Hindi
CAO Dr Gurnam Singh

ਕਿਸਾਨ ਆਪਣੇ ਖੇਤ ਦੀ ਮਿੱਟੀ ਦੀ ਜਾਂਚ ਜ਼ਰੂਰ ਕਰਵਾਉਣ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਆਪਣੇ ਖੇਤ ਦੀ ਮਿੱਟੀ ਦੀ ਜਾਂਚ ਜ਼ਰੂਰ ਕਰਵਾਉਣ : ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਆਪਣੇ ਖੇਤ ਦੀ ਮਿੱਟੀ ਦੀ ਜਾਂਚ ਜ਼ਰੂਰ ਕਰਵਾਉਣ : ਮੁੱਖ ਖੇਤੀਬਾੜੀ ਅਫ਼ਸਰ
-ਡਾ. ਗੁਰਨਾਮ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਦਾ ਅਹੁਦਾ ਸੰਭਾਲਿਆ
ਪਟਿਆਲਾ, 4 ਮਈ:
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਗੁਰਨਾਮ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫ਼ਸਰ ਦੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਗੁਰਨਾਮ ਸਿੰਘ ਬਤੌਰ ਡਿਪਟੀ ਡਾਇਰੈਕਟਰ ਬੀਜ, ਡਿਪਟੀ ਡਾਇਰੈਕਟਰ ਹੈੱਡਕੁਆਰਟਰ, ਸਹਾਇਕ ਮੱਕੀ ਵਿਕਾਸ ਅਫ਼ਸਰ, ਆਰ.ਐਸ.ਸੀ.ਓ (ਬੀਜ ਪ੍ਰਮਾਣਿਕ ਸੰਸਥਾ) ਅਤੇ ਖੇਤੀਬਾੜੀ ਅਫ਼ਸਰ ਦੇ ਅਹੁਦੇ 'ਤੇ ਰਹਿੰਦਿਆਂ ਲਗਭਗ 31 ਸਾਲ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਪਟਿਆਲਾ ਦੇ ਜ਼ਿਲ੍ਹਾ ਸਿਖਲਾਈ ਅਫ਼ਸਰ, ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਸਹਾਇਕ ਗੰਨਾ ਵਿਕਾਸ ਅਫ਼ਸਰ, ਸਮੂਹ ਖੇਤੀਬਾੜੀ ਵਿਕਾਸ ਅਫ਼ਸਰ, ਸਮੂਹ ਖੇਤੀਬਾੜੀ ਵਿਸਥਾਰ ਅਫ਼ਸਰ, ਸਹਾਇਕ ਖੇਤੀਬਾੜੀ ਇੰਜੀਨੀਅਰ ਅਤੇ ਸੁਪਰਡੈਂਟ ਸ਼ਾਖਾ ਦੇ ਸਟਾਫ਼ ਨੇ ਉਹਨਾਂ ਨੂੰ ਜੀ ਆਇਆ ਆਖਿਆ।
ਇਸ ਮੌਕੇ ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਸਾਉਣੀ ਦੇ ਸੀਜ਼ਨ ਦੌਰਾਨ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ, ਘੱਟ ਸਮਾਂ ਲੈਣ ਵਾਲੀਆਂ ਪੀ.ਆਰ. ਕਿਸਮਾਂ, ਬਾਸਮਤੀ, ਮੱਕੀ, ਮੂੰਗੀ ਹੇਠ ਲੈ ਕੇ ਆਉਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਕਿਸਾਨ ਪੂਸਾ-44 ਕਿਸਮ ਨਾ ਲਗਾਉਣ ਕਿਉਂਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਇਸ ਕਿਸਮ ਦੀ ਪੰਜਾਬ ਵਿਚ ਬੀਜਣ ਲਈ ਸਿਫ਼ਾਰਸ਼ ਨਹੀਂ ਕੀਤੀ ਜਾਂਦੀ ਅਤੇ ਬੀਜ ਪ੍ਰਮਾਣਿਨ ਸੰਸਥਾ ਵੱਲੋਂ ਇਸ ਕਿਸਮ ਦਾ ਬੀਜ ਸਰਟੀਫਾਇਡ ਨਹੀਂ ਕੀਤਾ ਜਾਂਦਾ ਹੈ। ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਪਕਾਵੀਂ ਮੱਕੀ ਦੀਆਂ 13 ਕਿਸਮਾਂ ਉੱਪਰ ਸਰਕਾਰ ਵੱਲੋਂ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਕਲੱਸਟਰ ਪ੍ਰਦਰਸ਼ਨੀਆਂ ਤਹਿਤ 6000 ਰੁਪਏ ਪ੍ਰਤੀ ਹੈਕਟੇਅਰ ਵੱਖ-ਵੱਖ ਇਨਪੁੱਟਸ ਉੱਪਰ ਵਿੱਤੀ ਰਾਸ਼ੀ ਵੀ ਕਿਸਾਨਾਂ ਨੂੰ ਦਿੱਤੀ ਜਾਵੇਗੀ। ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੱਧ ਤੋਂ ਵੱਧ ਮਿੱਟੀ ਅਤੇ ਪਾਣੀ ਦੇ ਸੈਂਪਲ ਖੇਤੀਬਾੜੀ ਵਿਭਾਗ ਤੋਂ ਟੈਸਟ ਕਰਵਾਉਣ ਤਾਂ ਜੋ ਰਿਪੋਰਟ ਅਨੁਸਾਰ ਜ਼ਮੀਨ ਦੇ ਜੈਵਿਕ ਮਾਦੇ ਵਿਚ ਵਾਧਾ ਕੀਤਾ ਜਾ ਸਕੇ ਅਤੇ ਬੇਲੋੜੀਆਂ ਖਾਦਾਂ ਦੀ ਵਰਤੋਂ ਘਟਾਈ ਜਾ ਸਕੇ।

 


Comment As:

Comment (0)