Hindi
IMG-20250425-WA0163

ਨਸ਼ਿਆਂ ਦੇ ਖਾਤਮੇ ਅਤੇ ਪੀੜਤਾਂ ਦੇ ਪੁਨਰਵਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ ਕੀਤੀ ਮੁਹਿੰਮ : ਆਸ਼ਿਕਾ ਜੈਨ

ਨਸ਼ਿਆਂ ਦੇ ਖਾਤਮੇ ਅਤੇ ਪੀੜਤਾਂ ਦੇ ਪੁਨਰਵਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ ਕੀਤੀ ਮੁਹਿੰਮ : ਆਸ਼ਿਕਾ ਜੈਨ

ਯੁੱਧ ਨਸ਼ਿਆਂ ਵਿਰੁੱਧ’

ਨਸ਼ਿਆਂ ਦੇ ਖਾਤਮੇ ਅਤੇ ਪੀੜਤਾਂ ਦੇ ਪੁਨਰਵਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ ਕੀਤੀ ਮੁਹਿੰਮ : ਆਸ਼ਿਕਾ ਜੈਨ

ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨਾਲ ਮਿਲ ਕੇ ਸਮੂਹਿਕ ਉਪਰਾਲ ਕਰਨ ਦੀ ਕੀਤੀ ਅਪੀਲ

ਹੁਸ਼ਿਆਰਪੁਰ, 25 ਅਪ੍ਰੈਲ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨਸ਼ੇ ਦੀ ਗ੍ਰਿਫਤ ਵਿਚ ਆਏ ਨੌਜਵਾਨਾਂ ਦੇ ਇਲਾਜ ਤੇ ਪੁਨਰਵਾਸ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਇਸ ਮੁਹਿੰਮ ਵਿਚ ਪੁਲਿਸ, ਸਿਹਤ ਵਿਭਾਗ ਅਤੇ ਸਮਾਜਿਕ ਸੰਗਠਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ।

          ਉਹ ਅੱਜ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਵਲੋਂ ਚਲਾਈ ਜਾ ਰਹੀ ਇਸ ਮੁਹਿੰਮ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਇਕਜੁਟ ਹੋ ਕੇ ਸਮਰਪਿਤ ਭਾਵ ਨਾਲ ਕੰਮ ਕਰਨ।

          ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿਚ ਇਸ ਮੁਹਿੰਮ ਤਹਿਤ ਹੁਣ ਤੱਕ 527 ਸੰਪਰਕ ਮੀਟਿੰਗਾਂ ਕੀਤੀਆਂ ਜਾ ਚੁੱਕੀਆ ਹਨ ਅਤੇ 970 ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਪਿੰਡ ਪੱਧਰ ’ਤੇ ਨਸ਼ਾ ਵਿਰੋਧੀ ਯਤਨਾਂ ਵਿਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦੀਆਂ ਹਨ।

          ਆਸ਼ਿਕਾ ਜੈਨ ਨੇ ਸਮੂਹ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਸਬੰਧਤ ਡੀ.ਐਸ.ਪੀ. ਨਾਲ ਮਿਲ ਕੇ ਮੀਟਿੰਗਾਂ ਕਰਨ ਅਤੇ ਮੁਹਿੰਮ ਦੀ ਗਤੀ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਨਰਵਾਸ ਕੇਂਦਰਾਂ ਰਾਹੀਂ ਨਸ਼ਾ ਛੁਡਾਉਣ ਦੀ ਪ੍ਰਕਿਰਿਆ ਵੀ ਤੇਜ਼ੀ ਨਾਲ ਚੱਲ ਰਹੀ ਹੈ। ਡਿਪਟੀ ਕਮਿਸ਼ਨਰ ਨੇ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਜਿਕ ਬੁਰਾਈ ਵਿਰੁੱਧ ਪ੍ਰਸ਼ਾਸਨ ਦਾ ਅਤੇ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਵਿਚ ਸਹਿਯੋਗ ਕਰਨ।  

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ, ਐਸ.ਪੀ. ਮੇਜਰ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਹਰਬੰਸ ਸਿੰਘ, ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸੰਜੀਵ ਕੁਮਾਰ, ਐਸ.ਡੀ.ਐਮ. ਟਾਂਡਾ ਪਰਮਪ੍ਰੀਤ ਸਿੰਘ, ਸਿਵਲ ਸਰਜਨ ਡਾ. ਪਵਨ ਕੁਮਾਰ ਸਮੇਂ ਕਈ ਹੋਰ ਅਧਿਕਾਰੀ ਮੌਜੂਦ ਸਨ।

 


Comment As:

Comment (0)