ਰਵਨੀਤ ਬਿੱਟੂ ਦੇ ਬਿਆਨ 'ਤੇ ਗੁਰਜੀਤ ਸਿੰਘ ਔਜਲਾ ਦਾ ਵਿਅੰਗ
ਰਵਨੀਤ ਬਿੱਟੂ ਦੇ ਬਿਆਨ 'ਤੇ ਗੁਰਜੀਤ ਸਿੰਘ ਔਜਲਾ ਦਾ ਵਿਅੰਗ
ਭਾਜਪਾ 'ਚ ਇਕ ਨਹੀਂ ਸਗੋਂ ਦੋ ਕੰਗਨਾ ਰਣੌਤ
ਅੰਮ੍ਰਿਤਸਰ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਿੱਤੇ ਬਿਆਨ ਦੀ ਨਿਖੇਦੀ ਕਰਦਿਆੰ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਇੱਕ ਨਹੀਂ ਦੋ ਨਹੀਂ ਬਲਕਿ ਦੋ ਕੰਗਨਾ ਰਣੌਤ ਹਨ ਜੋ ਬੇਤੁਕੇ ਬਿਆਨ ਦਿੰਦੇ ਰਹਿੰਦੇ ਹਨ।
ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਰਵਨੀਤ ਸਿੰਘ ਬਿੱਟੂ ਨੂੰ ਉਂਗਲ ਫੜ ਕੇ ਸਿਆਸਤ ਸਿਖਾਈ ਹੈ। ਇਹ ਬਿਆਨ ਅਤਿ ਨਿੰਦਣਯੋਗ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਨਾਲ ਕਾਫੀ ਸਮਾਂ ਬਿਤਾਇਆ ਹੈ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਨੂੰ ਅੱਤਵਾਦੀ ਕਿਹਾ ਹੈ ਜਦਕਿ ਉਨ੍ਹਾਂ ਨੂੰ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਹ ਇੱਕ ਅਜਿਹੇ ਪਰਿਵਾਰ ਨਾਲ ਸਬੰਧਤ ਹੈ ਜਿਸ ਨੇ ਪੀੜ੍ਹੀ ਦਰ ਪੀੜ੍ਹੀ ਦੇਸ਼ ਲਈ ਕੁਰਬਾਨੀਆਂ ਦਿੱਤੀਆਂ ਹਨ। ਊਹਨਾ ਨੇ ਅਜਿਹੇ ਸਮੇਂ ਵਿੱਚ ਦੇਸ਼ ਦੀ ਕਮਾਨ ਸੰਭਾਲੀ ਜਦੋਂ ਲੋਕਾੰ ਨੂੰ ਸਭ ਤੋਂ ਵੱਧ ਲੋੜ ਸੀ। ਰਵਨੀਤ ਸਿੰਘ ਬਿੱਟੂ ਅਜਿਹੇ ਬਿਆਨ ਦੇ ਕੇ ਆਪਣੇ ਬਜ਼ੁਰਗਾਂ ਦਾ ਵੀ ਅਪਮਾਨ ਕਰ ਰਿਹਾ ਹੈ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਰਵਨੀਤ ਬਿੱਟੂ ਵੀ ਕੰਗਨਾ ਰਣੌਤ ਵਾਂਗ ਹੀ ਬੇਤੁਕੇ ਬਿਆਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਭਾਜਪਾ ਵਿੱਚ ਦੋ ਕੰਗਨਾ ਰਣੌਤ ਕੰਮ ਕਰ ਰਹੀਆਂ ਹਨ, ਜਿਨ੍ਹਾਂ ਦੇ ਬਿਆਨਾਂ ਦੀ ਕੋਈ ਮਹੱਤਤਾ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਜ਼ਿਆਦਾ ਤਰਜੀਹ ਦੇਣ ਦੀ ਲੋੜ ਨਹੀਂ ਹੈ।