Hindi
3 (3)

ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ

ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ

ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ
ਫਾਜਿਲਕਾ 29 ਜੁਲਾਈ
ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀ ਦਿਸ਼ਾ-ਨਿਰਦੇਸ਼ਾ ਤਹਿਤ ਦਫਤਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਅਧਿਕਾਰੀ ਸ੍ਰੀ ਅਸ਼ੋਕ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਫਾਜਿਲਕਾ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ ਹੋਈ। ਇਸ ਵਿੱਚ ਸੂਬਾ ਪ੍ਰਧਾਨ ਫਰੀਡਮ ਫਾਈਟਰ ਚੇਤਨ ਸਿੰਘ,ਮੁੱਖ ਸੱਕਤਰ ਹਰਿੰਦਰਪਾਲ ਸਿੰਘ, ਸਕੱਤਰ ਸੁਰਿੰਦਰ ਕੁਮਾਰ,ਮੀਤ ਪ੍ਰਧਾਨ ਸੰਜੀਵ ਕੁਮਾਰ,ਬਲਵਿੰਦਰ ਸਿੰਘ,ਭਜਨ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।
ਉਨ੍ਹਾਂ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ, ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੁਰਬਾਨੀਆਂ ਦਿੱਤੀਆਂ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਸੁਤੰਤਰਤਾ ਸੰਗਰਾਮੀਆਂ ਦੀਆਂ ਇੱਛਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੀਆਂ ਸਮੱਸਿਆਵਾਂ ਜਿਵੇ ਕਿ ਸਤਨਾਮ ਕੌਰ ਦੀ ਪੈਨਸ਼ਨ ਦਾ ਮੁੱਦਾ, ਹਸਪਤਾਲਾਂ ਵਿਖੇ ਇਲਾਜ, ਬੱਸਾਂ ਵਿਖੇ ਸੁਤੰਤਰਤਾ ਸੰਗਰਾਮੀਆਂ ਲਈ ਸੀਟ ਰਿਜਰਵ, ਬਿਜਲੀ ਵਿਭਾਗ ਵੱਲੋਂ ਦਿੱਤੀ ਜਾਣ ਵਾਲੀ ਮੁਫਤ  ਬਿਜਲੀ ਯੂਨਿਟ ਸਬੰਧੀ, 15 ਅਗਸਤ ਅਤੇ 26 ਜਨਵਰੀ ਨੂੰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਨੂੰ ਪੂਰਾ ਮਾਨ ਸਨਮਾਨ ਦੇਣ ਸਬੰਧੀ ਆਦਿ ਸਮਸਿਆਵਾਂ ਬਾਰੇ ਜਾਣੂ ਕਰਵਾਇਆ।
ਉਕਤ ਸਮਸਿਆਵਾਂ ਦਾ ਹਾਜਰ ਅਧਿਕਾਰੀਆਂ ਨਾਲ ਵਿਚਾਰ ਵਟਾਦਰਾ ਕੀਤਾ ਗਿਆ ਤੇ ਮੌਕੇ ਤੇ ਹੀ  ਸਮਸਿਆਵਾਂ ਦਾ ਹਲ ਕੀਤਾ ਗਿਆ ਅਤੇ ਬਾਕੀ ਸਮਸਿਆਵਾਂ ਲਈ ਸਬੰਧਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਸਮਸਿਆਵਾ ਦਾ ਤੁਰੰਤ ਹਲ ਕੀਤਾ ਜਾਵੇ ਤਾਂ ਜੋ ਅਗਲੇਰੀ ਮੀਟਿੰਗ ਵਿਖੇ ਵਿਚਾਰਿਆ ਜਾਵੇਗਾ।
ਇਸ ਮੌਕੇ ਸਿਹਤ ਵਿਭਾਗ ਤੋ ਡਾ ਐਰਿਕ, ਸਿਖਿਆ ਵਿਭਾਗ ਤੋਂ ਵਿਜੈ ਪਾਲ ਅਤੇ ਰਨਜੀਤ ਸਿੰਘ, ਪੀਐਸਪੀਸੀਐਲ ਤੋਂ ਮੈਡਮ ਯਾਮਿਣੀ, ਬਲਦੇਵ ਸਿੰਘ ਅਤੇ ਕਰਨੈਲ ਸਿੰਘ, ਡੀਸੀ ਦਫਤਰ ਸਟਾਫ ਆਦਿ ਵਿਭਾਗਾਂ ਦੇ ਕਰਮਚਾਰੀ ਮੌਜੂਦ ਸਨ।


Comment As:

Comment (0)