ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ
ਗਿੱਦੜਬਾਹਾ ਦੇ ਵਿਧਾਇਕ ਨੇ ਆਪਣੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਗਿੱਦੜਬਾਹਾ, 16 ਅਪ੍ਰੈਲ
ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਨੇ ਸੂਬੇ ਭਰ ਵਿੱਚ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ । ਜਿੱਥੇ ਵਿਦਿਆਰਥੀਆਂ ਲਈ ਨਵੀਆਂ ਇਮਾਰਤਾਂ ਬਣਾਈ ਜਾ ਰਹੀਆਂ ਹਨ ਉੱਥੇ ਨਾਲ ਹੀ ਪੁਰਾਣੀ ਖ਼ਰਾਬ ਹੋਈਆਂ ਇਮਾਰਤਾਂ ਦੀ ਵੀ ਮੁਰੰਮਤ ਕੀਤੀ ਜਾ ਰਹੀ ਹੈ ।
ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੱਖ ਵੱਖ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ (ਮੁੰਡੇ) ਵਿਖੇ ਕੁੱਲ 8.13 ਲੱਖ ਦੇ ਕੰਮ ਕਰਵਾਏ ਗਏ। ਇਸ ਤਹਿਤ ਸਕੂਲੀ ਕਮਰਿਆਂ ਦੀ ਸੁੰਦਰਤਾ ਵਿੱਚ ਵਾਧਾ ਅਤੇ ਪਖਾਨੇ ਬਨਾਉਣ ਦਾ ਕੰਮ ਕਰਵਾਇਆ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਭਾਈ-2 ਵਿਖੇ 3.68 ਲੱਖ ਰੁਪਏ ਦੇ ਕੰਮ ਕਰਵਾਏ ਗਏ ਜਿਸ ਤਹਿਤ ਬਾਥਰੂਮ ਅਤੇ ਚਾਰਦੀਵਾਰੀ ਦੇ ਕੰਮ ਕਵਰਾਏ ਗਏ।
ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ 8.64 ਲੱਖ ਦੀ ਲਾਗਤ ਨਾਲ ਕਲਾਸ ਰੂਮ ਅਤੇ ਬਾਥਰੂਮ ਬਣਾਏ ਗਏ। ਸਰਕਾਰੀ ਪ੍ਰਾਇਮਰੀ ਸਕੂਲ ਸਾਹਿਬ ਚੰਦ ਵਿਖੇ 1.60 ਲੱਖ ਰੁਪਏ ਦੀ ਲਾਗਤ ਨਾਲ ਇਕ ਸਪੋਰਟਸ ਟਰੈਕ ਬਣਾਇਆ ਗਿਆ। ਇਸੇ ਤਰਾਂ ਸਰਕਾਰੀ ਹਾਈ ਸਕੂਲ ਸਾਹਿਬ ਚੰਦ ਵਿਖੇ 7.51 ਲੱਖ ਦੀ ਲਾਗਤ ਨਾਲ ਇੱਕ ਕਲਾਸ ਰੂਮ ਦਾ ਕੰਮ ਕਰਵਾਇਆ ਗਿਆ।
ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਭਾਗ ਸਿੰਘ ਵਿਖੇ 41.80 ਲੱਖ ਰੁਪਏ ਦੀ ਲਾਗਤ ਨਾਲ ਪੰਜ ਕਲਾਸ ਰੂਮ, ਸਕੂਲ ਦੀ ਚਾਰਦੀਵਾਰੀ ਅਤੇ ਬਾਥਰੂਮ ਦਾ ਕੰਮ ਕਰਵਾਇਆ ਗਿਆ। ਸਰਕਾਰੀ ਹਾਈ ਸਕੂਲ ਧੂਲਕੋਟ 20 ਲੱਖ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਅਤੇ ਕਮਰਿਆਂ ਦੀ ਮੁਰੰਮਤ ਕਰਵਾਈ ਗਈ।
ਡਿੰਪੀ ਢਿੱਲੋਂ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਗੂੜੀ ਸੰਘਰ ਦੇ ਦੋ ਕਲਾਸ ਰੂਮ, ਰਿਪੇਅਰ ਅਤੇ ਚਾਰਦੀਵਾਰੀ ਤੇ 28.84 ਲੱਖ ਰੁਪਏ ਖਰਚ ਕੀਤੇ ਗਏ। ਇਸੇ ਤਰਾਂ ਸਰਕਾਰੀ ਹਾਈ ਸਕੂਲ ਗੂੜੀ ਸੰਘਰ ਵਿਖੇ 26.32 ਲੱਖ ਦੀ ਲਾਗਤ ਨਾਲ ਸਾਇੰਸ ਲੈਬ, ਇੱਕ ਕਲਾਸ ਰੂਮ, ਚਾਰਦੀਵਾਰੀ ਅਤੇ ਬਾਥਰੂਮ ਬਣਾਏ ਗਏ।
ਇਸ ਮੌਕੇ ਸ਼ਵਿੰਦਰ ਸਿੰਘ ਕੋਟਲੀ ਕੁਆਰਡੀਨੇਟਰ, ਗੁਰਪ੍ਰੀਤ ਸਿੰਘ ਕੁਆਰਡੀਨੇਟਰ, ਡੀ.ਪੀ.ਈ.ਓ ਬਲਵਿੰਦਰ ਸਿੰਘ ਅਤੇ ਮਨੋਜ ਕੁਮਾਰ ਬੇਦੀ ਵੀ ਹਾਜ਼ਰ ਸਨ।