Hindi

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੰਸ ਕੀਤੇ ਸਸਪੈਂਡ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੰਸ ਕੀਤੇ ਸਸਪੈਂਡ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਿਰੋਜ਼ਪੁਰ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੰਸ ਕੀਤੇ ਸਸਪੈਂਡ

 

 07 ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਪੇਸ਼ ਕਰਨ ਲਈ ਕਿਹਾ

 

ਫ਼ਿਰੋਜ਼ਪੁਰ 12 ਮਾਰਚ 2025...

 

 

          ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਡਾਨਿਧੀ ਕੁਮੁਦ ਬੰਬਾਹ ਨੇ ਦੱਸਿਆ ਕਿ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਐਕਟ 2012 ਤਹਿਤ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼, 2013 ਰਾਹੀਂ ਕੰਸਲਟੈਂਸੀ ਕੋਚਿੰਗ ਆਫ਼ ਆਈਲੈਟਸਟਰੈਵਲ ਏਜੰਸੀਟਿਕਟਿੰਗ ਏਜੰਟ ਜਨਰਲ ਸੇਲਜ਼ ਏਜੰਟਸ ਦਾ ਕੰਮ ਕਰਨ ਵਾਲੇ ਲਾਇਸੰਸ ਧਾਰਕਾਂ ਨੂੰ ਲਾਇਸੰਸ ਦੀ ਮਿਆਦ ਖ਼ਤਮ ਹੋਣ ਤੋਂ 02 ਮਹੀਨੇ ਪਹਿਲਾਂ-ਪਹਿਲਾਂ ਲਾਇਸੰਸ ਨਵੀਨ ਕਰਵਾਉਣ ਦੀ ਪ੍ਰਤੀਬੇਨਤੀ ਜ਼ਿਲ੍ਹਾ ਮੈਜਿਸਟਰੇਟ ਦੇ ਦਫਤਰ ਵਿਖੇ ਜਮ੍ਹਾ ਕਰਵਾਉਣ ਲਈ ਲਿਖਿਆ ਗਿਆ ਹੈਪਰੰਤੂ ਫਰਮ ਸਨਬੀਨ ਐਜੂਕੇਸ਼ਨ ਐਂਡ ਕੰਸਲਟੈਂਸੀ ਸਰਵਿਸਜ ਜਿਸਦੀ ਲਾਇਸੰਸ ਦੀ ਮਿਆਦ 07.01.2025 ਤੱਕ ਸੀਐਮ/ਐਸ ਟਰੈਵਲ ਦੁਨੀਆ ਜਿਸਦੀ ਲਾਇਸੰਸ ਦੀ ਮਿਆਦ 20.11.2024 ਤੱਕ ਸੀਐਮ/ਐਸ ਮੋਗਾ ਬ੍ਰਿਟਿਸ਼ ਸਕੂਲ ਆਫ ਲੈਂਗੁਏਜ਼ ਜਿਸਦੀ ਲਾਇਸੰਸ ਦੀ ਮਿਆਦ10.12.2024 ਤੱਕ ਸੀਐਮ/ਐਸ ਪੈਰਾਡਾਈਜ਼ ਇਮੀਗ੍ਰੇਸ਼ਨ ਕੰਸਲਟੈਂਸੀ ਜਿਸਦੀ ਲਾਇਸੰਸ ਦੀ ਮਿਆਦ 05.1.2025 ਤੱਕ ਸੀਐਮ/ਐਮ ਸੇਠੀ ਟਰੈਵਲ ਜਿਸਦੀ ਲਾਇਸੰਸ ਦੀ ਮਿਆਦ 02.02.2025 ਤੱਕ ਸੀ ਅਤੇ ਐਮ/ਐਸ ਵੇਅ ਅਹੈੱਡ ਇਮੀਗ੍ਰੇਸ਼ਨ ਕਾਓਪ੍ਰੇਟਿਵ ਪ੍ਰਾਈਵੇਟ ਲਿਮਿਟੇਡ ਜਿਸਦੀ ਲਾਇਸੰਸ ਦੀ ਮਿਆਦ 13.05.2024 ਸੀ। ਉਕਤ ਫਰਮਾਂ ਪਾਸੋਂ ਲਾਇਸੰਸ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਵੀ ਲਾਇਸੰਸ ਨਵੀਨ ਕਰਵਾਉਣ ਲਈ ਇਸ ਦਫਤਰ ਵਿੱਚ ਨਾ ਤਾਂ ਕੋਈ ਪ੍ਰਤੀਬੇਨਤੀ ਦਿੱਤੀ ਗਈ ਹੈ ਨਾ ਹੀ ਲਾਇਸੰਸ ਸਰੰਡਰ ਕੀਤਾ ਗਿਆ ਹੈ। ਅਜਿਹਾ ਕਰਕੇ ਇਨ੍ਹਾਂ ਲਾਇਸੰਸ ਧਾਰਕਾਂ ਵੱਲੋਂ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼ 2013 ਫਰੇਮਡ ਅੰਡਰ ਪੰਜਾਬ ਪ੍ਰੀਵੈਨਸ਼ਨ ਆਫ਼ ਹੁਮੈਨ ਸਮਗਲਿੰਗ ਰੂਲਜ਼, 2012 (ਨੇਮ ਐਜ਼ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੀ ਧਾਰਾ 5(2) ਦੀ ਉਲੰਘਣਾ ਕੀਤੀ ਗਈ ਹੈ। ਇਸ ਲਈ ਇਨ੍ਹਾਂ ਲਾਇਸੰਸ ਧਾਰਕਾਂ ਦੇ ਲਾਇਸੰਸ ਉਕਤ ਐਕਟ ਦੇ ਸੈਕਸ਼ਨ 6(ਵਿੱਚ ਦਰਜ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਪ੍ਰਭਾਵ ਤੋਂ ਸਸਪੈਂਡ ਕੀਤੇ ਜਾਂਦੇ ਹਨ

 

          ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਲਾਇਸੰਸ ਧਾਰਕਾਂ ਨੂੰ ਹਦਾਇਤ ਕੀਤੀ ਹੈ ਕਿ ਨੋਟਿਸ ਜਾਰੀ ਹੋਣ ਤੋਂ 07 ਦਿਨਾ ਦੇ ਅੰਦਰ-ਅੰਦਰ ਆਪਣਾ ਜਵਾਬ ਪੇਸ਼ ਕਰੇ। ਮਿੱਥੇ ਸਮੇਂ ਅੰਦਰ ਜਵਾਬ ਪ੍ਰਾਪਤ ਨਾ ਹੋਣ ਦੀ ਸੂਰਤ ਵਿੱਚ ਇਹ ਸਮਝ ਲਿਆ ਜਾਵੇਗਾ ਕਿ ਆਪ ਕੁੱਝ ਨਹੀਂ ਕਹਿਣਾ ਚਾਹੁੰਦੇ ਅਤੇ ਲਾਇਸੰਸ ਰੱਦ ਕਰਨ ਲਈ ਇੱਕ ਤਰਫਾ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Comment As:

Comment (0)