Hindi

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ

ਹੁਣ ਤੱਕ 468 ਘਰਾਂ 'ਚੋਂ ਮੱਛਰ ਦਾ ਲਾਰਵਾ ਮਿਲਣ 'ਤੇ ਚਲਾਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਅਗਸਤ, 2024:

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਸਖ਼ਤੀ ਅਪਣਾਈ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ 'ਚ ਪੈਦਾ ਹੋਣ ਵਾਲੇ ਏਡੀਜ਼ ਨਾਮਕ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਪ੍ਰਤੀ ਲੋਕ ਚੇਤੰਨ ਰਹਿਣ। ਇਸ ਬਰਸਾਤੀ ਸੀਜ਼ਨ ਦੌਰਾਨ ਹੁਣ ਤਕ
ਅੱਜ ਦੇ 13 ਚਲਾਣਾਂ ਸਮੇਤ ਕੁੱਲ 468 ਘਰਾਂ ਦੇ, ਮੱਛਰ ਦਾ ਲਾਰਵਾ ਮਿਲਣ 'ਤੇ ਚਲਾਣ ਕੀਤੇ ਜਾ ਚੁੱਕੇ ਹਨ।
       
ਸਿਵਲ ਸਰਜਨ ਸਾਹਿਬਜਾਦਾ ਅਜੀਤ ਸਿੰਘ ਨਗਰ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਘਰਾਂ ਵਿੱਚ ਸਰਵੇਖਣ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੱਛਰ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦੇਣ। ਉਹਨਾਂ ਦੱਸਿਆ ਕਿ ਹਰ ਸ਼ੁਰਕਵਾਰ ਨੂੰ ਡੇਂਗੂ 'ਤੇ ਵਾਰ ਦੇ ਤੌਰ ਤੇ ਡ੍ਰਾਈ ਡੇਅ ਵਜੋਂ ਮਨਾਇਆ ਜਾਂਦਾ ਹੈ।
     
ਇਹ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਜਿਸ ਤੋਂ ਬਚਣ ਲਈ ਪੂਰੀਆਂ ਬਾਂਹਾ ਦੇ ਕੱਪੜੇ ਪਹਿਨੇ ਜਾਣ। ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖ਼ੂਨ ਦਾ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੇ ਨਾਲ ਮਿਊਂਸਿਪਲ ਕਾਰਪੋਰੇਸ਼ਨ/ਕੌਂਸਲਾਂ ਵਲੋਂ ਜਿਨ੍ਹਾਂ ਘਰਾਂ ਵਿਚੋਂ ਲਾਰਵਾ ਮਿਲਦਾ ਹੈ, ਉਨ੍ਹਾਂ ਦੇ ਚਲਾਣ ਕੱਟੇ ਜਾਂਦੇ ਹਨ। ਇਸ ਦੇ ਤਹਿਤ ਅੱਜ ਦੇ 13 ਚਲਾਣਾਂ ਸਮੇਤ ਕੁੱਲ 468 ਚਲਾਣ ਕੀਤੇ ਗਏ ਹਨ।


Comment As:

Comment (0)