ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਰੀਦਕੋਟ
ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ
1.45 ਕਰੋੜ ਦੀ ਲਾਗਤ ਨਾਲ ਹੋਵੇਗੀ ਜ਼ਿਲੇ ਦੀਆਂ ਡਰੇਨਾਂ ਦੀ ਸਫ਼ਾਈ
ਫਲੱਡ ਕੰਟਰੋਲ ਰੂਮ ਨੰਬਰ 01639-250338 ਤੇ ਹੜ੍ਹਾਂ ਸਬੰਧੀ ਦਿੱਤੀ ਜਾ ਸਕਦੀ ਜਾਣਕਾਰੀ
ਫਰੀਦਕੋਟ, 4 ਜੁਲਾਈ : ਆਉਣ ਵਾਲੇ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਜਿਲ੍ਹੇ ਵਿੱਚ ਚੱਲ ਰਹੀਆਂ ਡਰੇਨਾਂ ਦੀ ਸਫਾਈ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਪੱਕਾ ਡਰੇਨ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਤੋਂ ਚੱਲ ਰਹੀ ਸਫਾਈ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਚੱਲ ਰਹੀ ਡਰੇਨਾਂ ਦੀ ਸਫ਼ਾਈ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਫਰੀਦਕੋਟ ਜਿਲ੍ਹੇ ਅੰਦਰ ਪੈਂਦੀਆਂ ਕੁੱਲ 35 ਡਰੇਨਾਂ ਦੀ ਸਫਾਈ ਕਰਵਾਈ ਜਾ ਰਹੀ ਹੈ। ਇਨ੍ਹਾਂ ਡਰੇਨਾਂ ਵਿੱਚੋਂ 18 ਡਰੇਨਾਂ ਟੈਂਡਰ ਰਾਹੀਂ, 2 ਡਰੇਨਾਂ ਡਿਪਾਰਟਮੈਂਟ ਮਸ਼ੀਨਰੀ ਰਾਹੀਂ ਅਤੇ 8 ਡਰੇਨਾਂ ਦੀ ਮਗਨਰੇਗਾ ਅਧੀਨ ਸਫਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਾਕੀ 6 ਡਰੇਨਾਂ ਦੇ ਟੈਂਡਰ ਲੱਗਣ ਤੋਂ ਬਾਅਦ ਜਲਦ ਹੀ ਸਫਾਈ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਡਰੇਨਾਂ ਦੀ ਜਿਲ੍ਹੇ ਅੰਦਰ ਕੁੱਲ ਲੰਬਾਈ 217.07 ਕਿਲੋਮੀਟਰ ਬਣਦੀ ਹੈ ਅਤੇ ਇਨ੍ਹਾਂ ਡਰੇਨਾਂ ਦੀ ਸਫਾਈ ਤੇ ਲਗਭਗ 1 ਕਰੋੜ 45 ਲੱਖ 75 ਹਜ਼ਾਰ ਰੁਪਏ ਖਰਚਾ ਆਉਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਡਰੇਨਾਂ ਦੀ ਸਫ਼ਾਈ ਦਾ ਕੰਮ 15 ਜੁਲਾਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਬਰਸਾਤੀ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਖਾਸ ਮੁਸ਼ਤੈਦੀ ਰੱਖਣ ਅਤੇ ਜਿਨਾਂ ਵਿਚ ਹੜਾਂ ਦੀ ਸਥਿਤੀ ਬਣੀ ਹੋਈ ਹੈ ਉਥੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰ ਦਾ ਫਲੱਡ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 247 ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01639-250338 ਹੈ। ਇਹ ਕੰਟਰੋਲ ਰੂਮ 24 ਘੰਟ ਕਾਰਜਸ਼ੀਲ ਹੈ।
ਇਸ ਮੌਕੇ ਐਕਸੀਅਨ ਫਰੀਦਕੋਟ ਡਰਨੇਜ਼ ਸ੍ਰੀ ਜਗਸੀਰ ਸਿੰਘ, ਐਸ.ਡੀ.ਓ ਗੁਰਜੀਤ ਸਿੰਘ ਵੀ ਹਾਜ਼ਰ ਸਨ।