ਹਰੀਸ਼ ਚੌਧਰੀ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਸਵਾਗਤ
ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ
ਹਰੀਸ਼ ਚੌਧਰੀ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਸਵਾਗਤ
ਹਲਕਾ ਅਟਾਰੀ ਤੋਂ ਵਿਧਾਇਕ ਰਹੇ ਤਰਸੇਮ ਸਿੰਘ ਡੀ.ਸੀ ਇੱਕ ਵਾਰ ਫਿਰ ਘਰ ਪਰਤ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਾ ਅੱਜ ਕਾਂਗਰਸ ਦੇ ਸਕੱਤਰ ਅਤੇ ਵਿਸ਼ੇਸ਼ ਨਿਗਰਾਨ ਪੰਜਾਬ ਹਰੀਸ਼ ਚੌਧਰੀ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਾਰਟੀ ਵਿੱਚ ਸਵਾਗਤ ਕੀਤਾ।
ਤਰਸੇਮ ਸਿੰਘ ਡੀ.ਸੀ ਨੇ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਟਾਰੀ ਤੋਂ ਗੁਰਜੀਤ ਸਿੰਘ ਔਜਲਾ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਵਾਂਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਤੀ ਲੋਕਾਂ ਦੀ ਸੋਚ ਬਹੁਤ ਸਕਾਰਾਤਮਕ ਹੈ ਅਤੇ ਇਸ ਸਮੇਂ ਲੋਕ ਭਾਜਪਾ ਤੋਂ ਨਾਰਾਜ਼ ਹਨ ਅਤੇ ਇਸ ਨੂੰ ਸੱਤਾ ਤੋਂ ਬਾਹਰ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਅਜਿਹੀ ਪਾਰਟੀ ਹੈ ਜੋ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਹਰ ਵਰਗ ਲਈ ਸੋਚਦੀ ਹੈ, ਜਦਕਿ ਭਾਜਪਾ ਨੇ ਧਾਰਮਿਕ ਭਾਵਨਾਵਾਂ ਨੂੰ ਭੜਕਾ ਕੇ ਹੀ ਆਪਣਾ ਵੋਟ ਬੈਂਕ ਪੂਰਾ ਕੀਤਾ ਹੈ। ਹਰੀਸ਼ ਚੌਧਰੀ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਤਰਸੇਮ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਕਾਂਗਰਸ ਮਜ਼ਬੂਤ ਹੋਈ ਹੈ ਅਤੇ ਹੁਣ ਉਨ੍ਹਾਂ ਦੀ ਜਿੱਤ ਯਕੀਨੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਦੀ ਜਿੱਤ ਗੁਰੂ ਨਗਰੀ ਦੇ ਲੋਕਾਂ ਦੀ ਜਿੱਤ ਹੋਵੇਗੀ ਜਿਸ ਦੀ ਆਵਾਜ਼ ਲੋਕ ਸਭਾ ਵਿੱਚ ਗੂੰਜੇਗੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ, ਦਿਨੇਸ਼ ਬਸੀ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।