Hindi
IMG-20240801-WA0005

ਬਾਰਿਸ਼ ਦੇ ਕਾਰਨ ਖੜ੍ਹੇ ਹੋਏ ਪਾਣੀ ਦੀ ਨਿਕਾਸੀ ਦੇ ਡਿਪਟੀ ਕਮਿਸ਼ਨਰ ਨੇ ਕੀਤੇ ਹੁਕਮ ਜਾਰੀ 

ਬਾਰਿਸ਼ ਦੇ ਕਾਰਨ ਖੜ੍ਹੇ ਹੋਏ ਪਾਣੀ ਦੀ ਨਿਕਾਸੀ ਦੇ ਡਿਪਟੀ ਕਮਿਸ਼ਨਰ ਨੇ ਕੀਤੇ ਹੁਕਮ ਜਾਰੀ 

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫ਼ਰੀਦਕੋਟ।

 

ਬਾਰਿਸ਼ ਦੇ ਕਾਰਨ ਖੜ੍ਹੇ ਹੋਏ ਪਾਣੀ ਦੀ ਨਿਕਾਸੀ ਦੇ ਡਿਪਟੀ ਕਮਿਸ਼ਨਰ ਨੇ ਕੀਤੇ ਹੁਕਮ ਜਾਰੀ 

 

ਨਗਰ ਕੌਂਸਲ ਅਤੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਤੁਰੰਤ ਹੱਲ ਕਰਨ ਦੀ ਕੀਤੀ ਹਦਾਇਤ 

 

ਫ਼ਰੀਦਕੋਟ 1 ਅਗਸਤ (2024)

 

ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ 

ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਤੜਕਸਾਰ ਹੋਈ ਭਾਰੀ ਬਾਰਿਸ਼ ਕਾਰਨ ਨਿਵਾਣ ਵਾਲੇ ਇਲਾਕਿਆਂ ਵਿੱਚ ਪਾਣੀ ਭਰਨ ਦੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਨਗਰ ਕੌਂਸਲ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਤੇ ਤੁਰੰਤ ਪ੍ਰਤੀਕਿਰਿਆ ਕਰਦਿਆਂ ਆ ਰਹੀਆਂ ਸਮੱਸਿਆਵਾਂ ਨੂੰ ਫੋਰੀ ਹੱਲ ਕਰਨ ਦੇ ਹੁਕਮ ਜਾਰੀ ਕੀਤੇ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰੀ ਬਾਰਿਸ਼ ਕਾਰਨ ਕਈ ਥਾਵਾਂ ਤੇ ਪਾਣੀ ਖੜ੍ਹਾ ਹੋ ਗਿਆ ਸੀ, ਜਿਸ ਕਾਰਣ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਦੇ ਚਲਦਿਆਂ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਟੀਮਾਂ ਬਣਾ ਕੇ ਨਿਵਾਣ ਵਾਲੇ ਇਲਾਕਿਆਂ ਵਿਚ ਨਗਰ ਕੌਂਸਲ, ਪਾਵਰਕਾਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਅਨੁਸਾਰ ਢੁਕਵੇਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।

 

ਉਨ੍ਹਾਂ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਵਿਖੇ ਲੋਕਾਂ ਨੂੰ ਬਾਰਿਸ਼ਾਂ ਦੌਰਾਨ ਖੜੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪੱਧਰ ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ । ਇਹ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ ਰੱਖਿਆ ਗਿਆ ਹੈ। ਇਸ ਟੈਲੀਫੋਨ ਨੰਬਰ (01639-250338) ਤੇ ਫੋਨ ਕਰਕੇ ਇਸ ਇਲਾਕੇ ਦਾ ਕੋਈ ਵੀ ਵਿਅਕਤੀ ਹੜ੍ਹਾਂ ਸਬੰਧੀ ਆਪਣੀ ਸਮੱਸਿਆ ਸਾਂਝੀ ਕਰ ਸਕਦਾ ਹੈ । ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਤੇ ਪ੍ਰਾਪਤ ਸ਼ਿਕਾਇਤਾਂ ਨੂੰ ਨਾਲੋਂ ਨਾਲ ਹੱਲ ਕੀਤਾ ਜਾ ਰਿਹਾ ਹੈ। 

 

ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਘੱਨਈਆ ਚੌਂਕ, ਜਤਿੰਦਰ ਚੌਂਕ, ਆਰਾ ਮਾਰਕਿਟ ਚੌਂਕ  ਆਦਿ ਇਲਾਕਾ ਨੀਵਾਂ ਹੋਣ ਕਾਰਣ ਲਗਾਤਾਰ ਹੋਈ ਬਾਰਿਸ਼ ਕਰਕੇ ਪਾਣੀ ਇਕੱਠਾ ਹੋ ਗਿਆ ਸੀ।  ਜਿਸ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਮੌਕੇ ਤੇ ਖੁਦ ਜਾ ਕੇ ਨੀਵੇਂ ਇਲਾਕੇ ਵਿਚ ਰਹਿੰਦੇ ਲੋਕਾਂ ਨੂੰ ਪਾਣੀ ਨਾਲ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਸਥਿਤੀ ਹੁਣ ਪੂਰੀ ਤਰ੍ਹਾਂ ਨਿਯੰਤ੍ਰਣ ਹੇਠ ਹੈ।

 

ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਵਲੋਂ ਆਉਣ ਵਾਲੀਆਂ ਬਾਰਸ਼ਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਅਲਰਟ ਉਪਰੰਤ ਜ਼ਿਲ੍ਹੇ ਦੀਆਂ 34 ਡਰੇਨਾਂ ਦੀ ਸਫਾਈ ਦਾ ਕੰਮ ਪਹਿਲਾਂ ਹੀ ਮੁਕੰਮਲ ਕਰ ਲਿਆ ਗਿਆ ਸੀ ਤਾਂ ਜੋ ਜ਼ਿਲੇ ਵਿਚ ਹੜ੍ਹਾਂ ਦੀ ਸਥਿਤੀ ਨਾ ਬਣੇ।

 

ਉਨ੍ਹਾਂ ਜ਼ਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀਵਰੇਜ ਅਤੇ ਨਾਲੀਆਂ ਵਿਚ ਲਿਫਾਫੇ ਜਾ ਹੋਰ ਕੂੜਾ ਨਾ ਸੁਟਣ, ਤਾਂ ਜੋ ਪਾਣੀ ਦਾ ਨਿਕਾਸ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇ।


Comment As:

Comment (0)