Hindi
PIC DENGUE CSCHOOL

‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਜਾਰੀ

‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਜਾਰੀ

ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ’ ਤਹਿਤ ਸਿਹਤ ਵਿਭਾਗ ਵੱਲੋਂ ਗਤੀਵਿਧੀਆਂ ਜਾਰੀ

 


 ਫਰੀਦਕੋਟ 20 ਨਵੰਬਰ (       ) ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸਾ ਨਿਰਦੇਸਾਂ ਤਹਿਤ ਸਿਵਲ ਸਰਜਨ ਡਾ.ਚੰਦਰ ਸੇਖਰ ਕੱਕੜ ਦੀ ਯੋਗ ਅਗਵਾਈ ਵਿਚ ਹਰ ਸੁਕਰਵਾਰ-ਡੇਂਗੂ ਤੇ ਵਾਰ’ ਤਹਿਤ ਉਸਾਰੀ ਅਧੀਨ ਥਾਂਵਾਂ ਅਤੇ ਕਬਾੜਖਾਨਿਆਂ ਚ ਬ੍ਰੀਡਿੰਗ ਚੈਕਿੰਗਸਪਰੇਅ ਐਕਟੀਵਿਟੀਜ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਗੂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਾਰਵਾ ਚੈਕ ਕੀਤਾ ਜਾ ਰਿਹਾ ਹੈ ਅਤੇ ਡੇਂਗੂ ਦੀ ਰੋਕਥਾਮ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ।
ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਡੇਂਗੂ ਪ੍ਰਤੀ ਜਾਗਰੂਕਤਾ ਲਈ ਸਿਹਤ ਵਿਭਾਗ ਫਰੀਦਕੋਟ ਦੀ ਮਾਸ ਮੀਡੀਆ ਬਰਾਂਚ ਵੱਲੋਂ ਬਣਾਏ ਵੀਡੀਓ ਸੰਦੇਸ ਰਾਹੀਂ ਵੀ ਜਿਲੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਹੀ ਕੜੀ ਤਹਿਤ ਜਿਲਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਕੁਮਾਰ ਅਤੇ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਵੱਲੋਂ ਸਰਕਾਰੀ ਸੀਨੀ ਸੈਕੰਡਰੀ ਸਕੂਲ ਮੋਰਾਂਵਾਲੀ ਵਿਖੇ ਸਕੂਲੀ ਵਿਦਿਆਰਥੀਆਂ ਅਤੇ ਸਟਾਫ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਲਡਿੰਗ ਦੀਆਂ ਛੱਤਾਂ ਤੇ ਪਏ ਟਾਇਰਾਂਟੁਟੇ ਭਜੇ ਬਰਤਨਾਂ ਅਤੇ ਹੋਰ ਥਾਂਵਾਂ ਤੇ ਪਾਣੀ ਖੜਾ ਹੋਣ ਨਾਲ ਡੇਂਗੂ ਮੱਛਰ ਪੈਦਾ ਹੁੰਦਾ ਹੈਜੋ ਡੇਂਗੂ ਦੇ ਫੈਲਣ ਦਾ ਕਾਰਨ ਬਣਦਾ ਹੈ। ਉਨ੍ਹਾਂ ਅਪੀਲ ਕੀਤੀ ਕਿ ਘਰਾਂ ਅਤੇ ਦਫਤਰਾਂ ਵਿਚ ਕੂਲਰਾਂਕੰਟੇਨਰਾਂਬਰਤਨਾਂਛੱਤਾਂ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਜੇਕਰ ਕਿਸੇ ਵਿਅਕਤੀ ਨੂੰ ਤੇਜ ਬੁਖਾਰਉਲਟੀਆਂਅੱਖਾਂ ਅਤੇ ਪਿਛਲੇ ਹਿੱਸੇ ਵਿਚ ਦਰਦਜੋੜਾਂ ਅਤੇ ਹੱਡੀਆਂ ਵਿੱਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇਂ ਮੱਛਰ ਭਜਾਉ ਕਰੀਮਾਂ ਅਤੇ ਮਛਰਦਾਨੀਆਂ ਦਾ ਪ੍ਰਯੌਗ ਕੀਤਾ ਜਾਣਾ ਚਾਹੀਦਾ ਹੈ।ਇਸ ਮੌਕੇ ਡੇਂਗੂ ਸੰਬੰਧੀ ਜਾਰੀ ਸਿਹਤ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਦਾ ਵੀਡੀਓ ਸੰਦੇਸ ਵੀ ਸਾਂਝਾ ਕੀਤਾ।

ਇਸ ਮੌਕੇ ਸਕੂਲ ਮੁੱਖੀ ਵਰਿੰਦਰ ਕੁਮਾਰ ਮਲਹੋਤਰਾਰਾਜੀਵ ਗੱਖੜਸੁਰਿੰਦਰ ਕੌਰਪਰਦੀਪ ਕੌਰਜਗਦੀਸ਼ ਕੌਰਪਰਮਿੰਦਰ ਸਿੰਘਅਰੁਣ ਕੁਮਾਰ ਅਤੇ ਵਨੀਤਾ ਪਵਨ ਵਲੋਂ ਸਿਹਤ ਵਿਭਾਗ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ।

 


Comment As:

Comment (0)