Hindi
bf232d0f-ba34-4f57-8176-5ec5fd010feb

ਹਲਕਾ ਬੱਲੂਆਣਾ ਦੇ ਪਿੰਡ ਰੁਕਨਪੁਰਾ ਖੂਈਖੇੜਾ, ਧਰਮਪੁਰਾ, ਘੱਲੂ ਤੇ ਡੰਗਰ ਖੇੜਾ ਦੇ ਲੋਕਾਂ ਨੂੰ ਵੋਟ ਦੇ ਮਹੱਤਵ ਪ੍ਰਤੀ ਕੀ

ਹਲਕਾ ਬੱਲੂਆਣਾ ਦੇ ਪਿੰਡ ਰੁਕਨਪੁਰਾ ਖੂਈਖੇੜਾ, ਧਰਮਪੁਰਾ, ਘੱਲੂ ਤੇ ਡੰਗਰ ਖੇੜਾ ਦੇ ਲੋਕਾਂ ਨੂੰ ਵੋਟ ਦੇ ਮਹੱਤਵ ਪ੍ਰਤੀ ਕੀਤਾ ਜਾਗਰੂਕ

ਹਲਕਾ ਬੱਲੂਆਣਾ ਦੇ ਪਿੰਡ ਰੁਕਨਪੁਰਾ ਖੂਈਖੇੜਾਧਰਮਪੁਰਾਘੱਲੂ ਤੇ ਡੰਗਰ ਖੇੜਾ ਦੇ ਲੋਕਾਂ ਨੂੰ ਵੋਟ ਦੇ ਮਹੱਤਵ ਪ੍ਰਤੀ ਕੀਤਾ ਜਾਗਰੂਕ

ਅਬੋਹਰ/ਫਾਜ਼ਿਲਕਾ 22 ਮਈ….

ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਵੋਟ ਪ੍ਰਤੀਸ਼ਸਤਾ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਅਮਰਿੰਦਰ ਸਿੰਘ ਮੱਲੀਤਹਿਸੀਲਦਾਰ ਸ਼੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਵੀਪ ਟੀਮ ਬੱਲੂਆਣਾ ਵੱਲੋਂ ਹਲਕਾ ਬੱਲੂਆਣਾ ਦੀਆਂ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ ਪਿੰਡ ਰੁਕਨਪੁਰਾ ਖੂਈਖੇੜਾਧਰਮਪੁਰਾਘੱਲੂ ਤੇ ਡੰਗਰ ਖੇੜਾ ਦੇ ਲੋਕਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕੀਤਾ ਗਿਆ।

ਸਵੀਪ ਟੀਮ ਤੇ ਆਸ਼ਾ ਵਰਕਰਾਂ ਨੇ ਨੌਜਵਾਨ ਪੀੜ੍ਹੀ ਨੂੰ ਲੋਕ ਸਭਾ ਚੋਣਾਂ 2024 ਵਿੱਚ ਵੱਧ ਤੋਂ ਵੱਧ ਭਾਗ ਲੈਣਔਰਤ ਵੋਟਰਾਂ ਦੀ ਪ੍ਰਤੀਸ਼ਤਤਾ ਨੂੰ ਵਧਾਉਣ ਅਤੇ ਕਿਸੇ ਵੀ ਪ੍ਰਕਾਰ ਦੇ ਲਾਲਚ ਤੋਂ ਬਿਨ੍ਹਾਂ ਸੰਵਿਧਾਨ ਦੀ ਦੇਣ ਆਪਣੀ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ  ਉਨ੍ਹਾਂ ਵੋਟ ਦੇ ਮਹੱਤਵ ਪ੍ਰਤੀ ਪਿੰਡ ਵਾਸੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਵੋਟ ਦੀ ਸਹੀ ਵਰਤੋਂ ਕਰਕੇ ਅਸੀਂ ਆਪਣੀ ਮਰਜ਼ੀ ਦੀ ਸਰਕਾਰ ਚੁਣ ਸਕਦੇ ਹਾਂ।

ਇਸ ਮੌਕੇ ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀਸੀਡੀਪੀਓ ਸ਼੍ਰੀਮਤੀ ਨਵਦੀਪ ਕੌਰ, ਸ਼੍ਰੀ ਅਭੀਜੀਤ ਵਧਵਾ ਸੀਐਚਟੀਸ਼੍ਰੀ ਅਸ਼ਵਨੀ ਮੱਕੜ ਟੀਮ ਮੈਂਬਰਸੁਖਵਿੰਦਰ ਸਿੰਘ ਸਮੇਤ ਪਿੰਡ ਵਾਸੀ ਵੀ ਹਾਜ਼ਰ ਸਨ। 


Comment As:

Comment (0)