Arth Parkash : Latest Hindi News, News in Hindi
ਵਿਜੀਲੈਂਸ ਵੱਲੋਂ ਪੁੱਡਾ ਦਾ ਜੇ.ਈ. ਅਤੇ ਪ੍ਰਾਈਵੇਟ ਸੁਰੱਖਿਆ ਗਾਰਡ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਵਿਜੀਲੈਂਸ ਵੱਲੋਂ ਪੁੱਡਾ ਦਾ ਜੇ.ਈ. ਅਤੇ ਪ੍ਰਾਈਵੇਟ ਸੁਰੱਖਿਆ ਗਾਰਡ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ
Wednesday, 09 Aug 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਵਿਜੀਲੈਂਸ ਵੱਲੋਂ ਪੁੱਡਾ ਦਾ ਜੇ.ਈ. ਅਤੇ ਪ੍ਰਾਈਵੇਟ ਸੁਰੱਖਿਆ ਗਾਰਡ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

 

ਚੰਡੀਗੜ੍ਹ, 10 ਅਗਸਤ:

 

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁੱਡਾ ਦੀ ਬਠਿੰਡਾ ਵਿਕਾਸ ਅਥਾਰਟੀ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਗੁਰਵਿੰਦਰ ਸਿੰਘ ਅਤੇ ਇੱਕ ਪ੍ਰਾਈਵੇਟ ਸੁਰੱਖਿਆ ਗਾਰਡ ਗੁਰਮੀਤ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਵਾਸੀ ਮਾਡਲ ਟਾਊਨ ਫੇਜ਼-1, ਬਠਿੰਡਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਹਰਚੰਦ ਸਿੰਘ ਸੂਬੇਦਾਰ ਤੋਂ ਮਾਡਲ ਟਾਊਨ ਫੇਜ਼-1 ਬਠਿੰਡਾ ਵਿਖੇ ਸਥਿਤ ਮਕਾਨ ਨੰਬਰ ਐਲ.ਆਈ.ਜੀ.-2397 ਖਰੀਦਣਾ ਚਾਹੁੰਦਾ ਸੀ, ਜਿਸਦੀ ਐਨ.ਓ.ਸੀ. ਉਸਦੇ ਨਾਮ ’ਤੇ ਜਾਰੀ ਹੋਣੀ ਸੀ ਅਤੇ ਹਰਚੰਦ ਸਿੰਘ ਨੇ ਇਸ ਵਾਸਤੇ 13 ਜੁਲਾਈ 2023 ਨੂੰ ਆਨਲਾਈਨ ਅਪਲਾਈ ਕਰ ਦਿੱਤਾ ਸੀ।

 

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਹ ਕੱਲ੍ਹ, ਮੁਲਜ਼ਮ ਜੇ.ਈ ਦੇ ਦਫ਼ਤਰ ਵਿਖੇ ਐਨ.ਓ.ਸੀ. ਜਾਰੀ ਕਰਨ ਸਬੰਧੀ ਬੇਨਤੀ ਕਰਨ ਗਿਆ ਸੀ ਅਤੇ ਉਕਤ ਜੇ.ਈ. ਨੇ ਉਸ ਤੋਂ ਆਪਣੇ ਪ੍ਰਾਈਵੇਟ ਸੁਰੱਖਿਆ ਗਾਰਡ ਗੁਰਮੀਤ ਸਿੰਘ ਰਾਹੀਂ 10,000 ਰੁਪਏ ਰਿਸ਼ਵਤ ਮੰਗੀ ।

 

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮ ਜੇ.ਈ ਦਾ ਪ੍ਰਾਈਵੇਟ ਸੁਰੱਖਿਆ ਗਾਰਡ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 5000 ਰੁਪਏ ਲੈ ਚੁੱਕਾ ਸੀ, ਜਿਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਬਾਕੀ ਰਹਿੰਦੀ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤ ਕਾਬੂ ਕਰ ਲਿਆ। ਦੱਸਣਯੋਗ ਹੈ ਕਿ ਵਿਜੀਲੈਂਸ ਨੇ ਮੁਲਜ਼ਮਾਂ ਕੋਲੋਂ ਪਹਿਲੀ ਲਈ ਗਈ 5000 ਰੁਪਏ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ।

 

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

---------