Hindi
image_123650291 (1)

ਐਸ.ਏ.ਐਸ. ਨਗਰ ਦੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 1 ਜੁਲਾਈ 2024 ਤੋਂ 30 ਸਤੰਬਰ 2024 ਤੱਕ

ਐਸ.ਏ.ਐਸ. ਨਗਰ ਦੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 1 ਜੁਲਾਈ 2024 ਤੋਂ 30 ਸਤੰਬਰ 2024 ਤੱਕ ਵਣ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ 

 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੁਲਾਈ: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਮੁੱਖ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 1 ਜੁਲਾਈ 2024 ਤੋਂ 30 ਸਤੰਬਰ 2024 ਤੱਕ ਵਣ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿਚ ਕਚਹਿਰੀ ਕੰਪਲੈਕਸ ਵਿਖੇ ਵੱਖ—ਵੱਖ ਕਿਸਮ ਦੇ ਦਰਖਤ ਲਗਾਏ ਗਏ। ਇਸ ਮੌਕੇ ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵਲੋਂ ਜਾਣਕਾਰੀ ਦਿੱਤੀ ਗਈ ਕਿ ਅੱਜ ਦੇ ਦੌਰ ਵਿਚ ਵਧਦੇ ਸਨਅਤੀਕਰਨ ਅਤੇ ਸ਼ਹਿਰੀਕਰਨ ਅਤੇ ਦਰੱਖਤਾਂ ਦੀ ਵੱਡੇ ਪੱਧਰ ਤੇ ਹੋ ਰਹੀ ਕਟਾਈ ਕਾਰਨ ਵਾਤਾਵਰਨ ਦੇ ਪੈ ਰਹੇ ਮਾੜੇ ਪ੍ਰਭਾਵਾਂ ਨੂੰ ਘੱਟ ਕਰਨ ਲਈ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਮੁਹਿੰਮ ਤਹਿਤ ਇਹ ਦਰਖਤ ਲਗਾਏ ਗਏ ਹਨ। ਇਸ ਮੁਹਿੰਮ ਵਿਚ ਵਣ ਵਿਭਾਗ, ਪੰਜਾਬ ਅਤੇ ਵੱਖ—ਵੱਖ ਗੈਰ—ਸਰਕਾਰੀ ਸੰਸਥਾਵਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਪੂਰੇ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਦਰੱਖਤ ਲਗਾਏ ਜਾ ਸਕਣ। ਇਸ ਮੌਕੇ ਤੇ ਸ੍ਰੀ ਅਵਤਾਰ ਸਿੰਘ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਸ੍ਰੀ ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐਸ.ਏ.ਐਸ. ਨਗਰ ਵੀ ਹਾਜ਼ਰ ਸਨ।


Comment As:

Comment (0)