ਦਿਵਿਆਂਗਜਨ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ: ਚੇਤਨ ਸਿੰਘ ਜੌੜਾਮਾਜਰਾ
Hindi
Cabinet Minister Chetan Singh Jauramajra

Cabinet Minister Chetan Singh Jauramajra

ਦਿਵਿਆਂਗਜਨ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ: ਚੇਤਨ ਸਿੰਘ ਜੌੜਾਮਾਜਰਾ

ਕੈਬਨਿਟ ਮੰਤਰੀ ਨੇ ਦਿਵਿਆਂਗ ਲੋੜਵੰਦਾਂ ਨੂੰ ਆਪਣੀ ਕਿਰਤ ਕਮਾਈ ‘ਚੋਂ 25 ਟਰਾਈ ਸਾਈਕਲ ਵੰਡੇ
ਹੋਲੀ ਦੀ ਅਸਲ ਭਾਵਨਾ ਲੋੜਵੰਦ ਲੋਕਾਂ ਦੇ ਜੀਵਨ ਵਿੱਚ ਰੰਗ ਭਰਨ ਵਿੱਚ ਹੈ

ਚੰਡੀਗੜ੍ਹ/ਸਮਾਣਾ, 8 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਭਲਾਈ ਕੇਂਦਰਿਤ ਉਪਰਾਲੇ ਪੂਰੀ ਤਨਦੇਹੀ ਨਾਲ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਆਪਣੀ ਕਿਰਤ ਕਮਾਈ ‘ਚੋਂ ਦਿਵਿਆਂਗ ਲੋੜਵੰਦਾਂ ਨੂੰ 25 ਟਰਾਈ ਸਾਈਕਲ ਵੰਡੇ।

ਗਰੀਬ, ਲੋੜਵੰਦ, ਬੇਸਹਾਰਾ ਅਤੇ ਹੋਰਨਾਂ ਦਿਵਿਆਂਗਜਨਾਂ ਨੂੰ ਸਾਡੇ ਸਮਾਜ ਦਾ ਅਹਿਮ ਹਿੱਸਾ ਦੱਸਦਿਆਂ ਮੰਤਰੀ ਨੇ ਲੋਕਾਂ ਨੂੰ ਅਜਿਹੇ ਲੋੜਵੰਦ ਲੋਕਾਂ ਦੀ ਹਰ ਸੰਭਵ ਢੰਗ ਨਾਲ ਮਦਦ ਕਰਕੇ ਰੰਗਾਂ ਦੇ ਤਿਉਹਾਰ 'ਹੋਲੀ' ਨੂੰ ਸਹੀ ਅਰਥਾਂ ਵਿੱਚ ਮਨਾਉਣ ਦਾ ਸੱਦਾ ਦਿੱਤਾ।

ਮੰਤਰੀ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਹਰ ਸੰਭਵ ਤਰੀਕੇ ਨਾਲ ਦਿਵਿਆਂਗਜਨਾਂ ਦੀ ਮਦਦ ਕਰਨ ਲਈ ਅੱਗੇ ਆਉਣ ਵਾਸਤੇ ਸੱਦਾ ਦਿੱਤਾ। ਇਸ ਨਾਲ ਇਨ੍ਹਾਂ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ ਦੇ ਰੰਗ ਭਰੇ ਜਾ ਸਕਣ ਅਤੇ ਉਹ ਸਮਾਜ ਦੇ ਹੋਰ ਵਰਗਾਂ ਨਾਲ ਮੋਢੇ ਨਾਲ ਮੋਢਾ ਮਿਲਾ  ਕੇ ਤੁਰ ਸਕਣ। ਜੌੜਾਮਾਜਰਾ ਨੇ ਅੱਗੇ ਕਿਹਾ ਕਿ ਹੋਲੀ ਤਿਉਹਾਰ ਦਾ ਅਰਥ ਸਿਰਫ਼ ਇੱਕ ਦੂਜੇ 'ਤੇ ਰੰਗ ਪਾਉਣਾ ਹੀ ਨਹੀਂ ਹੈ, ਸਗੋਂ ਸੰਭਵ ਸਾਧਨਾਂ ਨਾਲ ਲੋੜਵੰਦਾਂ ਦੀ ਮਦਦ ਕਰਨਾ ਵੀ ਹੈ ਤਾਂ ਜੋ ਉਨ੍ਹਾਂ ਦਾ ਜੀਵਨ ਖੁਸ਼ੀਆਂ ਨਾਲ ਭਰਿਆ ਜਾ ਸਕੇ।

ਇਸ ਨੂੰ ਪੜ੍ਹੋ:

ਪੱਤਰਕਾਰ ਸਿੰਮੀ ਮਰਵਾਹਾ ਸਨਮਾਨ ਲਈ ਅਰਜ਼ੀਆਂ ਦੀ ਮੰਗ

ਪਟਿਆਲਾ ਵਿਰਾਸਤੀ ਮੇਲਾ-2023: ਸ਼ੀਸ਼ ਮਹਿਲ 'ਚ ਕਰਾਫ਼ਟ ਮੇਲਾ ਪਟਿਆਲਵੀਆਂ ਲਈ ਸਦੀਵੀ ਯਾਦਾਂ ਛੱਡਦਾ ਹੋਇਆ ਸਮਾਪਤ

ਹਰਭਜਨ ਸਿੰਘ ਈ ਟੀ ਓ ਵੱਲੋਂ ਸ਼ਹਿਰ ਵਿਚ ਬਿਜਲੀ ਦੇ ਕਈ ਕੰਮਾਂ ਦੀ ਸ਼ੁਰੂਆਤ


Comment As:

Comment (0)