ਚੰਡੀਗੜ੍ਹ, 11 ਜਨਵਰੀ : Post Matric Scholarship Scheme: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਵਾਸਤੇ 110.83 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਦੌਰਾਨ ਬਜਟ ਉਪਬੰਧ ਦੇ ਸੂਬੇ ਦੇ ਹਿੱਸੇ ਵਜੋਂ ਜ਼ਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਉਪਰ 6 ਨਵੰਬਰ 2022 ਤੱਕ 102012 ਵਿਦਿਆਰਥੀਆਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਕਰਕੇ ਸੂਬੇ ਦੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।
ਉਨ੍ਹਾਂ ਨੇ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਕਾਰਜ਼ਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਵਿੱਚ ਕੋਈ ਵੀ ਢਿੱਲ ਨਾ ਆਉਣ ਦਿੱਤੀ ਜਾਵੇ।
ਇਸ ਨੂੰ ਪੜ੍ਹੋ:
ਪ੍ਰੀਤ ਕੰਵਲ ਸਿੰਘ ਨੇ ਬਤੌਰ ਜੁਆਇੰਟ ਡਾਇਰੈਕਟਰ ਅਤੇ ਗੁਰਮੀਤ ਸਿੰਘ ਖਹਿਰਾ ਨੇ ਬਤੌਰ ਡਿਪਟੀ ਡਾਇਰੈਕਟਰ ਚਾਰਜ ਸੰਭਾਲਿਆ
ਡਾ. ਬਲਬੀਰ ਸਿੰਘ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸੰਭਾਲਿਆ