Pays Courtesy Call
ਨਵੀਂ ਦਿੱਲੀ, 4 ਜਨਵਰੀ
Pays Courtesy Call: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਸ਼ਿਸ਼ਟਾਚਾਰ ਦੇ ਨਾਤੇ ਮੁਲਾਕਾਤ ਕੀਤੀ।
ਇਸ ਨੂੰ ਪੜ੍ਹੋ: ਮਾਨ ਸਰਕਾਰ ਦਿੜ੍ਹਬਾ ਅਤੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਪ੍ਰਦਾਨ ਕਰਨ ਲਈ 12.07 ਕਰੋੜ ਰੁਪਏ ਖਰਚ ਕਰੇਗੀ: ਡਾ. ਇੰਦਰਬੀਰ ਸਿੰਘ ਨਿੱਜਰ
ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਉਨ੍ਹਾਂ ਅਤੇ ਪਰਿਵਾਰ ਲਈ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ। ਮੁੱਖ ਮੰਤਰੀ ਨੇ ਸ੍ਰੀ ਧਨਖੜ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਕਿ ਵਿਕਾਸ ਨੀਤੀਆਂ ਤੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਬਪੱਖੀ ਵਿਕਾਸ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਅੱਗੇ ਵਧ ਰਹੀ ਹੈ।
ਇਸ ਨੂੰ ਪੜ੍ਹੋ: ਬਜ਼ੁਰਗਾਂ, ਵਿਧਵਾਵਾਂ, ਬੱਚਿਆਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾਂ ਔਰਤਾਂ ਲਈ ਪੰਜਾਬ ਸਰਕਾਰ ਨੇ ਕੀਤੇ ਵੱਡੇ ਉਪਰਾਲੇ: : ਡਾ.ਬਲਜੀਤ ਕੌਰ
ਇਸ ਦੌਰਾਨ ਉਪ ਰਾਸ਼ਟਰਪਤੀ ਨੇ ਸੂਬੇ ਵਿਚ ਸ਼ਾਨਦਾਰ ਜਿੱਤ ਨਾਲ ਚੁਣੇ ਜਾਣ ਲਈ ਭਗਵੰਤ ਮਾਨ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਹੋਰ ਉਤਸ਼ਾਹ ਨਾਲ ਕੰਮ ਕਰੇਗੀ।