ਏ.ਡੀ.ਸੀ. ਵੱਲੋਂ ਮੈਸਰਜ਼ ਜੇ.ਪੀ. ਐਜ਼ੂਕੇਸ਼ਨ ਅਤੇ ਇੰਮੀਗ੍ਰੇਸ਼ਨ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਏ.ਡੀ.ਸੀ. ਵੱਲੋਂ ਮੈਸਰਜ਼ ਜੇ.ਪੀ. ਐਜ਼ੂਕੇਸ਼ਨ ਅਤੇ ਇੰਮੀਗ੍ਰੇਸ਼ਨ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ 2024:
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਜੇ.ਪੀ. ਐਜ਼ੂਕੇਸ਼ਨ ਅਤੇ ਇੰਮੀਗ੍ਰੇਸ਼ਨ ਪ੍ਰਾਇ: ਲਿਮਿ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਸਰਜ਼ ਜੇ.ਪੀ. ਐਜ਼ੂਕੇਸ਼ਨ ਅਤੇ ਇੰਮੀਗ੍ਰੇਸ਼ਨ ਪ੍ਰਾਇ: ਲਿਮਿ: ਫਰਮ ਐਸ.ਸੀ.ਐਫ. ਨੰ:37, ਦੂਜੀ ਮੰਜ਼ਿਲ, ਫੇਜ਼-5 ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਜਯੌਤੀ ਪੁੱਤਰੀ ਗਿਰਧਾਰੀ ਲਾਲ ਪਤਨੀ ਪਵਨ ਕੁਮਾਰ ਵਾਸੀ ਪਿੰਡ ਢੱਬਵਾਲਾ ਕਲਾਂ, ਡਾਕਘਰ-ਅਰਨੀਵਾਲਾ, ਫਿਰੋਜਪੁਰ ਹਾਲ ਵਾਸੀ ਕੋਠੀ ਨੰ:109 ਫੇਜ਼-4, ਸੈਕਟਰ-59, ਮੋਹਾਲੀ ਅਤੇ ਮਾਲਕ ਸੁਰਿੰਦਰ ਕੁਮਾਰ ਪੁੱਤਰ ਵਲੈਤੀ ਲਾਲ ਵਾਸੀ ਪਿੰਡ ਢੱਬਵਾਲਾ ਕਲਾਂ, ਡਾਕਘਰ-ਅਰਨੀਵਾਲਾ, ਫਿਰੋਜਪੁਰ ਹਾਲ ਵਾਸੀ ਕੋਠੀ ਨੰ:109 ਫੇਜ਼-4, ਸੈਕਟਰ-59, ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 262/ਆਈ.ਸੀ, ਮਿਤੀ 24.01.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 23-01-2024 ਨੂੰ ਖਤਮ ਹੋ ਚੁੱਕੀ ਹੈ। ਉਕਤ ਫਰਮ ਵੱਲੋਂ ਆਪਣਾ ਦਫਤਰੀ ਪਤਾ ਐਸ.ਸੀ.ਐਫ. ਨੰ:02, ਟੋਪ ਫਲੋਰ, ਫੇਜ਼-5 ਮੋਹਾਲੀ ਵਿਖੇ ਤਬਦੀਲ ਕਰਨ ਲਈ ਅਪਲਾਈ ਕੀਤਾ ਗਿਆ ਸੀ। ਪੁਲਿਸ ਵਿਭਾਗ ਦੀ ਰਿਪੋਰਟ ਨੂੰ ਮੁੱਖ ਰੱਖਦੇ ਹੋਏ ਮਿਤੀ 05.02.2020 ਰਾਹੀਂ ਦਫਤਰੀ ਪਤਾ ਤਬਦੀਲ ਕੀਤਾ ਗਿਆ ਸੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟ ਮੋਹਾਲੀ ਅਤੇ ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਹੋਣ ਕਰਕੇ, ਰਿਹਾਇਸ਼ੀ ਪਤੇ ਅਤੇ ਦਫਤਰੀ ਪਤੇ ਦਾ ਰਜਿਸਟਰਡ ਪੱਤਰ ਅਣਡਲੀਵਰ ਪ੍ਰਾਪਤ ਹੋਣ ਕਰਕੇ, ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਮੈਸਰਜ਼ ਜੇ.ਪੀ. ਐਜ਼ੂਕੇਸ਼ਨ ਅਤੇ ਇੰਮੀਗ੍ਰੇਸ਼ਨ ਪ੍ਰਾਇ: ਲਿਮਿ: ਨੂੰ ਜਾਰੀ ਲਾਇਸੰਸ ਨੰਬਰ 262/ਆਈ.ਸੀ. ਮਿਤੀ 24.01.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।