ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ 55.65 ਲੱਖ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ
Hindi
Construction of Bal Ghar

Construction of Bal Ghar

ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ 55.65 ਲੱਖ ਰੁਪਏ ਦੀ ਰਾਸ਼ੀ ਜ਼ਾਰੀ: ਡਾ. ਬਲਜੀਤ ਕੌਰ

ਮਾਨ ਸਰਕਾਰ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ

ਚੰਡੀਗੜ੍ਹ, 21 ਫਰਵਰੀ: Construction of Bal Ghar: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਜਿਲ੍ਹਾ ਤਰਨਤਾਰਨ ਦੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 55.65 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਬਾਲ ਘਰ ਦੀ ਉਸਾਰੀ ਨਾਲ ਜ਼ਿਲ੍ਹੇ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆ ਦੇ ਲੋੜਵੰਦ ਬੱਚਿਆਂ ਨੂੰ  ਆਸਰਾ ਮਿਲੇਗਾ। ਤਰਨਤਾਰਨ ਜ਼ਿਲ੍ਹੇ ਵਿੱਚ ਬਾਲ ਘਰ ਨਾ ਹੋਣ ਕਾਰਣ ਲੋੜਵੰਦ ਬੱਚਿਆਂ ਦੀ ਦੇਖ-ਰੇਖ ਵਿੱਚ ਔਕੜਾਂ ਆ ਰਹੀਆਂ ਸਨ। 

ਕੈਬਨਿਟ ਮੰਤਰੀ ਨੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

ਇਸ ਨੂੰ ਪੜ੍ਹੋ:

ਮਾਨ ਸਰਕਾਰ 23 ਫਰਵਰੀ ਨੂੰ ਚੰਡੀਗੜ ਦੇ ਲੇਕ ਕਲੱਬ ਵਿਖੇ ਨਿਵੇਸ਼ਕਾਂ ਲਈ ਕਰਵਾਏਗੀ ਪੰਜਾਬੀ ਸੱਭਿਆਚਾਰਕ ਸਮਾਗਮ : ਅਨਮੋਲ ਗਗਨ ਮਾਨ

ਮੁੱਖ ਮੰਤਰੀ ਨੇ ਕੇਂਦਰੀ ਵਾਤਾਵਰਣ ਮੰਤਰੀ ਅੱਗੇ ਟੈਕਸਾਂ ਅਤੇ ਦਿਹਾਤੀ ਵਿਕਾਸ ਫੰਡਾਂ ਦਾ ਬਕਾਇਆ ਤੁਰੰਤ ਜਾਰੀ ਕਰਨ ਦਾ ਮਸਲਾ ਚੁੱਕਿਆ

ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ 15 ਜੇ.ਈਜ਼ ਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ


Comment As:

Comment (0)