Hindi
Pic (1) (15)

ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਕੀਤੀ ਭੇਟ

ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਕੀਤੀ ਭੇਟ

ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਕੀਤੀ ਭੇਟ

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵਜੋਂ 2 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

- ਡੀਜੀਪੀ ਪੰਜਾਬ ਨੇ ਸ਼ਹੀਦ ਐਸਆਈ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਚੰਡੀਗੜ੍ਹ/ਤਰਨਤਾਰਨ, 12 ਅਪ੍ਰੈਲ:


ਡੀਜੀਪੀ ਪੰਜਾਬ ਗੌਰਵ ਯਾਦਵ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਥੇਹ ਸਰਹਾਲੀ ਵਿਖੇ ਸ਼ਹੀਦ ਸਬ-ਇੰਸਪੈਕਟਰ (ਐਸਆਈ) ਚਰਨਜੀਤ ਸਿੰਘ ਦੇ ਸਸਕਾਰ ਮੌਕੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਬਹਾਦਰ ਅਧਿਕਾਰੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਐਸਆਈ ਚਰਨਜੀਤ ਸਿੰਘ (57) ਜੋ 1989 ਵਿੱਚ ਪੁਲਿਸ ਬਲ ‘ਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਇਸ ਸਮੇਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਨ, 9 ਅਪ੍ਰੈਲ, 2025 ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਉਹ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵਜੋਂ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ 2 ਕਰੋੜ ਰੁਪਏ ਦੀ ਰਾਸ਼ੀ ਵਿੱਚ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ 1 ਕਰੋੜ ਰੁਪਏ ਦਿੱਤੇ ਜਾਣਗੇ, ਜਦੋਂ ਕਿ ਬਾਕੀ 1 ਕਰੋੜ ਰੁਪਏ ਦੀ ਰਾਸ਼ੀ ਬੀਮਾ ਕਵਰ ਵਜੋਂ ਐਚਡੀਐਫਸੀ ਬੈਂਕ ਵੱਲੋਂ ਦਿੱਤੀ ਜਾਵੇਗੀ।

ਇਸ ਮੌਕੇ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਡੀਜੀਪੀ ਨੇ ਅਧਿਕਾਰੀ ਦੀ ਅਥਾਹ ਬਹਾਦਰੀ ਅਤੇ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।

ਇਸ ਦੌਰਾਨ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।


Comment As:

Comment (0)