Hindi

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਪਰਾਗਪੁਰ ਵਿਖੇ 03 ਸਤੰਬਰ ਨੂੰ ਲਗਾਇਆ ਜਾਵੇਗਾ ਕੈਂ

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਪਰਾਗਪੁਰ ਵਿਖੇ 03 ਸਤੰਬਰ ਨੂੰ ਲਗਾਇਆ ਜਾਵੇਗਾ ਕੈਂਪ 

ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

 

 

 ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਪਰਾਗਪੁਰ ਵਿਖੇ 03 ਸਤੰਬਰ ਨੂੰ ਲਗਾਇਆ ਜਾਵੇਗਾ ਕੈਂਪ 

 

 ਕੈਂਪ ਵਿੱਚ ਪਿੰਡ ਧਨੋਨੀ, ਮਹਿਮਦਪੁਰ, ਪਰਾਗਪੁਰ ਅਤੇ ਇਬਰਾਹੀਮਪੁਰ ਦੇ ਲੋਕਾਂ ਦੀਆਂ ਸੁਣੀਆਂ ਜਾਣਗੀਆਂ ਸਮੱਸਿਆਵਾਂ 

 

 ਲੋਕਾਂ ਨੂੰ ਆਪਣੇ ਕੰਮ ਨਾਲ ਸਬੰਧਤ ਮੁਕੰਮਲ ਦਸ਼ਤਾਵੇਜ਼ ਲੈ ਕੇ ਕੈਂਪ ਵਿੱਚ ਸ਼ਾਮਲ ਹੋਣ ਦੀ ਅਪੀਲ 

 

 ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸੁਵਿਧਾ ਕੈਂਪ ਵਿੱਚ ਮੌਕੇ ‘ਤੇ ਕੀਤਾ ਜਾਵੇਗਾ ਹੱਲ: ਐਸ.ਡੀ.ਐਮ ਹਿਮਾਂਸ਼ੂ ਗੁਪਤਾ 

 

 

 ਡੇਰਾਬੱਸੀ/ਐੱਸ.ਏ.ਐੱਸ. ਨਗਰ, 31 ਅਗਸਤ, 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਉਨ੍ਹਾਂ ਦੇ ਘਰ, ਪਿੰਡ/ਵਾਰਡ ਵਿੱਚ ਉਨ੍ਹਾਂ ਦੇ ਸਰਕਾਰ ਨਾਲ ਸਬੰਧਤ ਕੰਮ ਨਿਪਟਾਉਣ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਪਾਂ ਦੀ ਲੜੀ ਵਜੋਂ 03 ਸਤੰਬਰ ਨੂੰ ਡੇਰਾਬੱਸੀ ਬਲਾਕ ਦੇ ਪਿੰਡ ਪਰਾਗਪੁਰ ਵਿੱਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ। ਇਸ ਕੈਂਪ ਵਿੱਚ ਪਿੰਡ ਧਨੋਨੀ, ਮਹਿਮਦਪੁਰ, ਪਰਾਗਪੁਰ ਅਤੇ ਇਬਰਾਹੀਮਪੁਰ ਦੇ ਵਸਨੀਕ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ। ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਹਿਮਾਂਸ਼ੂ ਗੁਪਤਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਸਰਕਾਰ ਨਾਲ ਸਬੰਧਤ ਸਰਕਾਰੀ ਕੰਮਾਂ ਨੂੰ ਬਿਨ੍ਹਾਂ ਕਿਸੇ ਮੁਸ਼ਕਲ ਦੇ ਨੇਪਰੇ ਚਾੜ੍ਹਨ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਕੰਮ ਨਾਲ ਸਬੰਧਤ ਮੁਕੰਮਲ ਦਸ਼ਤਾਵੇਜ਼ ਲੈ ਕੇ ਕੈਂਪ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਕੰਮ ਮੌਕੇ ’ਤੇ ਹੀ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਹੁਣ ਤੱਕ ਆਮ ਲੋਕਾਂ ਵੱਲੋਂ ਸਰਕਾਰ ਵੱਲੋਂ ਉਨ੍ਹਾਂ ਦੀ ਸੁਵਿਧਾ ਲਈ ਲਾਏ ਜਾ ਰਹੇ ਜਾ ਰਹੇ ਕੈਂਪਾਂ ਵਿੱਚ ਪਹੁੰਚ ਕੇ ਬਹੁਤ ਸਾਰੇ ਆਪਣੇ ਕੰਮ ਨਿਪਟਾ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਕੈਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਲੈਣਾ ਚਾਹੀਦਾ ਹੈ। ਜਿਹੜੇ ਲੋਕ ਬਜ਼ੁਰਗ ਹੋਣ ਕਾਰਨ ਜਾ ਆਰਥਿਕ ਪੱਖੋਂ ਕਮਜੋਰ ਹੋਣ ਕਾਰਨ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਦਫਤਰਾਂ ਵਿਚ ਪੁੱਜਣ ਤੋਂ ਅਸਮਰੱਥ ਹਨ, ਉਨ੍ਹਾਂ ਲਈ ਇਹ ਕੈਂਪ ਹੋਰ ਵੀ ਲਾਹੇਵੰਦ ਸਾਬਤ ਹੋ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।


Comment As:

Comment (0)