ਐਸ.ਏ.ਐਸ ਨਗਰ 13 ਜਨਵਰੀ, 2023 :
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮ-੍ਰਧਾਮ ਨਾਲ ਮਨਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ,ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ) ਸ੍ਰੀ ਦਮਨਜੀਤ ਸਿੰਘ ਮਾਨ ਤੋਂ ਇਲਾਵਾ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਚਲੇ ਸਾਰੇ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਲੋਹੜੀ ਬਾਲੀ ਗਈ ਅਤੇ ਡਿਪਟੀ ਕਮਿਸ਼ਨਰ ਨੇ ਸਭਨਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਅਤੇ ਇਸ ਨਵੇਂ ਵਰੇ ਦੌਰਾਨ ਸਰਬੱਤ ਦੇ ਭਲੇ ਅਤੇ ਸਫ਼ਲਤਾ ਦੀ ਕਾਮਨਾ ਕੀਤੀ।
ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਿਲੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵੱਧ-ਚੜ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸਭਨਾਂ ਨੂੰ ਮੂੰਗਫਲੀ, ਰਿਓੜੀਆਂ, ਗੱਚਕ ਅਤੇ ਮਠਿਆਈ ਵੰਡੀ ਗਈ।
ਇਸ ਮੌਕੇ ਐਸ.ਪੀ.ਹੈੱਡ ਕੁਆਟਰ ਸ੍ਰੀ ਅਜਿੰਦਰ ਸਿੰਘ,ਆਰ.ਟੀ.ਏ ਪੂਜਾ ਐਸ ਗਰੇਵਾਲ ਤੋਂ ਇਲਾਵਾ ਸਮੂਹ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।