Hindi
WhatsApp Image 2025-02-03 at 15

ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ

ਕੇ.ਵੀ.ਕੇ. ਸ੍ਰੀ ਮੁਕਤਸਰ ਸਾਹਿਬ ਵੱਲੋਂ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 3 ਫਰਵਰੀ
                       ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿੰਡ ਆਸਾ ਬੁੱਟਰ ਵਿਖੇ ਸਰ੍ਹੋਂ
ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70
ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ।
                                 ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦੱਸਿਆ ਕਿ ਸਰੋ੍ਹਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਕੇ.ਵੀ.ਕੇ. ਵੱਲੋਂ ਇਸ ਪਿੰਡ ਵਿੱਚ ਕਨੋਲਾ ਗੋਭੀ ਸਰ੍ਹੋਂ ਦੀ ਕਿਸਮ ਜੀ.ਐਸ.ਸੀ-7 ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਕਨੋਲਾ ਸਰ੍ਹੋਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਦੱਸਆ ਿਕ ਿਅੰਤਰਰਾਸ਼ਟਰੀ ਪੱਧਰ ਤੇ ਕਨੋਲਾ ਸਰੋ੍ਹਂ ਉਨ੍ਹਾਂ ਕਿਸਮਾਂ ਨੂੰ ਕਹਿੰਦੇ ਹਨ ਜਿਨ੍ਹਾਂ ਦੇ ਤੇਲ ਵਿੱਚ 2 ਪ੍ਰਤੀਸ਼ਤ ਤੋਂ ਘੱਟ ਇਰੁਸਿਕ ਏਸਿਡ ਅਤੇ ਖਲ਼ ਵਿੱਚ 30 ਮਾਈਕਰੋ ਮੋਲ ਪ੍ਰਤੀ ਗ੍ਰਾਮ ਤੋਂ ਘੱਟ ਗਲੁਕੋਸਿਨੋਲੇਟਸ ਹੰੁਦੇ ਹਨ। ਕਨੋਲਾ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਅਤੇ ਖਲ਼ ਪਸ਼ੂਆਂ ਦੀ ਖੁਰਾਕ ਲਈ ਬਹੁਤ ਵਧੀਆ ਹੁੰਦੇ ਹਨ। ਉਹਨਾਂ ਦੱਸਿਆ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀ ਗਈ ਰਾਇਆ ਦੀ ਕਿਸਮ ਆਰ ਐਲ ਸੀ 3, ਆਰ ਸੀ
ਐਚ 1 ਅਤੇ ਗੋਭੀ ਸਰ੍ਹੋਂ ਦੀਆਂ ਜੀ ਐਸ ਸੀ 6, ਜੀ ਐਸ ਸੀ 7, ਪੀ ਜੀ ਐਸ ਐਚ 1707 ਕਨੋਲਾ ਕਿਸਮਾਂ ਹਨ।
ਇਸ ਸਿਖਲਾਈ ਕੋਰਸ ਦੌਰਾਨ ਡਾ. ਵਵਿੇਕ ਕੁਮਾਰ, ਸਹਾਇਕ ਪ੍ਰੋਫੈਸਰ (ਫਸਲ ਵਗਿਅਿਾਨ) ਨੇ ਸਰ੍ਹੋਂ ਦੀ ਸਫ਼ਲ ਕਾਸ਼ਤ ਸੰਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਅਤੇ ਹਾੜ੍ਹੀ ਦੀਆਂ ਬਾਕੀ ਫ਼ਸਲਾਂ ਵਿੱਚ ਅਗਲੇ ਦਿਨਾਂ ਦੌਰਾਨ ਹੋਣ ਵਾਲੇ ਖੇਤੀ ਰੁਝੇਵਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਸੁੱਚਜੀ ਰੋਕਥਾਮ ਲਈ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਡਾ. ਮਨਜੀਤ ਕੌਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਸਰ੍ਹੋਂ ਦੀ ਫ਼ਸਲ ਵਿੱਚ ਸਰਵਪੱਖੀ ਖਾਦ ਪ੍ਰਬੰਧਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ, ਉਹਨਾਂ ਨੇ ਹਾੜ੍ਹੀ ਦੀਆਂ ਮੁੱਖ ਫ਼ਸਲਾਂ ਵਿੱਚ ਲੋੜ ਅਨੁਸਾਰ ਖੁਰਾਕੀ ਤੱਤਾਂ ਦੇ ਛਿੜਕਾਅ, ਖਾਸ ਤੌਰ ਤੇ ਕਣਕ ਨੂੰ ਦਾਣੇ ਭਰਨ ਸਮੇਂ ਵੱਧ ਤਾਪਮਾਨ ਤੋਂ ਬਚਾਉਣ ਲਈ ਅਤੇ ਵੱਧ ਝਾੜ ਲੈਣ ਲਈ 2% ਪੋਟਾਸ਼ੀਅਮ ਨਾਈਟ੍ਰੇਟ (13:0:45) ਬਾਰੇ ਵੀ ਕਿਸਾਨ ਵੀਰਾਂ ਨੂੰ ਜਾਣੂ ਕਰਵਾਇਆ।
    ਕੈਂਪ ਦੌਰਾਨ ਮੰਚ ਦੀ ਕਾਰਵਾਈ ਚਲਾਉਂਦਿਆਂ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕਰਦਿਆਂ ਉਹਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨਾਲ ਜੁੜਣ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਰਾਹੀਂ ਵਿਗਿਆਨਕ ਖੇਤੀ ਲਈ ਗਿਆਨ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ। ਕੈਂਪ ਵਿੱਚ ਸ਼ਾਮਿਲ ਹੋਏ ਕਿਸਾਨ ਵੀਰਾਂ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਹੋਰ ਖੇਤੀ ਮਸਲਿਆਂ ਸੰਬੰਧੀ ਕਾਫੀ ਸਵਾਲ ਕੀਤੇ ਗਏ ਅਤੇ ਮਾਹਿਰਾਂ ਵੱਲੋਂ ਮੌਕੇ ਤੇ ਜਵਾਬ ਦਿੱਤੇ ਗਏ।


Comment As:

Comment (0)