Hindi
IMG-20250323-WA0036

ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਬਣਾਉਣ ਤੇ ਆਮ ਆਦਮੀ ਪਾਰਟੀ ਯੂਥ ਵਿੰਗ ਨੇ ਕੀਤਾ ਨਿੱਘਾ ਸੁਆਗਤ

ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਬਣਾਉਣ ਤੇ ਆਮ ਆਦਮੀ ਪਾਰਟੀ ਯੂਥ ਵਿੰਗ ਨੇ ਕੀਤਾ ਨਿੱਘਾ ਸੁਆਗਤ

ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਬਣਾਉਣ ਤੇ ਆਮ ਆਦਮੀ ਪਾਰਟੀ ਯੂਥ ਵਿੰਗ ਨੇ ਕੀਤਾ ਨਿੱਘਾ ਸੁਆਗਤ

 

ਜੈਂਕੀ ਨੇ ਕਿਹਾ- ਪਾਰਟੀ ਦੀ ਜ਼ਮੀਨੀ ਪਕੜ ਹੋਵੇਗੀ ਹੋਰ ਮਜ਼ਬੂਤ, ਪੰਜਾਬ ਹੋਰ ਵਿਕਾਸ ਕਰੇਗਾ 

 

ਅੰਮ੍ਰਿਤਸਰ, 23 ਮਾਰਚ, 2025 – ਆਮ ਆਦਮੀ ਪਾਰਟੀ (ਆਪ) ਯੂਥ ਵਿੰਗ ਨੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਪੰਜਾਬ ਇੰਚਾਰਜ ਅਤੇ ਸਤਿੰਦਰ ਜੈਨ ਨੂੰ ਸਹਿ-ਇੰਚਾਰਜ ਨਿਯੁਕਤ ਕਰਨ ਦੇ ਫੈਸਲੇ ਦਾ ਨਿੱਘਾ ਸੁਆਗਤ ਕੀਤਾ ਹੈ। ਯੂਥ ਵਿੰਗ ਵੱਲੋਂ ਇਸ ਫੈਸਲੇ ਨੂੰ ਪੰਜਾਬ ਵਿਚ ਪਾਰਟੀ ਦੀਆਂ ਜੜ੍ਹਾਂ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਅਤੇ ਨਿਰਣਾਇਕ ਕਦਮ ਦੱਸਿਆ ਗਿਆ ਹੈ।

ਇਸ ਮੌਕੇ 'ਤੇ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਜਗਜੀਤ ਸਿੰਘ ਜੈਂਕੀ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੀ ਆਗਵਾਈ ਅਤੇ ਉਨ੍ਹਾਂ ਦੀ ਦਿੱਲੀ ਵਿਚ ਮਿਲੀ ਸਫਲਤਾ ਹੁਣ ਪੰਜਾਬ ਦੀ ਧਰਤੀ 'ਤੇ ਵੀ ਨਵਾਂ ਇਤਿਹਾਸ ਲਿਖੇਗੀ। ਉਨ੍ਹਾਂ ਕਿਹਾ ਕਿ ਸਿਸੋਦੀਆ ਨੇ ਦਿੱਲੀ ਵਿੱਚ ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਨਾਲ ਲੋਕਾਂ ਵਿਚ ਆਪਣਾ ਵਿਸ਼ਵਾਸ ਬਣਾਇਆ ਹੈ।

ਸ੍ਰੀ ਜੈਂਕੀ ਨੇ ਕਿਹਾ ਕਿ ਜੈਤਿੰਦਰ ਜੈਨ ਦੀ ਸਹਿਯੋਗੀ ਭੂਮਿਕਾ ਨਾਲ ਪਾਰਟੀ ਦੀ ਰਣਨੀਤੀ ਅਤੇ ਵਿਸਥਾਰ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਵਰਗੀਆਂ ਮੁੱਖ ਸੇਵਾਵਾਂ ਵਿੱਚ ਯਾਦਗਰੀ ਕੰਮ ਕੀਤੇ ਹਨ ਅਤੇ ਇਹ ਯਤਨ ਹੁਣ ਉਨ੍ਹਾਂ ਦੀ ਹੇਠ ਹੋਰ ਤੇਜ਼ ਹੋਣਗੇ।

ਸ੍ਰੀ ਜੈਂਕੀ ਨੇ ਪਾਰਟੀ ਦੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਅਤੇ ਵਾਰਡਾਂ ਵਿਚ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਨ 'ਤੇ ਧਿਆਨ ਕੇਂਦਰਤ ਕਰਨ ਅਤੇ ਪਾਰਟੀ ਦੀ ਜ਼ਮੀਨੀ ਪਕੜ ਹੋਰ ਮਜ਼ਬੂਤ ਕਰਨ।

ਕੈਪਸ਼ਨ: ਮਨੀਸ਼ ਸਿਸੋਦੀਆ ਨੂੰ ਵਧਾਈ ਦਿੰਦਿਆਂ ਜਗਜੀਤ ਸਿੰਘ ਜੈਂਕੀ।

 


Comment As:

Comment (0)