Hindi
1e2627ce-4276-454e-9882-1ac31219108b

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਬ ਸੈਂਟਰ ਝੋਕ ਡਿਪੂਲਾਣਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਬ ਸੈਂਟਰ ਝੋਕ ਡਿਪੂਲਾਣਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਸਬ ਸੈਂਟਰ ਝੋਕ ਡਿਪੂਲਾਣਾ ਵਿਖੇ ਲਗਾਇਆ ਗਿਆ ਮਲੇਰੀਆ ਜਾਗਰੂਕਤਾ ਕੈਂਪ

ਫਾਜ਼ਿਲਕਾ 20 ਜੂਨ 2024….

ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ  ਡਾ. ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ  ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ।

ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਅਆ ਕਿ ਲੋਕਾਂ ਨੂੰ ਆਪਣੇ ਘਰਾਂ ਅੰਦਰ ਸਾਫ ਪਾਣੀ ਨਹੀਂ ਖੜਾ ਹੋਣ ਦੇਣਾ ਚਾਹੀਦਾ ਕਿਉਂਕਿ ਇਹ ਮੱਛਰ ਖੜੇ ਸਾਫ  ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ  ਕੱਟਦਾ ਹੈ । ਉਨ੍ਹਾਂ ਦੱਸਿਆ ਕਿ ਮਲੇਰੀਆ ਦੇ ਲਛੱਣ ਤੇਜ਼ ਬੁਖਾਰਸਿਰ ਦਰਦਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਣਾ ਹਨ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰ ਜਾਲੀ ਵਿੱਚ ਰਹਿਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

ਇਸ ਦੌਰਾਨ ਸਿਹਤ ਕਰਮਚਾਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਖੜ੍ਹੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ। ਸੌਣ ਸਮੇਂ ਮੱਛਰ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ  ਸੀ ਐਚ  ਨੀਰਜ ਰਾਣੀ ਐਨ ਐਮ ਵੀਨਾ ਰਾਣੀਆਸ਼ਾ ਵਰਕਰਾਂ ਸਮੇਤ ਪਿੰਡ ਦੇ ਲੋਕ ਵੀ ਹਾਜ਼ਰ ਸਨ।

 

Comment As:

Comment (0)