ਸਕੂਲ ਆਫ ਐਮੀਨੈਂਸ ਵਿਚ 9ਵੀਂ ਜਮਾਤ ਵਿਚ ਦਾਖਲੇ ਲਈ ਹੋਈ ਪ੍ਰੀਖਿਆ ਦਾ ਨਤੀਜਾ ਐਲਾਣਿਆ
ਸਕੂਲ ਆਫ ਐਮੀਨੈਂਸ ਵਿਚ 9ਵੀਂ ਜਮਾਤ ਵਿਚ ਦਾਖਲੇ ਲਈ ਹੋਈ ਪ੍ਰੀਖਿਆ ਦਾ ਨਤੀਜਾ ਐਲਾਣਿਆ
—ਫਾਜਿ਼ਲਕਾ ਦੇ 434 ਵਿਦਿਆਰਥੀਆਂ ਨੇ ਕੀਤਾ ਕੁਆਲੀਫਾਈ
ਫਾਜਿ਼ਲਕਾ, 8 ਮਈ
ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਥਾਪਿਤ ਕੀਤੇ ਜਾ ਰਹੇ ਸਕੂਲ ਆਫ ਐਮੀਨੈਂਸ ਵਿਚ ਦਾਖਲੇ ਲਈ ਲਈ ਗਈ ਪ੍ਰੀਖਿਆ ਦਾ ਨਤੀਜਾ ਐਲਾਣ ਦਿੱਤਾ ਗਿਆ ਹੈ। ਇਸ ਵਿਚ ਫਾਜਿ਼ਲਕਾ ਜਿ਼ਲ੍ਹੇ ਦੇ 434 ਬੱਚਿਆਂ ਨੇ ਕੁਆਲੀਫਾਇੰਗ ਅੰਕ ਹਾਸਲ ਕੀਤੇ ਹਨ। ਇਹ ਜਾਣਕਾਰੀ ਜਿ਼ਲ੍ਹਾ ਸਿੱਖਿਆ ਅਫ਼ਸਰ ਸ: ਸੁਖਬੀਰ ਸਿੰਘ ਬੱਲ ਨੇ ਦਿੱਤੀ ਹੈ।
ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੁਖਬੀਰ ਸਿੰਘ ਬੱਲ ਨੇ ਦੱਸਿਆ ਕਿ ਫਾਜਿ਼ਲਕਾ ਜਿ਼ਲ੍ਹੇ ਵਿਚ ਫਾਜਿ਼ਲਕਾ, ਜਲਾਲਾਬਾਦ, ਅਰਨੀਵਾਲਾ ਅਤੇ ਰਾਮਸਰਾ ਵਿਚ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ। ਇਸ ਲਈ ਪਿੱਛਲੇ ਦਿਨੀਂ 9ਵੀਂ ਜਮਾਤ ਵਿਚ ਦਾਖਲੇ ਲਈ ਦਾਖਲਾ ਪ੍ਰੀਖਿਆ ਹੋਈ ਸੀ ਜਿਸ ਵਿਚ ਜਿ਼ਲ੍ਹੇ ਦੇ ਵਿਦਿਆਰਥੀਆਂ ਦੀ ਵਧੀਆ ਕਾਰਗੁਜਾਰੀ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਦੇ 434 ਬੱਚਿਆਂ ਨੇ ਘੱਟੋਂ ਘੱਟ ਕੁਆਲੀਫਾਈ ਕਰਨ ਲਈ ਨਿਰਧਾਰਤ ਅੰਕ ਪ੍ਰਾਪਤ ਕੀਤੇ ਹਨ। ਦਾਖਲਾ ਪ੍ਰਕ੍ਰਿਆ ਸਬੰਧੀ ਅਗਲੀ ਜਾਣਕਾਰੀ ਵਿਭਾਗ ਵੱਲੋਂ ਜਲਦ ਜਾਰੀ ਕੀਤੀ ਜਾਵੇਗੀ।
ਸ੍ਰੀ ਸੁਖਬੀਰ ਸਿੰਘ ਬੱਲ ਨੇ ਦੱਸਿਆ ਕਿ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਰਾਮਸਰਾ ਲਈ 125, ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਫਾf਼ਜਲਕਾ ਲਈ 88, ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਜਲਾਲਾਬਾਦ ਲਈ 115 ਅਤੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਅਰਨੀਵਾਲਾ ਲਈ 106 ਬੱਚਿਆਂ ਨੇ ਘੱਟੋਂ ਘੱਟ ਕੁਆਲੀਫਾਇੰਗ ਅੰਕ ਹਾਸਲ ਕੀਤੇ ਹਨ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਉੱਚ ਮਿਆਰੀ ਅਤੇ ਵਿਸਵ ਪੱਧਰੀ ਸਿੱਖਿਆ ਦੇਣ ਲਈ ਜਿ਼ਲ੍ਹੇ ਵਿਚ 4 ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਜਿੱਥੇ ਵਿਦਿਆਥੀਆਂ ਨੂੰ ਬਹੁਤ ਹੀ ਉੱਤਮ ਸਿੱਖਿਆ ਦਿੱਤੀ ਜਾਵੇਗੀ ਤਾਂ ਜ਼ੋ ਇਹ ਬੱਚੇ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਨ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ, ਜ਼ਿਲ੍ਹਾ ਨੋਡਲ ਅਫ਼ਸਰ ਪ੍ਰਦੀਪ ਕੰਬੋਜ ਮੌਜੂਦ ਸਨ।