Hindi
WhatsApp Image 2024-09-27 at 12

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਅਤੇ ਮੈਡੀਕਲ ਕੈਂਪ ਜਾਗਰੂਕਤਾ ਸੈਮੀਨਾਰ ਦੀ ਕੀਤੀ ਪ੍ਰਧਾਨਗੀ

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਅਤੇ ਮੈਡੀਕਲ ਕੈਂਪ ਜਾਗਰੂਕਤਾ ਸੈਮੀਨਾਰ ਦੀ ਕੀਤੀ ਪ੍ਰਧਾਨਗੀ

ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ
ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਨੇ ਜ਼ਿਲ੍ਹਾ ਜੇਲ੍ਹ ਦਾ ਦੌਰਾ ਅਤੇ ਮੈਡੀਕਲ ਕੈਂਪ ਜਾਗਰੂਕਤਾ ਸੈਮੀਨਾਰ ਦੀ ਕੀਤੀ ਪ੍ਰਧਾਨਗੀ
ਸ੍ਰੀ ਮੁਕਤਸਰ ਸਾਹਿਬ 27 ਸਤੰਬਰ :  
                 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।
                      ਜਿਲ੍ਹਾਂ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ।
                      ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ, ਜੋ ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ।
                    ਜ਼ਿਲ੍ਹਾਂ ਜੇਲ੍ਹ ਵਿਚ ਹਵਾਲਾਤੀਆਂ/ਕੈਦੀਆਂ ਨੂੰ ਵੱਖ-ਵੱਖ ਬਿਮਾਰੀਆਂ ਨਾਲ ਪੀੜਤਾਂ ਦੇ ਇਲਾਜ ਸਬੰਧੀ ਇੱਕ ਮੈਡੀਕਲ ਕੈਂਪ ਲਗਾਇਆ ਗਿਆ। ਡਾ. ਇੰਦੂ ਗੁਪਤਾ, ਮੈਡੀਕਲ ਅਫਸਰ (ਮੈਡੀਸਨ) ਵਲੋ ਜੇਲ੍ਹ ਵਿਚ ਬੰਦ ਹਲਵਾਲੀਆਂ/ਕੈਦੀਆਂ ਦਾ ਚੈਕਅਪ ਕਰਕੇ ਜ਼ਰੂਰਤ ਅਨੁਸਾਰ ਦਵਾਈ ਦਿੱਤੀ ਗਈ।  ਸਕੱਤਰ ਨੇ ਮੈਡੀਕਲ ਸਿਹਤ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। 


Comment As:

Comment (0)