ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਵੱਲੋਂ 6ਵੀਂ ਜਮਾਤ ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ
ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਵੱਲੋਂ 6ਵੀਂ ਜਮਾਤ ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ
ਦਾਖਲਾ ਲੈਣ ਦੀ ਆਖ਼ਰੀ ਮਿਤੀ 10 ਅਗਸਤ 2023
www.navodaya.gov.in ਵੈੱਬਸਾਈਟ ਤੇ ਮੁਫ਼ਤ ਆਨਲਾਈਨ ਕੀਤਾ ਜਾ ਸਕਦਾ ਹੈ ਅਪਲਾਈ
ਫਾਜਿ਼ਲਕਾ, 1 ਜੁਲਾਈ 2023
ਜਵਾਹਰ ਨਵੋਦਿਆ ਵਿਦਿਆਲਿਆ, ਕਿੱਕਰ ਵਾਲਾ ਰੂਪਾ, ਜਿ਼ਲ੍ਹਾ ਫਾਜਿ਼ਲਕਾ ਵਿਚ ਸਾਲ 2024-25 ਲਈ ਛੇਵੀਂ ਜਮਾਤ ਵਿਚ ਦਾਖਲੇ ਲਈ ਯੋਗ ਵਿਦਿਆਰਥੀ ਤੇ ਵਿਦਿਆਰਥਣਾਂ ਆਨ ਲਾਈਨ ਵੈੱਬਸਾਈਟ www.navodaya.gov.in ਤੇ ਮੁਫ਼ਤ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ 19 ਜੂਨ 2023 ਤੋਂ ਆਨਲਾਈਨ ਦਾਖਲਾ ਸ਼ੁਰੂ ਹੈ ਅਤੇ ਅਪਲਾਈ ਕਰਨ ਦੀ ਆਖਰੀ ਮਿਤੀ 10 ਅਗਸਤ 2023 ਹੈ।
ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫ਼ਾਜ਼ਿਲਕਾ ਨੇ ਦੱਸਿਆ ਕਿ ਛੇਵੀਂ ਜਮਾਤ ਵਿੱਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ/ਵਿਦਿਆਰਥਣਾਂ ਲਈ ਬਹੁਤ ਵਧੀਆ ਮੌਕਾ ਹੈ ਕਿਉਂਕਿ ਇਸ ਸਕੂਲ ਵਿਚ ਬਿਨ੍ਹਾਂ ਫੀਸ ਦੇ ਉੱਚ ਦਰਜੇ ਦੀ ਪੜਾਈ ਹੁੰਦੀ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਲਈ ਵੱਖਰੇ ਹੋਸਟਲ ਦਾ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਜ਼ਿਲ੍ਹੇ ਦੇ 5ਵੀਂ ਜਮਾਤ ਵਿਚ ਪੜ੍ਹ ਰਹੇ ਬੱਚੇ ਵੀ ਦੇ ਸਕਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਘੱਟੋ ਘੱਟ 75 ਪ੍ਰਤੀਸਤ ਸੀਟਾਂ ਪੇਂਡੂ ਖੇਤਰਾਂ ਦੇ ਉਮੀਦਵਾਰਾਂ ਦੁਆਰਾ ਭਰੀਆ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐੱਸ.ਸੀ, ਐੱਸ.ਟੀ, ਓ.ਬੀ.ਸੀ ਅਤੇ ਦਿਵਿਆਂਗ ਬੱਚਿਆਂ ਲਈ ਰਾਖਵਾਂਕਰਨ ਹੈ ਅਤੇ 173 ਸੀਟਾਂ ਵਿਦਿਆਰਥਣਾਂ ਲਈ ਰਾਖਵੀਆਂ ਹਨ ।