ਚੰਡੀਗੜ੍ਹ, 9 ਜਨਵਰੀ: Holidays for the Children of Anganwadi Centers: ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇਗਾ। ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ/ ਹੈਲਪਰਾਂ ਪਹਿਲਾਂ ਦੀ ਤਰ੍ਹਾਂ ਆਂਗਣਵਾੜੀ ਸੈਂਟਰਾਂ ਵਿਚ ਆਪਣੀ ਡਿਊਟੀ ਨਿਭਾਉਣਗੀਆਂ।
ਜ਼ਿਕਰਯੋਗ ਹੈ ਕਿ ਆਂਗਣਵਾੜੀ ਸੈਂਟਰਾਂ 'ਚ ਛੁੱਟੀਆਂ ਵਿੱਚ ਵਾਧਾ ਮੌਸਮ ਦੇ ਖ਼ਰਾਬ ਹੋਣ ਕਾਰਨ ਕੀਤਾ ਗਿਆ ਹੈ।
ਇਸ ਨੂੰ ਪੜ੍ਹੋ:
ਲੜਕੀਆਂ ਬਣਨਗੀਆਂ ਗੱਤਕਾ ਰੈਫ਼ਰੀ, ਉੱਤਰੀ ਜੋਨ ਦੇ ਸਮਰੱਥਾ ਉਸਾਰੂ ਕੈਂਪ ਦੀ ਸ਼ੁਰੂਆਤ
ਜੀ-20 ਸਿਖਰ ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ’ਤੇ ਖਰਚੇ ਜਾਣਗੇ 100 ਕਰੋੜ ਰੁਪਏ - ਡਾ. ਨਿੱਜਰ