ਪ੍ਰਸ਼ਾਸਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਨਹੀਂ ਆਉਣ ਦੇਵੇਗਾ ਕੋਈ ਪਰੇਸ਼ਾਨੀ – ਡਿਪਟੀ ਕਮਿਸ਼ਨਰ
ਪ੍ਰਸ਼ਾਸਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਨਹੀਂ ਆਉਣ ਦੇਵੇਗਾ ਕੋਈ ਪਰੇਸ਼ਾਨੀ – ਡਿਪਟੀ ਕਮਿਸ਼ਨਰ
ਝੌਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਜਿਲ੍ਹਾ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ 27 ਸਤੰਬਰ 2024—
ਜਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੇ ਖਰੀਦ ਨੂੰ ਲੈ ਕੇ ਤਿਆਰੀ ਕਰ ਲਈ ਗਈ ਹੈ ਅਤੇ ਇਸ ਸੀਜਨ ਦੌਰਾਨ ਕਿਸੇ ਵੀ ਕਿਸਾਨ ਜਾ ਆੜ੍ਹਤੀ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਅੱਜ ਜਿਲ੍ਹਾ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕਰਦੇ ਹੋਏ। ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ ਨੇ ਆੜ੍ਹਤੀਆਂ ਵਲੋਂ ਪੇਸ਼ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨਾਂ ਨੂੰ ਪ੍ਰਸ਼ਾਸਨ ਵਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ, ਤਾਂ ਜੋ ਪ੍ਰਕ੍ਰਿਆ ਸੁੰਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲ ਸਕੇ।
ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਤੁਹਾਡੀਆਂ ਜੋ ਵੀ ਸਮੱਸਿਆਵਾਂ ਹਨ। ਉਸ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਤੁਹਾਡੀਆਂ ਜਾਇਜ ਮੰਗਾਂ ਸਰਕਾਰ ਤੱਕ ਪੰਹੁਚਾਈਆਂ ਜਾਣਗੀਆਂ। ਉਨਾਂ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਹਰੇਕ ਮੰਡੀ ਦਾ ਖੁਦ ਦੌਰਾ ਕਰਨ ਅਤੇ ਜਿਥੇ ਕਿਥੇ ਵੀ ਕੋਈ ਵੀ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਉਨਾਂ ਦੱਸਿਆ ਕਿ ਝੌਨੇ ਦੀ ਖਰੀਦ ਨੂੰ ਲੈ ਕੇ ਮੰਡੀਆਂ ਦੀ ਸਾਫ਼ ਸਫਾਈ ਕਰਵਾ ਦਿੱਤੀ ਗਈ ਹੈ ਅਤੇ ਆੜ੍ਹਤੀਆਂ ਅਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ ਦਾ ਵੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਮੀਟਿੰਗ ਦੌਰਾਨ ਆੜ੍ਹਤੀਆਂ ਵਲੋਂ ਭਗਤਾਂਵਾਲਾ ਮੰਡੀ ਵਿਖੇ ਬਿਜਲੀ ਦੀ ਸਮੱਸਿਆ ਅਤੇ ਸੜ੍ਹਕ ਦੇ ਖਰਾਬ ਹੋਣ ਬਾਰੇ ਦੱਸਿਆ ਗਿਆ, ਜਿਸ ਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਖੇ ਬਿਜਲੀ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਸੜ੍ਹਕ ਦਾ ਨਿਰਮਾਣ ਕੀਤਾ ਜਾਵੇ। ਕੁਝ ਆੜ੍ਹਤੀਆਂ ਵਲੋਂ ਰਈਆ, ਮਹਿਤਾ ਅਤੇ ਜੰਡਿਆਲਾ ਦੀਆਂ ਮੰਡੀਆਂ ਵਿੱਚ ਚੋਰੀ ਅਤੇ ਲੜ੍ਹਾਈ ਝੱਗੜੇ ਸਬੰਧੀ ਵੀ ਦੱਸਿਆ ਗਿਆ। ਜਿਸ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਮੰਡੀਆਂ ਵਿੱਚ ਪੁਲਿਸ ਦੀ ਗਸ਼ਤ ਨੂੰ ਵਧਾਇਆ ਜਾਵੇਗਾ ਅਤੇ ਸੁਰੱਖਿਆ ਦੇ ਮੁਕੰਮ ਪ੍ਰਬੰਧ ਕੀਤੇ ਜਾਣਗੇ।
ਇਸ ਮੀਟਿੰਗ ਵਿੱਚ ਜਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ ਸ: ਸਰਤਾਜ ਸਿੰਘ, ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਆੜ੍ਹਤੀਏ ਹਾਜ਼ਰ ਸਨ।
ਕੈਪਸ਼ਨ : ਝੌਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਜਿਲ੍ਹਾ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀ