ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ
ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ : ਸ਼ੌਕਤ ਅਹਿਮਦ ਪਰੇ
ਕਿਹਾ, ਵਿਕਾਸ ਕਾਰਜਾਂ ’ਚ ਦੇਰੀ ਤੇ ਢਿੱਲ-ਮੱਠ ਨਹੀਂ ਹੋਵੇਗੀ ਬਰਦਾਸ਼ਤ
ਬਠਿੰਡਾ, 17 ਸਤੰਬਰ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਦੀ ਸਮੀਖਿਆ ਬੈਠਕ ਦੌਰਾਨ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸ਼ਹਿਰੀ ਵਿਕਾਸ, ਪੇਂਡੂ ਵਿਕਾਸ, ਭੂਮੀ ਰੱਖਿਆ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ਼, ਕਾਰਪੋਰੇਸ਼ਨ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ, ਸਿੰਚਾਈ ਵਿਭਾਗ, ਰੇਲਵੇ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆਂ (ਐਨਐਚਆਈ) ਆਦਿ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਸ਼ੁਰੂ ਹੋਣ ਵਾਲੇ ਨਵੇਂ ਵਿਕਾਸ ਕਾਰਜਾਂ ਵਿਚ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਹੱਲ ਕਰਵਾਇਆ ਜਾਵੇ।
ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਤੋਂ ਇਲਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।