Commitment to Release all Bandi Singhs
ਆਪ ’ਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮ ਰੋਕ ’ਤੇ ਸਿੱਖ ਕੌਮ ਨਾਲ ਧੋਖਾ ਕਰਨ ਦੇ ਲਾਏ ਦੋਸ਼
ਸੁਲਤਾਨਪੁਰ ਲੋਧੀ, 3 ਮਾਰਚ: Commitment to Release all Bandi Singhs: ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਭਾਜਪਾ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸੇ ਕਿ ਉਹ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਆਪਣੇ ਵਾਅਦੇ ਤੋਂ ਕਿਉਂ ਭੱਜ ਗਈ ਹੈ।
ਸਰਦਾਰਨੀ ਹਰਸਿਮਰਤ ਕੌਰ ਬਾਦਲ ਇਥੇ ਸੁਰਜੀਤ ਫਾਉਂਡੇਸ਼ਨ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਕਰਵਾਏ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਪ੍ਰੋਗਰਾਮ ਦੌਰਾਨ ਉਹਨਾਂ ਨੇ ਵਿਦਿਆਰਥੀਆਂ ਨੂੰ ਔਰਤਾਂ ਵੱਲੋਂ ਆਪਣੀਆਂ ਭੈਣਾਂ ਵਾਸਤੇ ਅੱਜ ਦੀ ਦੁਨੀਆਂ ਬੇਹਤਰ ਬਣਾਉਣ ਲਈ ਬੀਤੇ ਸਮੇਂ ਵਿਚ ਦਿੱਤੀਆਂ ਸ਼ਹਾਦਤਾਂ ਦਾ ਗਿਆਨ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਭਾਜਪਾ ਤੇ ਕੇਂਦਰ ਸਰਕਾਰ ਪੰਜਾਬੀਆਂ ਨੂੰ ਜਵਾਬ ਦੇਣ ਕਿ ਉਹ 2019 ਵਿਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਰੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਕੀਤੇ ਆਪਣੇ ਐਲਾਨ ਤੋਂ ਪਿੱਛੇ ਕਿਉਂ ਹਟੇ ਹਨ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅੱਠ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਇਸਨੂੰ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ ਜਿਸ ਨਾਲ ਦੁਨੀਆਂ ਭਰ ਵਿਚ ਬੈਠੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।
ਸਰਦਾਰਨੀ ਬਾਦਲ ਨੇ ਆਮ ਆਦਮੀ ਪਾਰਟੀ ’ਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮ ਰੋਕ ਕੇ ਸਿੱਖ ਕੌਮ ਨਾਲ ਧੋਖਾ ਕਰਨ ਦਾ ਦੋਸ਼ਲਾਇਆ। ਉਹਨਾਂ ਕਿਹਾ ਕਿ ਦਿੱਲੀ ਵਿਚ ਆਪ ਸਰਕਾਰ ਪਿਛਲੇ ਇਕ ਸਾਲ ਤੋਂ ਪ੍ਰੋ. ਭੁੱਲਰ ਦੀ ਰਿਹਾਈ ਰੋਕਣ ਵਾਸਤੇ ਬਹਾਨੇਬਾਜ਼ੀ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਪੰਜਾਬ ਦੀ ਆਪ ਸਰਕਾਰ ਨੇ ਬੰਦੀ ਸਿੰਘ ਗੁਰਮੀਤ ਸਿੰਘ ਇੰਜੀਨੀਅਰ ਨੂੰ ਸਮਾਜ ਲਈ ਖ਼ਤਰਾ ਦੱਸਣ ਵਾਲੀ ਰਿਪੋਰਟ ਭੇਜੀ ਜਿਸ ਨਾਲ ਉਹਨਾਂ ਦੀ ਰਿਹਾਈ ਰੁਕ ਗਈ।
ਮੀਡੀਆ ਦੇ ਸਵਾਲ ਦੇ ਜਵਾਬ ਵਿਚ ਸਰਦਾਰਨੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਅਸਿੱਧੇ ਤੌਰ ’ਤੇ ਆਪ ਕਬੂਲ ਕਰ ਲਿਆ ਹੈ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਚੁੱਕੀ ਹੈ ਅਤੇ ਸੂਬੇ ਵਿਚ ਵੱਧ ਕੇਂਦਰੀ ਬਲ ਤਾਇਨਾਤ ਕਰ ਕੇ ਹਾਲਾਤ ਸੁਧਾਰਣ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਪਹਿਲਾਂ ਆਪ ਸਰਕਾਰ ਨੇ ਕੌਮਾਂਤਰੀ ਸਰਹੱਦ ਤੋਂ 50 ਕਿਲੋਮੀਟਰ ਅੰਦਰ ਤੱਕ ਅਧਿਕਾਰ ਖੇਤਰ ਬੀ ਐਸ ਐਫ ਨੂੰ ਦੇ ਦਿੱਤਾ ਸੀ। ਉਹਨਾਂ ਕਿਹਾ ਕਿ ਹਥਿਆਰਾਂ ਤੇ ਨਸ਼ੇ ਦੀ ਸਮਗਲਿੰਗ ਵੱਧ ਗਈ ਹੈ ਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਆਮ ਆਦਮੀ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋਈ ਹੈ ਤੇ ਸੂਬੇ ਵਿਚੋਂ ਪੂੰਜੀ ਬਾਹਰ ਜਾ ਰਹੀ ਹੈ।
ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਛੇ ਸਾਲਾਂ ਵਿਚ ਪੰਜਾਬ ਹਰ ਖੇਤਰ ਵਿਚ ਹੇਠਾਂ ਗਿਆ ਹੈ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਵਿਚ ਰਾਜ ਸਿਰ 1 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹਾ ਦਿੱਤਾ। ਉਹਨਾਂ ਕਿਹਾ ਕਿਹੁਣ ਦੀ ਆਪ ਸਰਕਾਰ ਨੇ ਇਕ ਸਾਲ ਵਿਚ 40 ਹਜ਼ਾਰਕਰੋੜ ਰੁਪਏ ਦਾ ਕਰਜ਼ਾ ਲੈ ਲਿਆ। ਉਹਨਾਂ ਕਿਹਾ ਕਿ ਲੋਕ ਮਹਿਸੂਸ ਕਰ ਰਹੇ ਹਨ ਕਿ ਆਪ ਵੱਲੋਂ ਕੀਤੇ ਸਾਰੇਵਾਅਦੇ ਖੋਖਲੇ ਹਨ। ਔਰਤਾਂ ਤੇ ਨੌਜਵਾਨਾਂ ਨੂੰ ਸਭ ਤੋਂ ਵੱਧ ਮਾਰ ਪਈ ਹੈ। ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤੇ ਦਾ ਵਾਅਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਪਾਸੇ ਦੀ ਤਾਂ ਗੱਲ ਹੀ ਛੱਡੋ ਸ਼ਗਨ ਤੇ ਬੁਢਾਪਾ ਪੈਨਸ਼ਨ ਵਰਗੀਆਂ ਸਮਾਜ ਭਲਾਈ ਸਕੀਮਾਂ ’ਤੇ ਵੀ ਕੱਟ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਨੌਜਵਾਨ ਠੱਗੇ ਹੋਏ ਮਹਿਸੂਸ ਕਰ ਰਹੇ ਹਨ ਕਿਉਂਕਿ ਰੋਜ਼ਗਾਰ ਦੇ ਕੀਤੇ ਵਾਅਦੇ ਮੁਤਾਬਕ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ।
ਸਰਦਾਰਨੀ ਬਾਦਲ ਨੇ ਇਹ ਵੀ ਦੱਸਿਆ ਕਿ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ਨੂੰ ਰਾਜ ਦੇ ਪਹਿਲੇ ਮਹਿਲਾ ਵਿੱਤ ਮੰਤਰੀ ਬਣਨ ਦਾ ਮਾਣ ਹਾਸਲ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਰੂਹੀ, ਸੁਲਤਾਨਪੁਰ ਲੋਧੀ ਤੋਂ ਕੈਪਟਨ ਹਰਮਿੰਦਰ ਸਿੰਘ ਅਤੇ ਇੰਜ. ਸਵਰਨ ਸਿੰਘ ਵੀ ਹਾਜ਼ਰ ਸਨ।
ਇਸ ਨੂੰ ਪੜ੍ਹੋ:
ਸਾਹੀਵਾਲ ਗਾਵਾਂ ਨੂੰ ਪੰਜਾਬ ਭਰ ਵਿੱਚ ਉਤਸ਼ਾਹਿਤ ਕਰਨ ਲਈ ਹਰ ਸਾਲ ਹੋਵੇਗਾ ਕੌਮੀ ਨਸਲ ਸੁਧਾਰ ਮੇਲਾ: ਲਾਲਜੀਤ ਸਿੰਘ ਭੁੱਲਰ
ਸਰਕਾਰੀ ਆਈ.ਟੀ.ਆਈ., ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ: ਹਰਜੋਤ ਸਿੰਘ ਬੈਂਸ