ਮੁੰਬਈ — ਸਥਾਨਕ ਸ਼ੇਅਰ ਬਾਜ਼ਾਰਾਂ 'ਚ ਸੋਮਵਾਰ ਨੂੰ ਲਗਾਤਾਰ 7ਵੇਂ ਦਿਨ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਦੇਖਣ ਨੂੰ ਮਿਲੀ। BSE ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 293.7 ਅੰਕ ਵਧ ਕੇ 66,892.61 'ਤੇ ਪਹੁੰਚ ਗਿਆ। NSE ਨਿਫਟੀ 95 ਅੰਕ ਵਧ ਕੇ 19,914.95 'ਤੇ ਪਹੁੰਚ ਗਿਆ। ਸੈਂਸੈਕਸ ਵਿੱਚ ਐਚਸੀਐਲ ਟੈਕਨਾਲੋਜੀਜ਼, ਮਾਰੂਤੀ, ਸਟੇਟ ਬੈਂਕ ਆਫ ਇੰਡੀਆ, ਟਾਟਾ ਕੰਸਲਟੈਂਸੀ ਸਰਵਿਸਿਜ਼, ਟਾਟਾ ਮੋਟਰਜ਼, ਵਿਪਰੋ, ਨੇਸਲੇ, ਰਿਲਾਇੰਸ ਇੰਡਸਟਰੀਜ਼, ਲਾਰਸਨ ਐਂਡ ਟੂਬਰੋ ਅਤੇ ਅਲਟਰਾਟੈਕ ਸੀਮੈਂਟ ਦੇ ਸ਼ੇਅਰਾਂ ਵਿੱਚ ਵਾਧਾ ਜਾਰੀ ਰਿਹਾ। ਇਸ ਦੌਰਾਨ ਇੰਡਸਇੰਡ ਬੈਂਕ ਅਤੇ ਭਾਰਤੀ ਏਅਰਟੈੱਲ ਦੇ ਸ਼ੇਅਰ ਲਾਲ ਨਿਸ਼ਾਨ 'ਤੇ ਰਹੇ। ਹੋਰ ਏਸ਼ੀਆਈ ਬਾਜ਼ਾਰਾਂ 'ਚ ਸ਼ੰਘਾਈ ਕੰਪੋਜ਼ਿਟ ਲਾਭ 'ਚ ਅਤੇ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਹਾਂਗਕਾਂਗ ਦਾ ਹੈਂਗ ਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਘਾਟੇ 'ਚ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.18 ਫੀਸਦੀ ਡਿੱਗ ਕੇ 90.49 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸ਼ੁੱਕਰਵਾਰ ਨੂੰ 224.22 ਕਰੋੜ ਰੁਪਏ ਦੇ ਸ਼ੇਅਰ ਵੇਚੇ।