ਈਟੀਟੀ ਅਧਿਆਪਕਾਂ ਦੇ ਮਸਲੇ ਛੇਤੀ ਹੀ ਹਲ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ
Hindi
Issues of ETT Teachers

Issues of ETT Teachers

ਈਟੀਟੀ ਅਧਿਆਪਕਾਂ ਦੇ ਮਸਲੇ ਛੇਤੀ ਹੀ ਹਲ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

- ਪੁਰਾਣੀਆਂ ਰਿਵਾਇਤੀ ਪਾਰਟੀਆਂ ਨੇ ਲੋਕ ਭਲਾਈ ਦੀ ਬਜਾਏ ਆਪਣੀ ਭਲਾਈ ਨੂੰ ਮੁੱਖ ਰੱਖਕੇ ਕੀਤੇ ਫੈਸਲੇ : ਹਰਚੰਦ ਸਿੰਘ ਬਰਸਟ 

- ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲਾ ਪੱਧਰ ਕਨਵੈਨਸ਼ਨ ਵਿੱਚ ਕੀਤੀ 'ਆਪ' ਆਗੂਆਂ ਨੇ ਸ਼ਿਰਕਤ  

ਜਲੰਧਰ, 23 ਅਪਰੈਲ : Issues of ETT Teachers: ਜਲੰਧਰ ਸਥਿਤ ਦੇਸ਼ ਭਗਤ ਯਾਦਗਾਰ ਹਾਲ ਵਿਖੇ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਵਲੋ ਕੀਤੀ ਗਈ ਜ਼ਿਲਾ ਪੱਧਰ ਕਨਵੈਨਸ਼ਨ ਵਿੱਚ ਆਮ ਆਦਮੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮੇਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ,ਐਮਐਲਏ ਦਵਿੰਦਰ ਸਿੰਘ ਲਾਡੀ ਧੋਂਸ ਅਤੇ ਰਜਿੰਦਰ ਰੇਹਾਲ ਨੇ ਸ਼ਿਰਕਤ ਕੀਤੀ। ਕਨਵੈਨਸ਼ਨ ਵਿੱਚ ਪੁੱਜੇ 'ਆਪ' ਆਗੂਆਂ ਦਾ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਹੋਰ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ। 
ਯੂਨੀਅਨ ਨੇ ਜਲੰਧਰ ਜ਼ਿਮਨੀ ਚੋਣ ਵਿੱਚ 'ਆਪ' ਨੂੰ ਪੂਰਾ ਸਮਰਥਨ ਦੇਣ ਦਾ ਵੀ ਐਲਾਨ ਕੀਤਾ ਅਤੇ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾ ਜੇਤੂ ਬਣਾਉਣਾ ਦਾ ਦਾਵਾ ਕੀਤਾ।  

'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪੁਰਾਣੀਆਂ ਰਿਵਾਇਤੀ ਪਾਰਟੀਆਂ, ਕਾਂਗਰਸ 'ਤੇ ਅਕਾਲੀ ਦਲ ਦੀਆਂ ਪੁਰਾਣੀਆਂ ਤੇ ਅਣਮਿਥੀਆ ਨੀਤੀਆ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਨੇ ਸੂਬੇ ਦੇ ਲੋਕਾਂ ਦੇ ਭਲੇ ਦੀ ਬਜਾਏ ਆਪਣੇ ਭਲੇ ਨੂੰ ਮੁੱਖ ਰੱਖਕੇ ਫੈਸਲੇ ਕੀਤੇ ਸਨ। ਇਸ ਮੌਕੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਨਵੈਨਸ਼ਨ ਦੌਰਾਨ ਉਪਸਥਿਤ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਪੁਰਾਣੇ ਮਸਲਿਆਂ ਦਾ ਹੱਲ ਜਲਦ ਹੀ ਕੀਤਾ ਜਾਏਗਾ ਅਤੇ 'ਆਪ' ਦੀ ਮਾਨ ਸਰਕਾਰ ਵਲੋਂ ਹੋਰ ਵੀ ਕਈ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ।  

ਇਸ ਮੌਕੇ ਹਰਚੰਦ ਸਿੰਘ ਬਰਸਟ ਅਤੇ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨਾਲ ਗਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਈਟੀਟੀ ਅਧਿਆਪਕਾਂ ਨੇ 'ਆਪ' ਸਰਕਾਰ ਵਲੋਂ ਸੂਬੇ ਵਿੱਚ ਸਿਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾਂ ਕੀਤੀ। ਈਟੀਟੀ ਅਧਿਆਪਕ ਯੂਨੀਅਨ ਵਲੋਂ ਸਿਖਿਆ ਮੰਤਰੀ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਜਿਸ ਵਿੱਚ ਅਧਿਆਪਕਾਂ ਨਾਲ ਸਬੰਧ ਮਸਲਿਆਂ ਨੂੰ ਲੈਕੇ ਜ਼ਿਕਰ ਕੀਤਾ ਗਿਆ ਅਤੇ ਛੇਤੀ ਹੀ ਇਨ੍ਹਾਂ ਮਸਲਿਆਂ ਨੂੰ ਹੱਲ ਕਰਵਾਉਣ ਦੀ ਮੰਗ ਕੀਤੀ।

ਇਸ ਨੂੰ ਪੜ੍ਹੋ:

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਕੇਜਰੀਵਾਲ ਨੇ ਕਿਹਾ- 'ਆਪ ਸਰਕਾਰ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਹੈ ਵਚਨਬੱਧ

ਜਲੰਧਰ ਰੀਟੇਲ ਕੈਮਿਸਟ ਐਸੋਸੀਏਸ਼ਨ ਵਲੋਂ 'ਆਪ' ਨੂੰ ਸਮਰਥਨ ਦੇਣ ਦਾ ਐਲਾਨ

ਭਾਰਤ ਰਤਨ ਡਾਕਟਰ ਅੰਬੇਦਕਰ ਦੇ ਜਨਮ ਦਿਹਾੜੇ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ 'ਆਪ' ਪੰਜਾਬ ਹਰਚੰਦ ਸਿੰਘ ਬਰਸਟ ਨੇ ਦਿੱਤੀ ਸ਼ਰਧਾਂਜਲੀ


Comment As:

Comment (0)