ਜੇ.ਸੀ.ਬੀ. ਦੀ ਸਿਖਲਾਈ 17 ਫਰਵਰੀ ਤੋਂ : ਡਿਪਟੀ ਕਮਿਸ਼ਨਰ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਠਿੰਡਾ
ਜੇ.ਸੀ.ਬੀ. ਦੀ ਸਿਖਲਾਈ 17 ਫਰਵਰੀ ਤੋਂ : ਡਿਪਟੀ ਕਮਿਸ਼ਨਰ
·ਟ੍ਰੇਨਿੰਗ ਕਰਨ ਦੇ ਚਾਹਵਾਨ 10 ਫਰਵਰੀ ਤੋਂ 13 ਫਰਵਰੀ ਤੱਕ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ
ਬਠਿੰਡਾ, 11 ਫਰਵਰੀ : ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਨਵੀਆਂ ਤਕਨੀਕਾਂ ਰਾਹੀਂ ਸਿਖਲਾਈ ਦੇਣ ਲਈ ਹਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਟੇਟ ਇੰਸਟੀਚਿਊਟ ਆਫ ਆਟੋਮੋਟਿਵ ਅਤੇ ਡਰਾਈਵਿੰਗ (ਸਕਿੱਲ) ਪਿੰਡ ਮਹੂਆਣਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਜੇ.ਸੀ.ਬੀ ਦੀ ਸਿਖਲਾਈ ਲਈ ਕੋਰਸ 17 ਫਰਵਰੀ ਤੋਂ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਦੇ ਵਸਨੀਕ ਜਿੰਨ੍ਹਾਂ ਕੋਲ ਹੈਵੀ ਵਹੀਕਲ ਲਾਈਸੰਸ ਤੇ ਜਿੰਨ੍ਹਾਂ ਦੀ ਉਮਰ 21 ਤੋਂ 28 ਸਾਲ ਤੱਕ ਹੈ, ਉਹ ਨੌਜਵਾਨ, ਜੇ.ਸੀ.ਬੀ. ਦੀ ਮੁਫਤ ਸਿਖਲਾਈ ਲੈ ਸਕਦੇ ਹਨ।
ਸੀ-ਪਾਈਟ ਸੈਂਟਰ ਕਾਲਝਰਾਣੀ ਦੇ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਇਹ ਟ੍ਰੇਨਿੰਗ 17 ਫਰਵਰੀ ਤੋਂ 31 ਮਾਰਚ 2025 ਤੱਕ ਕਰਵਾਈ ਜਾਵੇਗੀ। ਇਸ ਟ੍ਰੇਨਿੰਗ ਨੂੰ ਕਰਨ ਦੇ ਚਾਹਵਾਨ ਪ੍ਰਾਰਥੀ 10 ਫਰਵਰੀ ਤੋਂ 13 ਫਰਵਰੀ ਤੱਕ ਆਪਣੀ ਰਜਿਸਟ੍ਰੇਸ਼ਨ ਸੀ-ਪਾਈਟ ਸੈਂਟਰ, ਕਾਲਝਰਾਣੀ ਵਿਖੇ ਕਰਵਾ ਸਕਦੇ ਹਨ।
ਰੋਜਗਾਰ ਅਫਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਪ੍ਰਾਰਥੀ ਰਜਿਸਟ੍ਰੇਸ਼ਨ ਲਈ ਆਪਣੀ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ, ਅਧਾਰ ਕਾਰਡ ਦੀ ਕਾਪੀ ਅਤੇ 02 ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਆਦਿ ਨਾਲ ਲਿਆਉਣਾ ਯਕੀਨੀ ਬਣਾਉਣ। ਇਸ ਸਿਖਲਾਈ ਕੈਂਪ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਸੀ-ਪਾਈਟ ਸੈਂਟਰ, ਕਾਲਝਰਾਣੀ ਵਿਖੇ ਮੁਫ਼ਤ ਦਿੱਤੀ ਜਾਵੇਗੀ। ਜੇ.ਸੀ.ਬੀ. ਦੇ ਸਿਖਲਾਈ ਕੈਂਪ ਦੀ ਹੋਰ ਜਾਣਕਾਰੀ ਲਈ ਮੋਬਾਈਲ ਨੰਬਰ 93167-13000 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਵੀ ਜੁਆਇੰਨ ਕਰ ਸਕਦੇ ਹਨ।