Hindi

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਫਾਜਿਲਕਾ 5 ਜਨਵਰੀ
ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 28 ਫਰਵਰੀ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਣਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ਵਰਤੋਂ ਕਰਨ ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਲਿਫਾਫੇ ਨਾਲੀਆਂ/ਸੀਵਰੇਜ ਜਾਂ ਪਬਲਿਕ ਸਥਾਨਾਂ ਤੇ ਸੁਣਟ ਦੀ ਵੀ ਪਾਬੰਦੀ ਲਗਾਈ ਜਾਂਦੀ ਹੈ। ਇਨ੍ਹਾਂ ਦੀ ਵਰਤੋਂ ਨਾਂਲ ਸਫਾਈ ਵਿਚ ਵਿਘਨ ਪੈਂਦਾ ਹੈ ਅਤੇ ਸੀਵਰੇਜ ਆਦਿ ਵਿਚ ਫਸ ਜਾਣ ਕਾਰਨ ਸੀਵਰੇਜ ਬੰਦ ਹੋ ਜਾਂਦਾ ਹੈ ਅਤੇ ਗੰਦਾ ਪਾਣੀ ਸੜਕਾਂ, ਗਲੀਆਂ ਵਿਚ ਆ ਜਾਂਦਾ ਹੈ ਜਿਸ ਦੇ ਸਿੱਟੇ ਵਜੋਂ ਵਾਤਾਵਰਣ ਅਤੇ ਸਿਹਤ ਸਬੰਧੀ ਖਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾ ਅਤੇ ਬੀ.ਪੀ.ਓਜ ਦੇ ਨੇੜੇ ਸਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਨੂੰ ਆਉਣ ਜਾਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਸਰਹੱਦੀ ਖੇਤਰ ਦੀ ਸੁਰੱਖਿਆ ਪੁਖਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਜ਼ਿਲ੍ਹਾ ਫਾਜ਼ਿਲਕਾ ਵਿਚ ਸਰਹੱਦੀ ਖੇਤਰਾਂ ਦੇ ਨਾਲ-ਨਾਲ ਬੀ.ਓ.ਪੀਜ ਦੇ ਨੇੜੇ ਆਉਣ-ਜਾਣ ਲਈ ਪਾਬੰਦੀ ਲਗਾਉਣ ਦੀ ਜਰੂਰਤ ਹੈ। ਇਹ ਹੁਕਮ ਫੌਜ, ਬੀ.ਐਸ.ਐਫ., ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਾਂ ਸਮਰੱਥ ਅਧਿਕਾਰੀ ਵੱਲੋਂ ਜਾਰੀ ਪਰਮਿਟ ’ਤੇ ਲਾਗੂ ਨਹੀਂ ਹੋਣਗੇ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਬਰਾ/ ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ। ਲੋਕਾਂ ਵੱਲੋਂ ਆਪਣੇ ਪਲਾਟ, ਖੇਤ ਅਤੇ ਹੋਰ ਪਾਸੇ ਜਿਥੇ ਵੇਖਿਆ ਜਾਵੇ ਪਸ਼ੂਆਂ ਤੋਂ ਸੁਰੱਖਿਆ ਲਈ ਕੰਡਿਆਲੀ ਤਾਰ ਦੇ ਨਾਲ-ਨਾਲ ਕੋਬਰਾ ਤਾਰ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਬਹੁਤ ਤੇਜਧਾਰ ਹੁੰਦੀ ਹੈ, ਜਿਸ ਨਾਲ ਕੁਦਰਤੀ ਜੀਵਾਂ ਅਤੇ ਇਨਸਾਨਾਂ ਨੂੰ ਜਾਨ ਦਾ ਖਤਰਾ ਹੁੰਦਾ ਹੈ।


Comment As:

Comment (0)