ ਡਰਾਈ ਡੇ ਮੌਕੇ 25825 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
Friday, 30 Jun 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਿਹਤ ਟੀਮਾਂ ਵੱਲੋਂ ਡਰਾਈ ਡੇ ਮੌਕੇ 25825 ਘਰਾਂ/ਥਾਂਵਾਂ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
-239 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ
-ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ : ਸਿਵਲ ਸਰਜਨ ਡਾ. ਰਮਿੰਦਰ ਕੌਰ
       ਪਟਿਆਲਾ 30 ਜੂਨ:
ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫ਼ਤੇ ਫਰਾਈਡੇ-ਡਰਾਈਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਦੀ ਨਿਊ ਯਾਦਵਿੰਦਰਾ ਕਲੋਨੀ, ਰਾਘੋਮਾਜਰਾ, ਆਰੀਆ ਸਮਾਜ, ਗੁਰੂ ਨਾਨਕ ਨਗਰ ਅਤੇ ਬਡੂੰਗਰ ਪਟਿਆਲਾ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲਾਰਵੀਸਾਈਡ ਸਪਰੇਅ ਕੀਤੀ ਗਈ। ਇਹਨਾਂ ਟੀਮਾਂ ਦਾ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਦਿਵਜੋਤ ਸਿੰਘ ਵੱਲੋਂ ਫ਼ੀਲਡ ਵਿੱਚ ਜਾ ਕੇ ਵੀ ਨਿਰੀਖਣ ਕੀਤਾ।
  ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਮੁਹਿੰਮ ਅਧੀਨ ਸਿਹਤ ਟੀਮਾਂ ਵੱਲੋਂ ਜ਼ਿਲ੍ਹੇ ਦੇ 25825 ਘਰਾਂ ਵਿਚ ਪਹੁੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 239 ਥਾਂਵਾਂ ਤੇ ਮਿਲਿਆ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ ਸਬੰਧਿਤ ਵਿਅਕਤੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ। ਉਹਨਾਂ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖ਼ੁਸ਼ਕ ਦਿਵਸ ਮੁਹਿੰਮ ਤਹਿਤ 2.50 ਲੱਖ ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ ਅਤੇ ਇਹ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਹਨਾਂ ਕਿਹਾ ਕਿ ਭਾਵੇਂ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ ਇੱਕ ਹੀ ਡੇਂਗੂ ਦਾ ਕੇਸ ਰਿਪੋਰਟ ਹੋਇਆ ਹੈ ਪ੍ਰੰਤੂ ਬੀਤੇ ਕੁੱਝ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਨੀਵੇਂ ਥਾਂਵਾਂ ਅਤੇ ਘਰਾਂ ਵਿੱਚ ਪਏ ਟੁੱਟੇ ਫ਼ੁੱਟੇ ਬਰਤਨਾਂ ਵਿੱਚ ਪਾਣੀ ਇਕੱਠਾ ਅਤੇ ਹਵਾ ਵਿੱਚ ਨਮੀ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਲਈ ਅਨੁਕੂਲ ਵਾਤਾਵਰਣ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਦਾ ਵਧਣਾ ਲਾਜ਼ਮੀ ਹੈ। ਇਸ ਲਈ ਡੇਂਗੂ ਦੇ ਫੈਲਣ ਤੋਂ  ਰੋਕਣ ਲਈ ਪਾਣੀ ਦੀ ਖੜੋਤ ਨੂੰ ਖ਼ਤਮ ਕਰਨਾ ਯਕੀਨੀ ਬਣਾਇਆ ਜਾਵੇ।
          ਜ਼ਿਲ੍ਹਾ ਐਪੀਡੋਲੋਜਿਸਟ ਡਾ. ਦਿਵਜੋਤ ਸਿੰਘ ਨੇ ਕਿਹਾ ਕਿਸੇ ਕਿਸਮ ਦਾ ਬੁਖ਼ਾਰ ਹੋਣ ਜਾਂਚ ਯਕੀਨੀ ਬਣਾਈ ਜਾਵੇ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਉਪਲਬਧ ਹੈ ਅਤੇ ਬੁਖ਼ਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ ਅਤੇ ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ। ਉਹਨਾਂ ਕਿਹਾ ਕਿ ਡੇਂਗੂ ਕਿ ਇੱਕ ਵਾਇਰਲ ਬੁਖ਼ਾਰ ਹੈ ਜੋ ਕਿ ਏਡੀਜ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਅਤੇ ਇਹ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਮੂਧਾ ਮਾਰਨ ਜਾਂ ਨਸ਼ਟ ਕਰਨ, ਗਮਲਿਆਂ, ਕੂਲਰਾਂ, ਫ਼ਰਿਜਾਂ ਦੀਆਂ ਟਰੇਆਂ ਨੂੰ ਸਾਫ਼ ਕਰਨਾ ਯਕੀਨੀ ਬਣਾਉਣ ਅਤੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣ ਦੀ ਅਪੀਲ ਕੀਤੀ।
ਫ਼ੋਟੋ ਕੈਪਸ਼ਨ: ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕਰਦੇ ਹੋਏ ਸਹਾਇਕ ਮਲੇਰੀਆ ਅਫ਼ਸਰ ਮਲਕੀਤ ਸਿੰਘ ਅਤੇ ਸਿਹਤ ਟੀਮ।