Hindi
p1

ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ

ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ

ਫਾਜਿਲਕਾ 29 ਜੁਲਾਈ

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਬਾਲ ਭਲਾਈ ਕਮੇਟੀ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਤੇ ਬਾਲ ਭਲਾਈ ਕਮੇਟੀ ਨੂੰ ਬੱਚਿਆਂ ਦੀ ਭਲਾਈ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਕਿਹਾ ਗਿਆ। ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਕਿਹਾ ਕਿ ਬਾਲ ਭਿਖਿਆ, ਬਾਲ ਮਜ਼ਦੂਰੀ ਦੀ ਚੈਕਿੰਗ ਕਰ ਕੇ ਵੈਰੀਫਾਈ ਕਰਕੇ ਹਰ ਸਕੀਮ ਦਾ ਬੱਚਿਆਂ ਨੂੰ ਲਾਭ ਦਿੱਤਾ ਜਾਵੇ।

ਉਨਾਂ ਕਿਹਾ ਕਿ ਬਾਲ ਭਿਖਿਆ ਚ ਬੱਚੇ ਵਾਰ ਵਾਰ ਆਉਂਦੇ ਹਨ ਤਾਂ ਉਹਨਾਂ ਬੱਚਿਆਂ ਦੀ ਕਾਊਂਸਲਿੰਗ ਕਰਕੇ ਸਕੂਲ ਵਿੱਚ ਦਾਖਲਾ ਕਰਵਾਇਆ ਜਾਵੇ ਅਤੇ ਉਨ੍ਹਾਂ ਦੇ ਮਾਤਾ ਪਿਤਾ ਨਾਲ ਗੱਲਬਾਤ ਕਰਕੇ ਸਮਝਾਇਆ ਜਾਵੇ ਕਿ ਭੀਖ ਮੰਗਣਾ ਜਾਂ ਮੰਗਵਾਉਣਾ ਕਾਨੂੰਨੀ ਜੁਰਮ ਹੈ। ਭੀਖ ਮੰਗਵਾਉਣ ਵਾਲੇ ਨੂੰ ਐਕਟ, 2015 ਦੇ ਦੌਰਾਨ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜੇਕਰ ਕਿਸੇ ਨੂੰ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਉਂਦਾ ਹੈ ਤਾਂ 1098 ਤੇ ਸੰਪਰਕ ਕੀਤਾ ਜਾਵੇ, ਇਹ ਨੰਬਰ 24 ਘੰਟੇ ਚਲਦਾ ਹੈ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਰੀਤੂ ਬਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ ਵੱਲੋਂ ਸਿੰਗਲ ਪੇਰੈਂਟਸ ਅਤੇ ਅਨਾਥ ਬੱਚਿਆਂ ਨੂੰ ਸਪਾਂਸਰਸ਼ਿਪ 4000 ਰੁਪਏ ਪ੍ਰਤੀ ਮਹੀਨਾ ਬੱਚਿਆਂ ਦੀ ਪੜ੍ਹਾਈ ਲਿਖਾਈ ਲਈ ਦਿੱਤਾ ਜਾਂਦਾ ਹੈ। ਜੇਕਰ ਅਜਿਹਾ ਕੋਈ ਕੇਸ ਕਿਸੇ ਦੀ ਨਜ਼ਰ ਚ ਆਉਂਦਾ ਹੈ ਤਾਂ ਉਹ ਦਫਤਰ ਡਿਪਟੀ ਕਮਿਸ਼ਨਰ, ਏ-ਬਲਾਕ, ਤੀਸਰੀ ਮੰਜ਼ਿਲ, ਕਮਰਾ ਨੰ. 405 ਵਿੱਚ ਆ ਕੇ ਅਫ਼ਸਰ ਰੀਤੂ ਬਾਲਾ ਨੂੰ ਮਿਲ ਸਕਦਾ ਹੈ। ਮੀਟਿੰਗ ਵਿੱਚ ਚੇਅਰਪਰਸਨ ਨਵੀਨ ਜਸੂਜਾ, ਮੈਂਬਰ ਸੁਖਦੇਵ ਸਿੰਘ,ਮੈਂਬਰ ਸਾਹਿਲ ਮਿੱਤਲ, ਅਜੈ ਸ਼ਰਮਾ, ਸਰਬਜੀਤ ਕੌਰ ਫਾਜ਼ਿਲਕਾ ਸ਼ਾਮਲ ਸਨ।


Comment As:

Comment (0)