ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਕੇਜਰੀਵਾਲ ਨੇ ਕਿਹਾ- 'ਆਪ ਸਰਕਾਰ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਹੈ ਵਚਨਬੱਧ
Hindi
Kejriwal on the arrest of Amritpal Singh

Kejriwal on the arrest of Amritpal Singh

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਕੇਜਰੀਵਾਲ ਨੇ ਕਿਹਾ- 'ਆਪ ਸਰਕਾਰ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਹੈ ਵਚਨਬੱਧ

-ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਿਸ਼ਨ ਨੂੰ ਪੂਰੀ ਦ੍ਰਿੜਤਾ ਅਤੇ ਹਿੰਮਤ ਨਾਲ ਪੂਰਾ ਕੀਤਾ

- ਕੇਜਰੀਵਾਲ ਨੇ ਪੰਜਾਬ ਪੁਲਿਸ ਦੀ ਵੀ ਕੀਤੀ ਤਾਰੀਫ, ਕਿਹਾ - ਪੁਲਿਸ ਨੇ ਬਿਨਾਂ ਕਿਸੇ ਖੂਨ-ਖਰਾਬੇ ਜਾਂ ਗੋਲੀਬਾਰੀ ਦੇ ਹਾਸਿਲ ਕੀਤੀ ਸਫ਼ਲਤਾ।

ਚੰਡੀਗੜ੍ਹ, 23 ਅਪ੍ਰੈਲKejriwal on the arrest of Amritpal Singh: ਅਰਵਿੰਦ ਕੇਜਰੀਵਾਲ ਨੇ 'ਵਾਰਿਸ ਪੰਜਾਬ ਦੇ'ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ ਕਰਦਿਆਂ ਕਿਹਾ ਕਿ 'ਆਪ' ਸਰਕਾਰ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਵਚਨਬੱਧ ਹੈ। ਸਾਡੀ ਸਰਕਾਰ ਇਸ ਲਈ ਕੋਈ ਵੀ ਸਖ਼ਤ ਫੈਸਲਾ ਲੈਣ ਲਈ ਤਿਆਰ ਹੈ।

ਆਪਣੇ ਇੱਕ ਟਵੀਟ ਵਿੱਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਡਿਊਟੀ ਬਾਖੂਬੀ ਨਿਭਾਈ ਹੈ। ਮੁੱਖ ਮੰਤਰੀ ਮਾਨ ਨੇ ਇਸ ਮਿਸ਼ਨ ਨੂੰ ਬੜੀ ਦ੍ਹਿੜਤਾ ਅਤੇ ਹਿੰਮਤ ਨਾਲ ਪੂਰਾ ਕੀਤਾ।

ਕੇਜਰੀਵਾਲ ਨੇ ਪੰਜਾਬ ਪੁਲਿਸ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨ ਬਹੁਤ ਦਲੇਰ ਅਤੇ ਬਹਾਦਰ ਹਨ। ਸੂਬਾ ਪੁਲਿਸ ਨੇ ਬਿਨਾਂ ਕਿਸੇ ਖੂਨ-ਖਰਾਬੇ ਜਾਂ ਗੋਲੀਬਾਰੀ ਦੇ ਇੰਨੀ ਵੱਡੀ ਸਫਲਤਾ ਹਾਸਲ ਕੀਤੀ ਹੈ।

ਸ੍ਰੀ ਕੇਜਰੀਵਾਲ ਨੇ ਪੂਰੇ ਆਪ੍ਰੇਸ਼ਨ ਦੌਰਾਨ ਸ਼ਾਂਤੀ ਬਣਾਈ ਰੱਖਣ ਅਤੇ ਪੰਜਾਬ ਸਰਕਾਰ ਦਾ ਸਾਥ ਦੇਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਅਤੇ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਕਰਨਾ ਸਾਡੀ ਤਰਜੀਹ ਹੈ। ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ ਨੂੰ ਪੜ੍ਹੋ:

ਪੰਜਾਬ ਪੁਲਿਸ ਨੇ ਉੱਤਰਾਖੰਡ ਦੇ ਵਪਾਰੀ ਦੀ ਟਾਰਗੇਟ ਕਿਲਿੰਗ ਦਾ ਮਨਸੂਬਾ ਕੀਤਾ ਨਾਕਾਮ; ਅਰਸ਼ ਡੱਲਾ ਗੈਂਗ ਦੇ ਦੋ ਮੈਂਬਰ ਕਾਬੂ

ਆਪ ਵਿਧਾਇਕ ਗੋਲਡੀ ਕੰਬੋਜ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਉਸਦੇ ਪਿਤਾ ਸੁਰਿੰਦਰ ਸਿੰਘ ਨੇ ਉਸ ਵੱਲੋਂ ਹੀ 10 ਲੱਖ ਰੁਪਏ ਰਿਸ਼ਵਤ ਲਈ: ਅਕਾਲੀ ਦਲ

ਡਿਪਟੀ ਕਮਿਸ਼ਨਰ ਵੱਲੋਂ ਡੇਰਾਬੱਸੀ ਵਿੱਚ ਜ਼ਹਿਰੀਲੀ ਗੈਸ ਚੜ੍ਹਨ ਨਾਲ ਪੰਜ ਵਿਅਕਤੀਆਂ ਦੀ ਮੌਤ ਨਾਲ ਸਬੰਧਿਤ ਘਟਨਾਵਾਂ ਦੀ ਮੈਜਿਸਟੀਰੀਅਲ ਜਾਂਚ ਦੇ ਨਿਰਦੇਸ਼


Comment As:

Comment (0)