ਮੰਡੀਆਂ ਵਿਚ ਆਉਣ ਵਾਲੀ ਕਣਕ ਦੀ ਹੋ ਰਹੀ ਹੈ ਨਾਲੋ—ਨਾਲ ਖਰੀਦ
ਮੰਡੀਆਂ ਵਿਚ ਆਉਣ ਵਾਲੀ ਕਣਕ ਦੀ ਹੋ ਰਹੀ ਹੈ ਨਾਲੋ—ਨਾਲ ਖਰੀਦ
ਲਿਫਟਿੰਗ ਅਤੇ ਅਦਾਇਗੀ ਦਾ ਕੰਮ ਵੀ ਜ਼ੋਰਾਂ *ਤੇ
ਫਾਜ਼ਿਲਕਾ, 8 ਮਈ
ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿਖੇ ਜਿਥੇ ਫਸਲ ਦੀ ਖਰੀਦ ਪ੍ਰਕਿਰਿਆ ਨਾਲੋ—ਨਾਲ ਮੁਕੰਮਲ ਕੀਤੀ ਜਾ ਰਹੀ ਹੈ ਉਥੇ ਫਸਲ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਕਰਨ ਦਾ ਕੰਮ ਵੀ ਜ਼ੋਰਾਂ ਨਾਲ ਚੱਲ ਰਿਹਾ ਹੈ।ਉਨ੍ਹਾਂ ਕਿਹਾ ਕਿ ਬੀਤੇ ਦਿਨ ਤੱਕ ਮੰਡੀਆਂ ਵਿਖੇ 694262 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ ਜ਼ੋ ਕਿ ਖਰੀਦ ਕਰ ਲਈ ਗਈ ਹੈ।
ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਲਿਫਟਿੰਗ ਵਿਚ ਤੇਜੀ ਲਿਆਂਦੀ ਜਾਵੇ ਤੇ ਫਸਲ ਦੀ ਆਮਦ ਹੋਣ ਮੌਕੇ ਨਾਲੋ—ਨਾਲ ਕਣਕ ਦੀ ਖਰੀਦ ਕਰਨ ਮਗਰੋਂ ਅਦਾਇਗੀ ਦੀ ਪ੍ਰਕਿਰਿਆ ਵੀ ਆਰੰਭੀ ਜਾਵੇ ਤਾਂ ਜ਼ੋ ਕਿਸਾਨਾਂ ਨੂੰ ਤੈਅ ਸਮੇਂ ਅੰਦਰ ਫਸਲ ਦੀ ਅਦਾਇਗੀ ਕੀਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਖਰੀਦ ਏਜੰਸੀ ਪਨਗ੍ਰੇਨ ਵੱਲੋਂ 188278 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 188783 ਮੀਟ੍ਰਿਕ ਟਨ, ਪਨਸਪ ਵੱਲੋਂ 186404 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਉਸ ਵੱਲੋਂ 106171 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 8384 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 16242 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 1366.45 ਕਰੋੜ ਰੁਪਏ ਦੀ ਅਦਾਇਗੀ ਦੀ ਐਡਵਾਈਜ ਜਨਰੇਟ ਹੋ ਚੁੱਕ ਹੈ ਹਨ ਜਿਸ ਨਾਲ ਜਲਦ ਹੀ ਕਿਸਾਨਾਂ ਦੇ ਖਾਤਿਆਂ ਵਿਖੇ ਉਕਤ ਰਕਮ ਪੁੱਜ ਜਾਵੇਗੀ।