ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ ਨਗਰ ਨਿਗਮ ਅਬੋਹਰ ਵੱਲੋਂ ਵਿਸੇ਼ਸ ਸਫਾਈ ਮੁਹਿੰਮ ਤਹਿਤ ਸਫਾਈ ਅਭਿਆਲ ਚਲਾਈਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
ਨਗਰ ਨਿਗਮ ਅਬੋਹਰ ਵੱਲੋਂ ਵਿਸੇ਼ਸ ਸਫਾਈ ਮੁਹਿੰਮ ਤਹਿਤ ਸਫਾਈ ਅਭਿਆਲ ਚਲਾਈਆ
ਅਬੋਹਰ 20 ਅਗਸਤ
ਡਿਪਟੀ ਕਮਿਸ਼ਨਰ ਨੇ ਕਿਹਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਮੁਹਿੰਮ 23 ਅਗਸਤ ਤੱਕ ਚੱਲਣੀ ਹੈ।
ਜਿਸ ਦੀ ਲੜੀ ਤਹਿਤ ਨਗਰ ਨਿਗਮ ਅਬੋਹਰ ਦੀ ਟੀਮ ਵੱਲੋਂ ਹਨੂੰਮਾਨਗੜ੍ਹ ਰੋਡ ਨੇੜੇ ਬਾਬਾ ਦੀਪ ਸਿੰਘ ਜੀ ਗੁਰਦਵਾਰਾ ਵਿਖੇ ਸਫਾਈ ਅਭਿਆਨ ਚਲਾਇਆ ਗਿਆ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿਚ ਵੱਧ ਚੜ ਕੇ ਹਿੱਸਾ ਲਿਆ ਜਾਵੇ। ਉਨ੍ਹਾਂ ਲੋਕਾ ਨੂੰ ਕਿਹਾ ਕਿ ਜੇਕਰ ਘਰ ਦੇ ਨੇੜੇ ਕਿਤੇ ਵੀ ਜੀ.ਵੀ.ਪੀ ਹੈ ਤਾਂ ਤੁਰੰਤ ਇਸ ਬਾਰੇ ਨਗਰ ਨਿਗਮ ਨੂੰ ਸੂਚਿਤ ਕੀਤਾ ਜਾਵੇ।
ਇਸ ਸਮੇਂ ਜਸਵਿੰਦਰ ਸਿੰਘ ਜੀ, ਗੁਰਿੰਦਰ ਸਿੰਘ, ਪ੍ਰਦੀਪ ਕੁਮਾਰ , ਕੁਲਵਿੰਦਰ ਸਿੰਘ ਅਤੇ ਹੋਰ ਸਟਾਫ ਹਾਜ਼ਰ ਸੀ