ਰਾਜਪਾਲ ਨੇ ਆਈ.ਏ.ਐਸ./ਆਈ.ਪੀ.ਐਸ. ਅਧਿਕਾਰੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਕਿਹਾ
Hindi
Capture punjab news 05 01 2023

Governor IAS/IPS

ਰਾਜਪਾਲ ਨੇ ਆਈ.ਏ.ਐਸ./ਆਈ.ਪੀ.ਐਸ. ਅਧਿਕਾਰੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਕਿਹਾ

ਪੰਜਾਬ ਅਤੇ ਚੰਡੀਗੜ੍ਹ ਦੇ 350 ਅਧਿਕਾਰੀਆਂ ਨੂੰ ਲਿਖੇ ਪੱਤਰ

ਚੰਡੀਗੜ੍ਹ, 3 ਜਨਵਰੀ: Governor IAS/IPS: ਨਵੇਂ ਸਾਲ 'ਤੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਸੰਕਲਪ ਲੈਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਪੱਤਰ ਲਿਖਿਆ।

ਇਸ ਨੂੰ ਪੜ੍ਹੋ: ਮੁੱਖ ਮੰਤਰੀ ਵੱਲੋਂ ਭਾਰਤ ਦੇ ਉਪ ਰਾਸ਼ਟਰਪਤੀ ਨਾਲ ਸ਼ਿਸ਼ਟਾਚਾਰ ਮਿਲਣੀ

ਆਪਣੇ ਹਸਤਾਖਰਾਂ ਹੇਠ ਲਗਭਗ 350 ਅਧਿਕਾਰੀਆਂ ਨੂੰ ਲਿਖੇ ਪੱਤਰਾਂ ਵਿੱਚ ਰਾਜਪਾਲ ਨੇ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਦੇ ਸੰਦੇਸ਼ ਨੂੰ ਦੁਹਰਾਇਆ ਜਿਸ ਵਿੱਚ ਕਿਹਾ ਗਿਆ ਕਿ ਪ੍ਰਸ਼ਾਸਨ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਸਰਕਾਰ ਵਿੱਚ ਸੇਵਾਵਾਂ ਨਿਭਾ ਰਹੇ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਹੈ।
ਰਾਜਪਾਲ ਨੇ ਪੱਤਰ ਵਿੱਚ ਲਿਖਿਆ, “ਮੈਂ ਚਾਹੁੰਦਾ ਹਾਂ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਜੋ ਕਿ ਸਮੇਂ ਦੀ ਲੋੜ ਹੈ। ਇਹ ਉਮੀਦ ਕੀਤੀ ਜਾਂਦੀ ਹੈ ਕਿ ਤੁਸੀਂ ਆਪਣੇ ਨਾਲ ਕੰਮ ਕਰ ਰਹੇ ਅਧਿਕਾਰੀਆਂ ਤੱਕ ਵੀ ਇਹ ਸੰਦੇਸ਼ ਪਹੁੰਚਾ ਦੇਵੋਗੇ।”

ਇਸ ਨੂੰ ਪੜ੍ਹੋ: ਮਾਨ ਸਰਕਾਰ ਦਿੜ੍ਹਬਾ ਅਤੇ ਹੰਡਿਆਇਆ ਵਿਖੇ ਸੀਵਰੇਜ ਸਿਸਟਮ ਦੀ ਸਹੂਲਤ ਪ੍ਰਦਾਨ ਕਰਨ ਲਈ 12.07 ਕਰੋੜ ਰੁਪਏ ਖਰਚ ਕਰੇਗੀ: ਡਾ. ਇੰਦਰਬੀਰ ਸਿੰਘ ਨਿੱਜਰ

ਅਧਿਕਾਰੀਆਂ ਨੂੰ ਲਿਖੇ ਰਾਜਪਾਲ ਦੇ ਪੱਤਰ ਨਾਲ ਚੌਕਸੀ ਜਾਗਰੂਕਤਾ ਸਪਤਾਹ ਦੌਰਾਨ ਪ੍ਰਧਾਨ ਮੰਤਰੀ ਵਲੋਂ ਕੀਤੇ ਸੰਬੋਧਨ ਦੀ ਕਾਪੀ ਨੱਥੀ ਕੀਤੀ ਗਈ ਹੈ।


Comment As:

Comment (0)