Organize Punjabi Cultural Event
ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਵਲੋਂ ਹੋਵੇਗੀ ਸਭਿਆਚਾਰਕ ਸਮਾਗਮ ਦੀ ਸ਼ਾਨਦਾਰ ਪੇਸ਼ਕਾਰੀ
ਚੰਡੀਗੜ, 20 ਫਰਵਰੀ: Organize Punjabi Cultural Event: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਅਤੇ ਸੇਵਾ ਖੇਤਰਾਂ ਲਈ ਵਪਾਰਕ ਮਾਹੌਲ ਸਿਰਜਣ ਅਤੇ ਉਤਾਸ਼ਹਿਤ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ।
ਇਸ ਸਬੰਧ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਰਾਜ ਸਰਕਾਰ 23 ਅਤੇ 24 ਫਰਵਰੀ 2023 ਨੂੰ ਇੰਡੀਅਨ ਸਕੂਲ ਆਫ ਬਿਜ਼ਨਸ (ਆਈਐਸਬੀ), ਮੋਹਾਲੀ ਵਿਖੇ ਹੋਣ ਵਾਲੇ 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਾਰੇ ਉਦਯੋਗਪਤੀਆਂ ਦਾ ਸਵਾਗਤ ਕਰੇਗੀ।
ਮੰਤਰੀ ਨੇ ਦੱਸਿਆ ਕਿ ਸੈਰ ਸਪਾਟਾ ਵਿਭਾਗ
ਨੇ ਲੇਕ ਕਲੱਬ ਚੰਡੀਗੜ ਵਿਖੇ 23 ਫਰਵਰੀ ਨੂੰ ਨਿਵੇਸ਼ਕਾਂ ਲਈ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਕਰਨ ਲਈ ਇੱਕ ਸੱਭਿਆਚਾਰਕ ਕਮੇਟੀ ਬਣਾਈ ਹੈ , ਉਨਾਂ ਕਿਹਾ ਕਿ ਇਸ ਸਭਿਆਚਾਰਕ ਪ੍ਰੋਗਰਾਮ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਵੱਲੋ ਸ਼ਾਨਦਾਰ ਪੇਸ਼ਕਾਰੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਭਿਆਚਾਰਕ ਟੁਕੜੀ ਅਤੇ ਫੋਕ ਆਰਕੈਸਟਰਾ ਵੱਲੋਂ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਸ਼ਾਨਾਮੱਤੀ ਵਿਰਾਸਤ ਨੂੰ ਦਰਸਾਉਂਦੀ ਪੇਸ਼ਕਾਰੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੱਭਿਆਚਾਰਕ ਟੁਕੜੀ 22 ਤੋਂ 24 ਫਰਵਰੀ ਤੱਕ ਹਵਾਈ ਅੱਡੇ ਅਤੇ ਆਈਐਸਬੀ ਮੁਹਾਲੀ ਵਿਖੇ ਡੈਲੀਗੇਟਾਂ ਦਾ ਸਵਾਗਤ ਕਰੇਗੀ।
ਮੰਤਰੀ ਨੇ ਅੱਗੇ ਦੱਸਿਆ ਕਿ ਸੈਰ-ਸਪਾਟਾ ਵਿਭਾਗ ਵੱਲੋ ਮੁੱਖ ਪ੍ਰਦਰਸ਼ਨੀ ਖੇਤਰ ‘ਤੇ ਪੰਜਾਬ ਪੈਵੇਲੀਅਨ ਅਤੇ ਮੇਨ ਐਟ੍ਰੀਅਮ ਖੇਤਰ ਦੇ ਬਾਹਰ ਵੱਖ-ਵੱਖ ਥੀਮੈਟਿਕ ਡਿਜ਼ਾਈਨਾਂ ਵਾਲਾ ਡਿਸਪਲੇਅ ਏਰੀਆ ਵੀ ਸਥਾਪਿਤ ਕੀਤਾ ਜਾਵੇਗਾ।
ਇਸ ਨੂੰ ਪੜ੍ਹੋ:
ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ 15 ਜੇ.ਈਜ਼ ਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ