ਲੜਕੀਆਂ ਬਣਨਗੀਆਂ ਗੱਤਕਾ ਰੈਫ਼ਰੀ, ਉੱਤਰੀ ਜੋਨ ਦੇ ਸਮਰੱਥਾ ਉਸਾਰੂ ਕੈਂਪ ਦੀ ਸ਼ੁਰੂਆਤ
Hindi
Girls to Become GATKA Referees

Girls to Become GATKA Referees

ਲੜਕੀਆਂ ਬਣਨਗੀਆਂ ਗੱਤਕਾ ਰੈਫ਼ਰੀ, ਉੱਤਰੀ ਜੋਨ ਦੇ ਸਮਰੱਥਾ ਉਸਾਰੂ ਕੈਂਪ ਦੀ ਸ਼ੁਰੂਆਤ

ਖੇਡ ਵਜੋਂ ਤੇ ਸਵੈ-ਰੱਖਿਆ ਲਈ ਲੜਕੀਆਂ ਗੱਤਕੇ ਚ ਅੱਗੇ ਆਉਣ - ਪ੍ਰਿੰਸੀਪਲ ਕਮਲਜੀਤ ਕੌਰ

ਤਲਵੰਡੀ ਸਾਬੋ 8 ਜਨਵਰੀ (  ) Girls to Become GATKA Referees: ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਖੇਡ ਸੰਸਥਾ, "ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ" ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਆਫ ਪੰਜਾਬ (ਰਜਿ.) ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ (ਰਜਿ.) ਵੱਲੋਂ ਮਾਤਾ ਸਾਹਿਬ ਕੌਰ ਕਾਲਜ (ਲੜਕੀਆਂ) ਤਲਵੰਡੀ ਸਾਬੋ, ਜਿਲ੍ਹਾ ਬਠਿੰਡਾ ਵਿਖੇ ਵਿਸ਼ੇਸ਼ ਤੌਰ 'ਤੇ ਲੜਕੀਆਂ ਲਈ ਉੱਤਰੀ ਖੇਤਰ ਦਾ ਦੋ ਰੋਜਾ ਗੱਤਕਾ ਸੈਮੀਨਾਰ-ਕਮ-ਰੈਫਰੀ ਕੈਂਪ ਦੀ ਸ਼ੁਰੂਆਤ ਕਾਲਜ ਦੀ ਪ੍ਰਿੰਸੀਪਲ ਕਮਲਜੀਤ ਕੌਰ ਨੇ ਕੀਤੀ।
  ਉਨ੍ਹਾਂ ਕੈਂਪ ਵਿੱਚ ਸ਼ਾਮਲ ਲੜਕੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੱਤਕਾ ਅਤੇ ਸ਼ਸ਼ਤਰ ਵਿੱਦਿਆ ਸਿੱਖ ਵਿਰਾਸਤ ਦੀ ਪੁਰਾਤਨ ਕਲਾ ਹੈ ਸਵੈ ਰੱਖਿਆ ਲਈ ਬਹੁਤ ਸੁਖਾਲੀ ਖੇਡ ਹੈ। ਇਸ ਕਰਕੇ ਸਵੈ-ਰੱਖਿਆ ਅਤੇ ਖੇਡ ਵਜੋਂ ਗੱਤਕਾ ਖੇਡ ਦਾ ਲਾਹਾ ਲੈਣ ਲਈ ਲੜਕੀਆਂ ਨੂੰ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ। 
  ਉਨਾਂ ਸਮੂਹ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਗੱਤਕਾ ਖੇਡ ਦੀ ਪ੍ਰਫੁੱਲਤਾ, ਖਿਡਾਰਨਾਂ ਦੀ ਬਿਹਤਰੀ ਅਤੇ ਉਨਾਂ ਦੇ ਉੱਜਲ ਭਵਿੱਖ ਨੂੰ ਦੇਖਦਿਆਂ ਆਪਣੇ ਅਦਾਰੇ ਦੀਆਂ ਗੱਤਕਾ ਖੇਡਣ ਵਾਲੀਆਂ ਲੜਕੀਆਂ/ਅਧਿਆਪਕਾਵਾਂ ਨੂੰ ਅਜਿਹੇ ਗੱਤਕਾ ਸੈਮੀਨਾਰ-ਕਮ-ਰੈਫਰੀ ਕੈਂਪ ਵਿੱਚ ਭਾਗ ਲੈਣ ਲਈ ਜ਼ਰੂਰ ਭਿਜਵਾਇਆ ਕਰਨ।
  ਇਸ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਕੋਆਰਡੀਨੇਟਰ ਸਿਮਰਨਜੀਤ ਸਿੰਘ ਅਤੇ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਤਲਵਿੰਦਰ ਸਿੰਘ ਨੇ ਸਾਂਝੇ ਤੌਰ ਤੇ ਦੱਸਿਆ ਕਿ ਗੱਤਕੇਬਾਜ ਲੜਕੀਆਂ ਦੀ ਸਮਰੱਥਾ ਉਸਾਰੀ ਅਤੇ ਗੱਤਕਾ ਗਰਾਉਂਡ ਵਿੱਚ ਤਕਨੀਕੀ ਆਫੀਸ਼ੀਅਲ ਵਜੋਂ ਜਿੰਮੇਵਾਰੀ ਲਈ ਬਰਾਬਰੀ ਦੇ ਮੌਕੇ ਮੁਹੱਈਆ ਕਰਨ ਵਾਸਤੇ ਇਹ ਕੈਂਪ ਲਾਇਆ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਸਾਰੇ ਟੂਰਨਾਮੈਂਟਾਂ ਵਿੱਚ ਲੜਕੀਆਂ ਵੀ ਲੜਕਿਆਂ ਦੇ ਮੁਕਾਬਲੇ ਰੈਫ਼ਰੀ ਦੀ ਭੂਮਿਕਾ ਨਿਭਾਅ ਸਕਣ। 
  ਉਨਾਂ ਦੱਸਿਆ ਕਿ ਇਸ ਕੈਂਪ ਦੌਰਾਨ ਸਵੇਰੇ ਤੇ ਸ਼ਾਮ ਨੂੰ ਗੱਤਕਾ ਗਰਾਉਂਡ ਵਿੱਚ ਐਸੋਸੀਏਸ਼ਨ ਦੀ ਗੱਤਕਾ ਰੂਲਜ ਬੁੱਕ ਮੁਤਾਬਿਕ ਖੇਡਣ ਤੇ ਖਿਡਾਉਣ ਬਾਰੇ ਪ੍ਰੈਕਟੀਕਲ ਸਿਖਲਾਈ ਤੇ ਕੋਚਿੰਗ ਦਿੱਤੀ ਜਾਵੇਗੀ ਜਦਕਿ ਦਿਨ ਦੇ ਸਮੇਂ ਥਿਊਰੀ ਕਲਾਸਾਂ ਦੌਰਾਨ ਮਾਹਿਰਾਂ ਵੱਲੋਂ ਵੱਖ-ਵੱਖ ਵਿਸ਼ਿਆਂ ਉਤੇ ਵਿਸ਼ੇਸ਼ ਲੈਕਚਰ ਦਿੱਤੇ ਜਾਣਗੇ। ਇਸ ਉੱਤਰ ਖੇਤਰੀ ਕੈਂਪ ਵਿੱਚ ਭਾਗ ਲੈਣ ਵਾਲੀਆਂ ਜਿੰਨਾਂ ਲੜਕੀਆਂ ਨੂੰ ਰੈਫਰੀ ਵਜੋਂ ਚੁਣਿਆਂ ਜਾਵੇਗਾ ਉਨਾਂ ਨੂੰ ਸਮਾਰਟ ਸ਼ਨਾਖਤੀ ਕਾਰਡ, ਟੀ-ਸ਼ਰਟਾਂ ਅਤੇ ਸਰਟੀਫ਼ਿਕੇਟ ਵੀ ਦਿੱਤੇ ਜਾਣਗੇ।
  ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਖੇਡ ਡਾਇਰੈਕਟੋਰੇਟ ਦੇ ਡਾਇਰੈਕਟਰ ਹਰਕਿਰਨਜੀਤ ਸਿੰਘ ਫਾਜਿਲਕਾ, ਰਮਨਜੀਤ ਸਿੰਘ ਸ਼ੰਟੀ, ਰਵਿੰਦਰ ਸਿੰਘ ਰਵੀ, ਸਿਖਲਾਈ ਤੇ ਕੋਚਿੰਗ ਡਾਇਰੈਕਟੋਰੇਟ ਦੇ ਡਾਇਰੈਕਟਰ ਇੰਦਰਜੋਧ ਸਿੰਘ ਸੰਨੀ, ਚਰਨਜੀਤ ਕੌਰ ਮੁਹਾਲੀ, ਗੁਰਪ੍ਰੀਤ ਸਿੰਘ ਬਠਿੰਡਾ, ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਵੱਲੋਂ ਰਾਜਦੀਪ ਸਿੰਘ ਬਾਲੀ, ਜਿਲਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਹਰਜੀਤ ਸਿੰਘ, ਜਸਕਰਨ ਸਿੰਘ, ਚੀਫ ਰੈਫਰੀ ਸੁਪ੍ਰੀਤ ਸਿੰਘ ਤੇ ਪਰਮਿੰਦਰ ਸਿੰਘ ਵੀ ਸ਼ਾੰਮਲ ਸਨ ਜੋ ਕਿ ਲੜਕੀਆਂ ਨੂੰ ਰੋਜਾਨਾ ਸਿਖਲਾਈ ਤੇ ਕੋਚਿੰਗ ਦੇਣਗੇ।

ਇਸ ਨੂੰ ਪੜ੍ਹੋ:

ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ’ਚ ਵਿਜੀਲੈਂਸ ਬਿਊਰੋ ਨੇ ਪੰਜਾਬ ਰਾਜ ਸਨਅਤੀ ਬ੍ਰਾਮਦ ਨਿਗਮ ਦੇ ਅਧਿਕਾਰੀ ਐਸ.ਪੀ. ਸਿੰਘ ਨੂੰ ਕੀਤਾ ਗ੍ਰਿਫਤਾਰ

ਜੀ-20 ਸਿਖਰ ਸੰਮੇਲਨ ਲਈ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ’ਤੇ ਖਰਚੇ ਜਾਣਗੇ 100 ਕਰੋੜ ਰੁਪਏ - ਡਾ. ਨਿੱਜਰ

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਬੀਐਸਐਫ ਨਾਲ ਸਾਂਝੇ ਅਪਰੇਸਨ ਵਿੱਚ ਫਾਜ਼ਿਲਕਾ ਤੋਂ 31 ਕਿਲੋ ਹੈਰੋਇਨ ਨਾਲ ਇੱਕ ਫੌਜੀ ਜਵਾਨ ਨੂੰ ਉਸਦੇ ਸਾਥੀ ਸਮੇਤ ਕੀਤਾ ਗਿ੍ਰਫਤਾਰ


Comment As:

Comment (0)