Arth Parkash : Latest Hindi News, News in Hindi
Chetan Singh Jodamajra ਚੇਤਨ ਸਿੰਘ ਜੌੜਾਮਾਜਰਾ ਨੇ ਨਵੇਂ ਵਿਭਾਗਾਂ ਦਾ ਲਿਆ ਜਾਇਜ਼ਾ
Wednesday, 11 Jan 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਲੇਠੀ ਮੀਟਿੰਗ ਦੌਰਾਨ ਆਪਣੇ ਅਧੀਨ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ

ਚੰਡੀਗੜ੍ਹ: 12 ਜਨਵਰੀ, 2023: Chetan Singh Jodamajra: ਅੱਜ ਚੇਤਨ ਸਿੰਘ ਜੌੜੇਮਾਜਰਾ, ਬਾਗਬਾਨੀ, ਸੁਤੰਤਰਤਾ ਸੈਨਿਕ ਸੇਵਾਵਾਂ ਤੇ ਭਲਾਈ ਅਤੇ ਫੂਡ ਪ੍ਰਸੈਸਿੰਗ ਮੰਤਰੀ, ਪੰਜਾਬ ਜੀ ਦੀ ਪ੍ਰਧਾਨਗੀ ਹੇਠ ਰਾਜ ਦੇ ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਨ ਸਬੰਧੀ ਪਲੇਠੀ ਮੀਟਿੰਗ ਵਿਭਾਗ ਦੇ ਪ੍ਰਬੰਧਕੀ ਸਕੱਤਰ, ਸ਼੍ਰੀ ਰਾਹੁਲ ਤਿਵਾੜੀ, ਆਈ.ਏ.ਐਸ., ਸ਼੍ਰੀ ਗਗਨਦੀਪ ਬਰਾੜ, ਆਈ.ਏ.ਐਸ ਸਕੱਤਰ ਬਾਗਬਾਨੀ, ਪੰਜਾਬ ਅਤੇ ਸ਼੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ., ਡਾਇਰੈਕਟਰ ਬਾਗਬਾਨੀ, ਪੰਜਾਬ ਨਾਲ ਕੀਤੀ ਗਈ।

 ਮੰਤਰੀ ਜੀ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਕਿਸਾਨ ਭਲਾਈ ਸਕੀਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੰਤਰੀ ਜੀ ਵੱਲੋਂ ਇਸ ਗੱਲ ਤੇ ਵਿਸ਼ੇਸ਼ ਜੋਰ ਦਿੱਤਾ ਗਿਆ ਕਿ ਰਾਜ ਵਿੱਚ ਬਾਗਬਾਨੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਯਤਨਸ਼ੀਲ ਹੈ ਅਤੇ ਬਾਗਬਾਨੀ ਭਲਾਈ ਸਕੀਮਾਂ ਸਬੰਧੀ ਪ੍ਰਿੰਟ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਅਪਣਾਉਣ ਲਈ ਪ੍ਰੇਰਤ ਕੀਤਾ ਜਾ ਸਕੇ। ਇਸ ਸਬੰਧੀ ਡਾਇਰੈਕਟਰ ਬਾਗਬਾਨੀ, ਪੰਜਾਬ ਵੱਲੋਂ ਮੰਤਰੀ ਜੀ ਨੂੰ ਵਿਭਾਗ ਦੇ ਬੁਨਿਆਦੀ ਢਾਂਚੇ ਅਤੇ ਕੀਤੇ ਗਏ/ਕੀਤੇ ਜਾ ਰਹੇ ਨਿਵੇਕਲੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ ਗਿਆ। ਮੰਤਰੀ ਜੀ ਵੱਲੋਂ ਵਿਭਾਗ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਸ਼ੰਸਾ ਕੀਤੀ ਅਤੇ ਨਵੇਂ ਪ੍ਰੋਜੈਕਟਾਂ ਨੂੰ ਵੀ ਲਾਗੂ ਕਰਵਾਉਣ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ। 

ਜੌੜਾਮਾਜਰਾ ਨੇ ਡਾਇਰੈਕਟਰ ਬਾਗਬਾਨੀ, ਪੰਜਾਬ ਨੂੰ ਨਿਰਦੇਸ਼ ਦਿੱਤੇ ਕਿ ਬਾਗਬਾਨੀ ਨਾਲ ਸਬੰਧਤ ਨਵੀਆਂ ਕਿਸਾਨ ਭਲਾਈ ਸਕੀਮਾਂ ਤਿਆਰ ਕੀਤੀਆਂ ਜਾਣ ਤਾਂ ਜੋ ਜੋ ਕਿ ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਣ। ਇਸ ਤੋਂ ਇਲਾਵਾ ਮੰਤਰੀ ਜੀ ਨੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਲਾਕ, ਜਿਲ੍ਹਾ ਪੱਧਰ ਤੇ ਵੱਧ ਤੋਂ ਵੱਧ ਫੀਲਡ ਵਿਜ਼ਿਟ ਕੀਤੀਆਂ ਜਾਣ ਤਾਂ ਜੋ ਵਿਭਾਗ ਦਾ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਹੋ ਸਕੇ।

ਇਸ ਨੂੰ ਪੜ੍ਹੋ:

10ਵੀਂ ਕੌਮੀ ਗੱਤਕਾ ਮਹਿਲਾ ਚੈਂਪੀਅਨਸ਼ਿਪ 20 ਜਨਵਰੀ ਤੋਂ ਤਲਵੰਡੀ ਸਾਬੋ ਵਿਖੇ

ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ: ਡਾ.ਬਲਜੀਤ ਕੌਰ